Punjab Roadways Union: ਪੰਜਾਬ ਤੋਂ ਚੰਡੀਗੜ੍ਹ ਆਉਣ ਵਾਲੇ ਯਾਤਰੀਆਂ ਨਾਲ ਜੁੜੀ ਖ਼ਬਰ ਹੈ ਕਿ ਪੰਜਾਬ ਰੋਡਵੇਜ਼ ਦੀਆਂ ਬੱਸਾਂ ਤੁਹਾਨੂੰ ਚੰਡੀਗੜ੍ਹ ਨਹੀਂ ਉਤਾਰਨਗੀਆਂ। ਟਾਈਮ ਟੇਬਲ ਅਤੇ ਬੱਸ ਅੱਡਾ ਐਂਟਰੀ ਫੀਸ ਤੋਂ ਤੰਗ ਆ ਕੇ  ਪਨਬਸ  ਦੇ ਮੁਲਾਜ਼ਮਾਂ ਨੇ ਅਜਿਹਾ ਫੈਸਲਾ ਲਿਆ ਹੈ। 


ਦਰਅਸਲ ਬੀਤੇ ਦਿਨ ਵੀ ਸੀਟੀਯੂ ਨਾਲ ਅਜਿਹੀ ਨਾਰਾਜ਼ਗੀ ਕਾਰਨ ਪੰਜਾਬ ਰੋਡਵੇਜ਼ ਨੇ ਮੰਗਲਵਾਰ ਨੂੰ ਪੂਰਾ ਦਿਨ ਚੰਡੀਗੜ੍ਹ ਵਿੱਚ ਆਪਣੀਆਂ ਬੱਸਾਂ ਦੀ ਐਂਟਰੀ ਬੰਦ ਰੱਖੀ। 500 ਤੋਂ ਵੱਧ ਬੱਸਾਂ ਮੁਹਾਲੀ ਤੱਕ ਹੀ ਆਈਆਂ ਅਤੇ ਵਾਪਸ ਪਰਤ ਗਈਆਂ। ਮਾਝਾ, ਮਾਲਵਾ ਤੇ ਦੁਆਬੇ ਦੀ ਇੱਕ ਵੀ ਬੱਸ ਚੰਡੀਗੜ੍ਹ ਬੱਸ ਅੱਡੇ ਤੱਕ ਨਹੀਂ ਪਹੁੰਚੀਆਂ।  


ਅੱਜ ਬੁੱਧਵਾਰ ਨੂੰ ਪੀਆਰਟੀਸੀ ਵੀ ਸਵੇਰੇ 11 ਵਜੇ ਤੋਂ ਚੰਡੀਗੜ੍ਹ ਲਈ ਆਪਣੀ ਐਂਟਰੀ ਬੰਦ ਕਰ ਦੇਵੇਗੀ। ਇਸ ਨਾਲ ਜ਼ੀਰਕਪੁਰ ਤੋਂ ਹੀ ਕਰੀਬ 300 ਬੱਸਾਂ ਵਾਪਸ ਆਉਣਗੀਆਂ। ਬੱਸ ਯੂਨੀਅਨ ਦੇ ਇਸ ਫੈਸਲੇ ਕਾਰਨ ਮੰਗਲਵਾਰ ਨੂੰ ਸੈਂਕੜੇ ਸਵਾਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।


  ਇਸ ਦੇ ਨਾਲ ਹੀ ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਸੀਟੀਯੂ ਟਾਈਮ ਟੇਬਲ ਬਣਾਉਣ ਲਈ ਸਹਿਮਤ ਨਹੀਂ ਹੁੰਦੀ, ਉਦੋਂ ਤੱਕ ਪੰਜਾਬ ਦੀ ਕੋਈ ਵੀ ਬੱਸ ਚੰਡੀਗੜ੍ਹ ਵਿੱਚ ਨਹੀਂ ਦਾਖਲ ਹੋਵੇਗੀ।


ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵੀ ਇਸ ਵਿੱਚ ਸ਼ਾਮਲ ਹੋਣਗੇ। ਇਸ ਦੌਰਾਨ ਹਰਿਆਣਾ ਰੋਡਵੇਜ਼ ਸਾਂਝ ਮੋਰਚਾ ਨੇ ਵੀ ਇਸ ਵਿਵਾਦ ਦੀ ਨਿਖੇਧੀ ਕੀਤੀ ਹੈ। ਹਰਿਆਣਾ ਰੋਡਵੇਜ਼ ਸਾਂਝ ਮੋਰਚਾ ਨੇ ਕਿਹਾ ਕਿ ਇਹ ਗੰਭੀਰ ਵਿਵਾਦ ਹੈ, ਪ੍ਰਸ਼ਾਸਨ ਨੂੰ ਦਖਲ ਦੇ ਕੇ ਇਸ ਦਾ ਹੱਲ ਕਰਨਾ ਚਾਹੀਦਾ ਹੈ। ਨਹੀਂ ਤਾਂ ਇਸ ਦੇ ਨਤੀਜੇ ਗਲਤ ਸਾਬਤ ਹੋਣਗੇ।


ਦੂਜੇ ਪਾਸੇ ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨੇ ਵੀ ਮੰਗ ਕੀਤੀ ਹੈ ਕਿ ਪ੍ਰਸ਼ਾਸਨ ਨੂੰ ਇਸ ਵਿੱਚ ਦਖਲ ਦੇਣਾ ਚਾਹੀਦਾ ਹੈ। ਨਹੀਂ ਤਾਂ ਪੰਜਾਬ ਤੋਂ ਬਾਅਦ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਨਾਲ ਵੀ ਮੀਟਿੰਗ ਕਰਕੇ ਅਗਲੀ ਰਣਨੀਤੀ ਉਲੀਕੀ ਜਾਵੇਗੀ।


 



 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l 


Join Our Official Telegram Channel: https://t.me/abpsanjhaofficial