Stubble Burning in Punjab: ਪੰਜਾਬ ਦੀ ਆਬੋ-ਹਵਾ ਜ਼ਹਿਰੀਲੀ, ਸਿਹਤ ਮਹਿਕਮੇ ਨੇ ਕੀਤਾ ਅਲਰਟ, ਐੱਨ-95 ਮਾਸਕ ਵਰਤਣ ਦੀ ਸਲਾਹ
Stubble Burning in Punjab: ਦੀਵਾਲੀ ਤੋਂ ਪਹਿਲਾਂ ਪੰਜਾਬ ਦੀ ਹਵਾ ਜ਼ਹਿਰੀਲੀ ਬਣਦੀ ਜਾ ਰਹੀ ਹੈ। ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਸਾੜਨ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਕਾਰਨ ਸੂਬੇ ਦੀ ਹਵਾ ਇੰਨੀ ਖਰਾਬ ਹੋ ਗਈ
Stubble Burning in Punjab: ਦੀਵਾਲੀ ਤੋਂ ਪਹਿਲਾਂ ਪੰਜਾਬ ਦੀ ਹਵਾ ਜ਼ਹਿਰੀਲੀ ਬਣਦੀ ਜਾ ਰਹੀ ਹੈ। ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਸਾੜਨ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਕਾਰਨ ਸੂਬੇ ਦੀ ਹਵਾ ਇੰਨੀ ਖਰਾਬ ਹੋ ਗਈ ਹੈ ਕਿ ਸਿਹਤ ਵਿਭਾਗ ਨੇ ਇੱਕ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਫੇਸ ਮਾਸਕ ਪਹਿਨਣ ਤੇ ਘਰਾਂ ਤੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਹੈ।
ਇਸ ਦੇ ਨਾਲ ਹੀ ਸਿਹਤ ਵਿਭਾਗ ਨੇ ਲੋਕਾਂ ਨੂੰ ਸੂਰਜ ਚੜ੍ਹਨ ਤੋਂ ਬਾਅਦ ਹੀ ਸਵੇਰ ਦੀ ਸੈਰ ਕਰਨ ਲਈ ਕਿਹਾ ਹੈ। ਸਿਹਤ ਵਿਭਾਗ ਦਾ ਕਹਿਣਾ ਹੈ ਕਿ ਸਵੇਰ ਵੇਲੇ ਨਮੀ ਦਾ ਵਧਦਾ ਪੱਧਰ ਧੂੰਏਂ ਦੇ ਜ਼ਹਿਰੀਲੇ ਕਣਾਂ ਨੂੰ ਜਜ਼ਬ ਕਰ ਲੈਂਦਾ ਹੈ ਤੇ ਇਹ ਹਵਾ ਲੋਕਾਂ ਦੇ ਫੇਫੜਿਆਂ ਲਈ ਬੇਹੱਦ ਖ਼ਤਰਨਾਕ ਹੈ।
ਸਿਹਤ ਵਿਭਾਗ ਨੇ ਆਮ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਸਿਰਫ਼ ਲੋੜ ਪੈਣ 'ਤੇ ਹੀ ਘਰਾਂ ਤੋਂ ਬਾਹਰ ਨਿਕਲਣ ਤਾਂ ਜੋ ਹਵਾ ਦੇ ਪ੍ਰਦੂਸ਼ਣ ਤੋਂ ਬਚਿਆ ਜਾ ਸਕੇ। ਬਜ਼ੁਰਗਾਂ, ਦਮੇ ਤੇ ਦਿਲ ਦੇ ਰੋਗੀਆਂ ਤੇ ਸਾਹ ਦੀਆਂ ਬਿਮਾਰੀਆਂ ਵਾਲੇ ਲੋਕਾਂ ਨੂੰ ਐੱਨ-95 ਮਾਸਕ ਦੀ ਵਰਤੋਂ ਕਰਨੀ ਚਾਹੀਦੀ ਹੈ।
ਹਵਾ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਵਿਭਾਗ ਨੇ ਦੱਸਿਆ ਕਿ ਇਸ ਨਾਲ ਖੰਘ, ਸਾਹ ਚੜ੍ਹਨਾ, ਨੱਕ ਵਿੱਚ ਪਾਣੀ ਆਉਣਾ, ਅੱਖਾਂ ਵਿੱਚ ਖੁਜਲੀ ਜਾਂ ਜਲਨ ਤੇ ਸਿਰ ਵਿੱਚ ਭਾਰੀਪਣ ਵਰਗੇ ਲੱਛਣ ਹੁੰਦੇ ਹਨ।
ਉਧਰ, ਸਿਹਤ ਵਿਭਾਗ ਦੇ ਬੁਲਾਰੇ ਨੇ ਆਮ ਲੋਕਾਂ ਦੇ ਨਾਲ-ਨਾਲ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਕਿਉਂਕਿ ਇਸ ਨਾਲ ਪੈਦਾ ਹੋਣ ਵਾਲਾ ਪ੍ਰਦੂਸ਼ਣ ਉਨ੍ਹਾਂ ਦੇ ਬਜ਼ੁਰਗਾਂ ਤੇ ਬੱਚਿਆਂ ਦੀ ਸਿਹਤ ਲਈ ਹਾਨੀਕਾਰਕ ਸਿੱਧ ਹੋ ਰਿਹਾ ਹੈ।
Read More: Punjab News: ਪੰਜਾਬ ਕੈਬਨਿਟ 'ਚ ਅਹਿਮ ਫੈਸਲਿਆਂ 'ਤੇ ਮੋਹਰ, ਸ਼ਰਧਾਲੂਆਂ ਨੂੰ ਰੇਲਾਂ ਤੇ ਬੱਸਾਂ ਰਾਹੀਂ ਕਰਵਾਈ ਜਾਏਗੀ ਯਾਤਰਾ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।