Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Ropar News: ਪੰਜਾਬ ਦੇ ਸ਼ਹਿਰ ਰੂਪਨਗਰ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਜ਼ਿਲ੍ਹਾ ਮੈਜਿਸਟਰੇਟ ਹਿਮਾਂਸ਼ੂ ਜੈਨ ਨੇ ਭਾਰਤੀ ਸਿਵਲ ਡਿਫੈਂਸ ਕੋਡ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਰੂਪਨਗਰ
Ropar News: ਪੰਜਾਬ ਦੇ ਸ਼ਹਿਰ ਰੂਪਨਗਰ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਜ਼ਿਲ੍ਹਾ ਮੈਜਿਸਟਰੇਟ ਹਿਮਾਂਸ਼ੂ ਜੈਨ ਨੇ ਭਾਰਤੀ ਸਿਵਲ ਡਿਫੈਂਸ ਕੋਡ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਰੂਪਨਗਰ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਪਸ਼ੂਆਂ ਦੀ ਢੋਆ-ਢੁਆਈ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ।
ਹਿਮਾਂਸ਼ੂ ਜੈਨ ਨੇ ਕਿਹਾ ਕਿ ਰਾਤ ਸਮੇਂ ਪਸ਼ੂਆਂ ਦੀ ਆਵਾਜਾਈ ਅਤੇ ਢੋਆ-ਢੁਆਈ ਨਾਲ ਤਸਕਰੀ ਅਤੇ ਚੋਰੀ ਦਾ ਸ਼ੱਕ ਪੈਦਾ ਹੁੰਦਾ ਹੈ, ਜਿਸ ਨਾਲ ਆਮ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਇਨ੍ਹਾਂ ਹਾਲਾਤਾਂ ਦੇ ਮੱਦੇਨਜ਼ਰ ਇਹ ਜ਼ਰੂਰੀ ਸਮਝਿਆ ਜਾਂਦਾ ਹੈ ਕਿ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਪਸ਼ੂਆਂ ਦੀ ਢੋਆ-ਢੁਆਈ 'ਤੇ ਮੁਕੰਮਲ ਪਾਬੰਦੀ ਲਗਾਈ ਜਾਵੇ।
ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ 'ਤੇ ਪੂਰਨ ਪਾਬੰਦੀ
ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਨੇ ਜ਼ਿਲ੍ਹੇ ਵਿੱਚ ਪਲਾਸਟਿਕ ਦੇ ਲਿਫ਼ਾਫ਼ਿਆਂ ਨੂੰ ਬਣਾਉਣ, ਵੰਡਣ, ਵੇਚਣ, ਸਟੋਰ ਕਰਨ ਅਤੇ ਵਰਤੋਂ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਪਲਾਸਟਿਕ ਐਂਡ ਕੈਰੀ ਬੈਗਜ਼ (ਮੈਨਿਊਫੈਕਚਰਰ ਯੂਜ਼ ਐਂਡ ਡਿਸਪੋਜ਼ਲ) ਕੰਟਰੋਲ ਐਕਟ-2005 ਤਹਿਤ ਪਲਾਸਟਿਕ ਦੇ ਲਿਫਾਫਿਆਂ 'ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਦੁਕਾਨਦਾਰਾਂ ਅਤੇ ਢਾਬਿਆਂ, ਹੋਟਲਾਂ ਆਦਿ ਦੇ ਮਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾ ਕਰਨ ਅਤੇ ਵਾਤਾਵਰਨ ਨੂੰ ਸ਼ੁੱਧ ਰੱਖਣ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ।
Read MOre: Death: ਪੰਜਾਬ ਸਰਕਾਰ 'ਚ ਦੌੜੀ ਸੋਗ ਦੀ ਲਹਿਰ, ਕੈਬਨਿਟ ਮੰਤਰੀ ਰਹਿ ਚੁੱਕੇ ਸੀਨੀਅਰ ਆਗੂ ਦਾ ਹੋਇਆ ਦੇਹਾਂਤ
Read More: Punjab News: ਪੰਜਾਬ 'ਚ ਰੈਸਟੋਰੈਂਟਾਂ ਤੇ ਕਲੱਬਾਂ ਨੂੰ ਲੈ ਸਖ਼ਤ ਹੁਕਮ ਜਾਰੀ, ਪਿਆਕੜਾਂ ਨੂੰ ਝਟਕਾ; ਖਾਣ-ਪੀਣ ਦੀਆਂ ਦੁਕਾਨਾਂ ਤੇ ਪਾਬੰਦੀ...
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।