Punjab News: ਪੰਜਾਬ 'ਚ ਵੱਡੀ ਵਾਰਦਾਤ, ਸ਼ਾਪਿੰਗ ਮਾਲ ਚ ਅੰਨ੍ਹੇਵਾਹ ਚੱਲੀਆਂ ਗੋਲੀਆਂ: ਹਮਲਾਵਰਾਂ ਨੇ ਨੌਜਵਾਨ ਨੂੰ ਦਿੱਤੀ ਮੌਤ; ਵੀਡੀਓ ਸ਼ੇਅਰ ਕਰ ਕਤਲ ਦੀ ਲਈ ਜ਼ਿੰਮੇਵਾਰੀ..
Ropar News: ਪੰਜਾਬ ਦੇ ਜ਼ਿਲ੍ਹੇ ਰੋਪੜ ਦੇ ਨੂਰਪੁਰ ਬੇਦੀ ਇਲਾਕੇ ਵਿੱਚ ਇੱਕ ਸ਼ਾਪਿੰਗ ਮਾਲ ਵਿੱਚ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਨੌਜਵਾਨ ਦੀ ਛਾਤੀ ਵਿੱਚ ਤਿੰਨ ਗੋਲੀਆਂ ਲੱਗੀਆਂ। ਉਹ ਜਾਣ ਬਚਾਉਣ ਲਈ ਬਾਹਰ...

Ropar News: ਪੰਜਾਬ ਦੇ ਜ਼ਿਲ੍ਹੇ ਰੋਪੜ ਦੇ ਨੂਰਪੁਰ ਬੇਦੀ ਇਲਾਕੇ ਵਿੱਚ ਇੱਕ ਸ਼ਾਪਿੰਗ ਮਾਲ ਵਿੱਚ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਨੌਜਵਾਨ ਦੀ ਛਾਤੀ ਵਿੱਚ ਤਿੰਨ ਗੋਲੀਆਂ ਲੱਗੀਆਂ। ਉਹ ਜਾਣ ਬਚਾਉਣ ਲਈ ਬਾਹਰ ਵੱਲ ਭੱਜਿਆ, ਪਰ ਦਰਵਾਜ਼ੇ ਤੱਕ ਪਹੁੰਚਦੇ ਹੀ ਡਿੱਗ ਪਿਆ। ਮ੍ਰਿਤਕ ਦੀ ਪਛਾਣ ਸ਼ਾਹਪੁਰ ਬੇਲਾ ਦੇ ਰਹਿਣ ਵਾਲੇ ਹਰਮੋਲ ਸਿੰਘ (25) ਵਜੋਂ ਹੋਈ ਹੈ। ਇਸ ਘਟਨਾ ਦੀ ਜ਼ਿੰਮੇਵਾਰੀ ਸ਼ਾਹਪੁਰ ਦੇ ਰਹਿਣ ਵਾਲੇ ਹਰਜੋਤ ਸਿੰਘ ਸਿੱਧੂ ਨੇ ਲਈ ਹੈ।
ਇਲੈਕਟ੍ਰਾਨਿਕਸ ਸ਼ੋਰੂਮ ਤੇ ਹਮਲਾਵਰ ਨੇ ਘੇਰਿਆ
ਦੱਸ ਦੇਈਏ ਕਿ ਇਸ ਵਾਰਦਾਤ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣ ਗਿਆ। ਗੰਭੀਰ ਰੂਪ ਵਿੱਚ ਜ਼ਖ਼ਮੀ ਨੌਜਵਾਨ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਜਾਂਚ ਵਿੱਚ ਇਹ ਮਾਮਲਾ ਪੁਰਾਣੀ ਰੰਜਿਸ਼ ਅਤੇ ਗੈਂਗਵਾਰ ਨਾਲ ਜੁੜਿਆ ਹੋਇਆ ਮੰਨਿਆ ਜਾ ਰਿਹਾ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਡਰ ਦਾ ਮਾਹੌਲ ਹੈ। ਜਾਣਕਾਰੀ ਅਨੁਸਾਰ ਹਰਮੋਲ ਸਿੰਘ ਆਪਣੇ ਇੱਕ ਸਾਥੀ ਨਾਲ ਆਜ਼ਮਪੁਰ ਨੇੜੇ ਸਥਿਤ ਭੁੱਲਰ ਇਲੈਕਟ੍ਰਾਨਿਕਸ ਸ਼ੋਰੂਮ ਤੋਂ ਸਮਾਨ ਲੈ ਕੇ ਬਾਹਰ ਨਿਕਲਿਆ ਸੀ। ਇਸ ਦੌਰਾਨ ਪਹਿਲਾਂ ਤੋਂ ਘਾਤ ਲਗਾ ਕੇ ਬੈਠੇ ਕੁਝ ਹਮਲਾਵਰਾਂ ਨੇ ਉਸ ‘ਤੇ ਫਾਇਰਿੰਗ ਕਰ ਦਿੱਤੀ। ਗੋਲੀਆਂ ਲੱਗਣ ਕਾਰਨ ਹਰਮੋਲ ਸਿੰਘ ਸੜਕ ‘ਤੇ ਡਿੱਗ ਪਿਆ।
ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀ ਨੌਜਵਾਨ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਉਸ ਦੀ ਜਾਨ ਨਹੀਂ ਬਚ ਸਕੀ। ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ ਅਤੇ ਭਾਰੀ ਪੁਲਿਸ ਫੋਰਸ ਮੌਕੇ ‘ਤੇ ਪਹੁੰਚ ਗਈ।
ਆਰੋਪੀ ਨੇ ਵੀਡੀਓ ਜਾਰੀ ਕਰਕੇ ਲਈ ਜ਼ਿੰਮੇਵਾਰੀ
ਘਟਨਾ ਤੋਂ ਕੁਝ ਸਮੇਂ ਬਾਅਦ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋਈ, ਜਿਸ ਵਿੱਚ ਆਪਣੇ ਆਪ ਨੂੰ ਪਿੰਡ ਸ਼ਾਹਪੁਰ ਦਾ ਵਸਨੀਕ ਹਰਜੋਤ ਸਿੰਘ ਸਿੱਧੂ ਦੱਸਣ ਵਾਲੇ ਨੌਜਵਾਨ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ। ਵੀਡੀਓ ਵਿੱਚ ਉਸਨੇ ਦਾਅਵਾ ਕੀਤਾ ਕਿ ਮ੍ਰਿਤਕ ਹਰਮੋਲ ਸਿੰਘ ਨੇ ਸਾਲ 2019 ਵਿੱਚ ਉਸ ਦੇ ਭਰਾ ਸੁਖਵਿੰਦਰ ਸਿੰਘ ਦੀ ਹੱਤਿਆ ਕੀਤੀ ਸੀ।
ਆਰੋਪੀ ਨੇ ਕਿਹਾ ਕਿ ਕਤਲ ਕੇਸ ਵਿੱਚ ਜ਼ਮਾਨਤ ‘ਤੇ ਬਾਹਰ ਆਉਣ ਤੋਂ ਬਾਅਦ ਹਰਮੋਲ ਸਿੰਘ ਲਗਾਤਾਰ ਉਸਨੂੰ ਅਤੇ ਉਸ ਦੇ ਪਰਿਵਾਰ ਨੂੰ ਧਮਕੀਆਂ ਦੇ ਰਿਹਾ ਸੀ। ਉਸ ਨੇ ਦੋਸ਼ ਲਗਾਇਆ ਕਿ ਐਤਵਾਰ ਨੂੰ ਵੀ ਨੂਰਪੁਰਬੇਦੀ ਵਿੱਚ ਹਰਮੋਲ ਸਿੰਘ ਆਪਣੇ ਸਾਥੀਆਂ ਸਮੇਤ ਹਥਿਆਰ ਦਿਖਾ ਕੇ ਉਸ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਿਸ ਕਾਰਨ ਉਸ ਨੇ “ਆਤਮ ਰੱਖਿਆ” ਵਿੱਚ ਗੋਲੀਆਂ ਚਲਾਈਆਂ। ਵੀਡੀਓ ਵਿੱਚ ਆਰੋਪੀ ਨੇ ਇਹ ਵੀ ਕਿਹਾ ਕਿ ਇਸ ਵਾਰਦਾਤ ਵਿੱਚ ਕਿਸੇ ਹੋਰ ਵਿਅਕਤੀ ਦੀ ਕੋਈ ਭੂਮਿਕਾ ਨਹੀਂ ਹੈ ਅਤੇ ਜੋ ਕੁਝ ਕੀਤਾ, ਉਸ ਨੇ ਖੁਦ ਕੀਤਾ ਹੈ।
2019 ਦੇ ਕਤਲ ਕੇਸ ਨਾਲ ਜੁੜ ਰਹੇ ਨੇ ਤਾਰ
ਜ਼ਿਕਰਯੋਗ ਹੈ ਕਿ 13 ਮਈ 2019 ਨੂੰ ਸ਼ਾਹਪੁਰ ਬੇਲਾ ਵਿੱਚ ਖੇਤਾਂ ਵਿੱਚ ਪਾਪੂਲਰ ਦੇ ਦਰੱਖਤਾਂ ਨੂੰ ਪਾਣੀ ਲਗਾ ਰਹੇ ਸੁਖਵਿੰਦਰ ਸਿੰਘ ਪੁੱਤਰ ਰਾਮ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਮਾਮਲੇ ਵਿੱਚ ਹਰਮੋਲ ਸਿੰਘ ਖ਼ਿਲਾਫ਼ ਥਾਣਾ ਸ੍ਰੀ ਕੀਰਤਪੁਰ ਸਾਹਿਬ ਵਿੱਚ ਕਤਲ ਅਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਹੁਣ ਪੰਜ ਸਾਲ ਬਾਅਦ ਵਾਪਰੀ ਇਸ ਘਟਨਾ ਨੂੰ ਉਸੇ ਪੁਰਾਣੀ ਰੰਜਿਸ਼ ਦਾ ਨਤੀਜਾ ਮੰਨਿਆ ਜਾ ਰਿਹਾ ਹੈ।
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ















