ਪੜਚੋਲ ਕਰੋ

Punjab's Beadbi Cases : ਅਕਾਲੀ ਦਲ ਵੇਲੇ ਹੋਈ ਬੇਅਦਬੀ, ਕਾਂਗਰਸ ਨੇ ਦੋਸ਼ੀਆਂ ਨੂੰ ਬਚਾਇਆ, ਆਪ ਨੇ ਦਿਵਾਇਆ ਇਨਸਾਫ਼: ਰਾਘਵ ਚੱਢਾ

ਪੰਜਾਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਪਹਿਲੇ ਮਾਮਲੇ 'ਚ ਅੱਜ ਮੋਗਾ ਅਦਾਲਤ ਨੇ ਤਿੰਨ ਦੋਸ਼ੀਆਂ ਨੂੰ ਸਜ਼ਾ ਸੁਣਾਈ। ਅਦਾਲਤ ਨੇ ਬੇਅਦਬੀ ਦੇ ਇੱਕ ਮਾਮਲੇ ਵਿੱਚ ਤਿੰਨ ਦੋਸ਼ੀਆਂ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ ਸੁਣਾਈ ਹੈ।

ਚੰਡੀਗੜ੍ਹ : ਪੰਜਾਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਪਹਿਲੇ ਮਾਮਲੇ 'ਚ ਅੱਜ ਮੋਗਾ ਅਦਾਲਤ ਨੇ ਤਿੰਨ ਦੋਸ਼ੀਆਂ ਨੂੰ ਸਜ਼ਾ ਸੁਣਾਈ। ਅਦਾਲਤ ਨੇ ਬੇਅਦਬੀ ਦੇ ਇੱਕ ਮਾਮਲੇ ਵਿੱਚ ਤਿੰਨ ਦੋਸ਼ੀਆਂ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਤਿੰਨਾਂ ਮੁਲਜ਼ਮਾਂ ਨੂੰ ਪੰਜ-ਪੰਜ ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।

ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਸੁਣਾਏ ਜਾਣ ਤੋਂ ਬਾਅਦ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਸਮਾਲਸਰ ਬੇਅਦਬੀ ਮਾਮਲੇ ਵਿੱਚ ਅੱਜ ਤਿੰਨ ਵਿਅਕਤੀਆਂ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ। ਅਖੀਰ ਅੱਜ ਅਕਾਲੀ-ਕਾਂਗਰਸ ਦੀ ਦੋਸ਼ੀਆਂ ਨੂੰ ਦਿੱਤੀ ਨਾਪਾਕ ਸਰਪ੍ਰਸਤੀ ਦਾ ਅੰਤ ਹੋ ਗਿਆ ਹੈ ਅਤੇ ਇਨਸਾਫ਼ ਦੀ ਜਿੱਤ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ 'ਚ ਹਰ ਕਿਸੇ ਨੂੰ ਇਨਸਾਫ਼ ਮਿਲੇਗਾ।

ਰਾਘਵ ਚੱਢਾ ਨੇ ਅਕਾਲੀ ਦਲ ਅਤੇ ਕਾਂਗਰਸ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ 'ਆਪ' ਸਰਕਾਰ ਯਤਨਾਂ ਸਦਕਾ ਬਹਿਬਲ ਕਲਾਂ ਕਾਂਡ ਕੇਸ 'ਚ ਕੋਰਟ ਦੇ ਅਹਿਮ ਫੈਸਲੇ ਤੋਂ ਬਾਅਦ, ਉਹਨਾਂ ਦੀ ਸਰਕਾਰ ਨੇ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਜੇਲ੍ਹ ਜਾਣਾ ਯਕੀਨੀ ਬਣਾਇਆ ਹੈ। ਉਹਨਾਂ ਪੁੱਛਿਆ ਕਿ ਕੀ ਅਪਵਿੱਤਰ ਅਕਾਲੀ-ਕਾਂਗਰਸ ਗਠਜੋੜ ਵੀ ਅਜਿਹੀ ਕਿਸੇ ਕਾਰਵਾਈ ਦਾ ਦਾਅਵਾ ਕਰ ਸਕਦਾ ਹੈ, ਜਿਥੇ ਉਹਨਾਂ ਸਿੱਖ ਸੰਗਤ ਨੂੰ ਇਨਸਾਫ਼ ਦਿਵਾਉਣ ਲਈ ਕੋਈ ਕਦਮ ਚੁੱਕਿਆ ਹੋਏ?

ਚੱਢਾ ਨੇ ਕਿਹਾ ਕਿ ਬੇਅਦਬੀ ਦੀ ਘਟਨਾਵਾਂ ਅਕਾਲੀਆਂ ਦੀ ਸਰਕਾਰ ਦੌਰਾਨ ਵਾਪਰੀਆਂ। ਕਾਂਗਰਸ ਨੇ ਵੀ ਦੋਸ਼ੀਆਂ ਨੂੰ ਬਚਾਇਆ। ਹੁਣ ‘ਆਪ’ ਸਰਕਾਰ ਵਿੱਚ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਬੇਅਦਬੀ ਅਤੇ ਗੋਲੀ ਕਾਂਡ ਦਾ ਇੱਕ ਵੀ ਦੋਸ਼ੀ ਅਤੇ ਸਾਜ਼ਿਸ਼ਕਰਤਾ ਬਖਸ਼ਿਆ ਨਹੀਂ ਜਾਵੇਗਾ।

ਜ਼ਿਕਰਯੋਗ ਹੈ ਕਿ ਸਾਲ 2015 ਵਿੱਚ ਮੋਗਾ ਜ਼ਿਲ੍ਹੇ ਦੇ ਸਮਾਲਸਰ ਦੇ ਪਿੰਡ ਮੱਲਕੇ ਵਿੱਚ ਬੇਅਦਬੀ ਦੀ ਘਟਨਾ ਵਾਪਰੀ ਸੀ। ਚੱਢਾ ਨੇ ਕਿਹਾ ਕਿ ਅੱਜ ਅਦਾਲਤ ਵਿੱਚ ਇਨਸਾਫ਼ ਦੀ ਜਿੱਤ ਹੋਈ ਹੈ। ਬੇਅਦਬੀ ਦੇ ਦੋਸ਼ੀ ਹੁਣ ਜੇਲ੍ਹ ਜਾਣਗੇ। ਪੰਜਾਬ ਦੇ ਲੋਕਾਂ ਦੀ ਕਚਹਿਰੀ ਵਿੱਚ ਲੋਕ ਖੁਦ ਹੀ ਉਨ੍ਹਾਂ ਸਿਆਸੀ ਸ਼ਖ਼ਸੀਅਤਾਂ ਨੂੰ ਸਜ਼ਾ ਦੇਣਗੇ ਜਿਨ੍ਹਾਂ ਨੇ ਬੇਈਮਾਨੀ ਦਾ ਕੰਮ ਕੀਤਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ

ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ

BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ

ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG

Embed widget