ਪੰਜਾਬ 'ਚ ਬੱਸਾਂ ਦਾ ਚੱਕਾ ਜਾਮ, ਸੂਬੇ ਦੇ ਸਾਰੇ ਪੁਲ ਜਾਮ ਕਰਨ ਤੇ ਕੈਪਟਨ ਦੀ ਰਿਹਾਇਸ਼ ਘੇਰਨ ਦੀ ਚੇਤਾਵਨੀ
ਪੰਜਾਬ ਦੇ 6000 ਕੱਚੇ ਮੁਲਾਜ਼ਮ ਹੜਤਾਲ ਤੇ ਚਲੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਕਈ ਵਾਰੀ ਸਾਨੂੰ ਮੀਟਿੰਗ ਲਈ ਬੁਲਾਇਆ ਗਿਆ, ਪਰ ਸਾਡੇ ਨਾਲ ਕੋਈ ਮੀਟਿੰਗ ਨਹੀਂ ਕੀਤੀ ਗਈ।
ਚੰਡੀਗੜ੍ਹ/ਗੁਰਦਾਸਪੁਰ: ਪੰਜਾਬ ਵਿੱਚ ਪਨਬਸ ਤੇ ਪੀਆਰਟੀਸੀ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲ਼ਾਫ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਪੰਜਾਬ ਭਰ ਤੋਂ ਆਈਆਂ ਰਿਪੋਰਟਾਂ ਮੁਤਾਬਕ ਪਨਬਸ ਤੇ ਪੀਆਰਟੀਸੀ ਮੁਲਾਜ਼ਮਾਂ ਨੇ ਸਵੇਰ ਤੋਂ ਹੀ ਬੱਸਾਂ ਦਾ ਚੱਕਾ ਜਾਮ ਕਰਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ 6000 ਕਰਮਚਾਰੀ ਹੜਤਾਲ 'ਤੇ ਹਨ ਤੇ 2100 ਬੱਸਾਂ ਦਾ ਪਹੀਆ ਰੋਕ ਦਿੱਤਾ ਹੈ।
ਬਟਾਲਾ ਦੇ ਪੰਜਾਬ ਰੋਡਵੇਜ ਡਿਪੂ ਵਿੱਚ ਹੜਤਾਲ ਉਪਰ ਬੈਠੇ ਪ੍ਰਦਰਸ਼ਨਕਾਰੀ ਰਾਜਬੀਰ ਸਿੰਘ, ਪਰਮਜੀਤ ਸਿੰਘ ਕੋਹੜ ਤੇ ਜਗਦੀਪ ਸਿੰਘ ਨੇ ਕਿਹਾ ਕਿ ਅਸੀਂ ਸਰਕਾਰ ਖਿਲ਼ਾਫ ਨਾਅਰੇਬਾਜੀ ਇਸ ਕਰਕੇ ਕਰ ਰਹੇ ਹਾਂ, ਕਿਉਂਕਿ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨ ਰਹੀ। ਇਸ ਕਰਕੇ ਅੱਜ ਪਨਬਸ ਤੇ ਪੀਆਰਟੀਸੀ ਦੀਆਂ 2100 ਬੱਸਾਂ ਖੜ੍ਹੀਆਂ ਕਰ ਦਿੱਤੀਆਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ 6000 ਕੱਚੇ ਮੁਲਾਜ਼ਮ ਹੜਤਾਲ ਤੇ ਚਲੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਕਈ ਵਾਰੀ ਸਾਨੂੰ ਮੀਟਿੰਗ ਲਈ ਬੁਲਾਇਆ ਗਿਆ, ਪਰ ਸਾਡੇ ਨਾਲ ਕੋਈ ਮੀਟਿੰਗ ਨਹੀਂ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਮਜਬੂਰ ਹੋ ਕੇ ਅੱਜ ਤੋਂ ਅਣਮਿੱਥੇ ਸਮੇਂ ਦੇ ਲਈ ਹੜਤਾਲ ਸ਼ੁਰੂ ਕਰਨੀ ਪਈ ਹੈ।
ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਸਾਡੇ ਨਾਲ ਵਾਅਦਾ ਕੀਤਾ ਸੀ ਕਿ ਜਲਦੀ ਹੀ ਤੁਹਾਡੀਆਂ ਮੰਗਾਂ ਮੰਨ ਲਈਆਂ ਜਾਣਗੀਆਂ ਪਰ ਕਾਫੀ ਸਮਾਂ ਬੀਤ ਜਾਣ ਤੇ ਵੀ ਸਾਡੀਆਂ ਮੰਗਾ ਨਹੀਂ ਮੰਨੀਆਂ ਗਈਆਂ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਕਈ ਵਾਰੀ ਮੰਗ ਪੱਤਰ ਦਿੱਤੇ ਗਏ ਹਨ ਪਰ ਸਰਕਾਰ ਨੇ ਸਾਡੇ ਵੱਲ ਕੋਈ ਧਿਆਨ ਨਹੀਂ ਦਿੱਤਾ।
ਉਨ੍ਹਾਂ ਨੇ ਕਿਹਾ ਕਿ ਅੱਜ ਵੀ ਜੇਕਰ ਪੰਜਾਬ ਸਰਕਾਰ ਨੇ ਸਾਡੀਆਂ ਮੰਗਾਂ ਨਹੀਂ ਮੰਨੀਆਂ ਤਾਂ ਕੱਲ੍ਹ ਨੂੰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਿਸਵਾਂ ਫਾਰਮ ਘੇਰਿਆ ਜਾਵੇਗਾ। ਜੇ ਫਿਰ ਵੀ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਫਿਰ ਪੰਜਾਬ ਦੇ ਹਰ ਪੁਲ ਨੂੰ ਜਾਮ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਾਡੀਆਂ ਮੰਗਾਂ ਇਹ ਹਨ, ਕੱਚੇ ਕਾਮੇ ਪੱਕੇ ਕੀਤੇ ਜਾਣ, ਸੁਪਰੀਮ ਕੋਰਟ ਦੇ ਫੈਸਲੇ ਮੁਤਾਬਕ ਬਰਾਬਰ ਕੰਮ ਬਰਾਬਰ ਤਨਖਾਹ ਕੀਤੀ ਜਾਵੇ