ਪੰਜਾਬ ਦੇ ਪੈਸੇ ਕੇਂਦਰ ਕੋਲ ਫਸੇ! ਹਾਲੇ ਵੀ 50 ਹਜ਼ਾਰ ਕਰੋੜ ਰੁਪਏ ਕੇਂਦਰ ਸਰਕਾਰ ਕੋਲ ਬਕਾਇਆ, ਪੰਜਾਬ ਨੇ ਚੁੱਕੀ ਆਵਾਜ਼
ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਕੋਲ ਜੀ.ਐਸ.ਟੀ. ਦੇ ਕਾਰਨ ਹੋਏ ਵਿੱਤੀ ਨੁਕਸਾਨ ਦੀ ਭਰਪਾਈ ਦੀ ਮੰਗ ਉਠਾਈ ਹੈ। ਸਰਕਾਰ ਦਾ ਕਹਿਣਾ ਹੈ ਕਿ 2017 ਵਿੱਚ ਜਦੋਂ ਦੇਸ਼ ਵਿੱਚ ਜੀ.ਐਸ.ਟੀ. ਲਾਗੂ ਕੀਤਾ ਗਿਆ ਸੀ, ਤਾਂ ਇਸ ਕਰਕੇ ਪੰਜਾਬ...

Punjab’s Funds Stuck with Centre: ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਕੋਲ ਜੀ.ਐਸ.ਟੀ. ਦੇ ਕਾਰਨ ਹੋਏ ਵਿੱਤੀ ਨੁਕਸਾਨ ਦੀ ਭਰਪਾਈ ਦੀ ਮੰਗ ਉਠਾਈ ਹੈ। ਸਰਕਾਰ ਦਾ ਕਹਿਣਾ ਹੈ ਕਿ 2017 ਵਿੱਚ ਜਦੋਂ ਦੇਸ਼ ਵਿੱਚ ਜੀ.ਐਸ.ਟੀ. ਲਾਗੂ ਕੀਤਾ ਗਿਆ ਸੀ, ਤਾਂ ਇਸ ਕਰਕੇ ਪੰਜਾਬ ਨੂੰ ਕੁੱਲ 1,11,045 ਕਰੋੜ ਰੁਪਏ ਦਾ ਵੱਡਾ ਵਿੱਤੀ ਨੁਕਸਾਨ ਹੋਇਆ।
ਕੇਂਦਰ ਦੀ ਅਣਦੇਖੀ ਕਰਕੇ ਪੰਜਾਬ ਨੂੰ ਕਰਨਾ ਪੈ ਰਿਹਾ ਦਿੱਕਤਾਂ ਦਾ ਸਾਹਮਣਾ
ਇਸ ਵਿੱਚੋਂ ਕੇਂਦਰ ਨੇ 60 ਹਜ਼ਾਰ ਕਰੋੜ ਰੁਪਏ ਮੁਆਵਜੇ ਵਜੋਂ ਜ਼ਰੂਰ ਦਿੱਤੇ ਸਨ, ਪਰ ਹੁਣ ਵੀ 50 ਹਜ਼ਾਰ ਕਰੋੜ ਰੁਪਏ ਕੇਂਦਰ ਕੋਲ ਬਕਾਇਆ ਹਨ। ਪੰਜਾਬ ਸਰਕਾਰ ਦਾ ਸਾਫ਼ ਕਹਿਣਾ ਹੈ ਕਿ ਇਹ ਰਕਮ ਕੇਂਦਰ ਸਰਕਾਰ ਨੂੰ ਤੁਰੰਤ ਰੀਲਿਜ਼ ਕਰਨੀ ਚਾਹੀਦੀ ਹੈ ਤਾਂ ਜੋ ਪੰਜਾਬ ਦੇ ਵਿੱਤੀ ਹਾਲਾਤ ਮਜ਼ਬੂਤ ਹੋ ਸਕਣ। ਯਾਦ ਰਹੇ ਕਿ ਜਦੋਂ ਜੀ.ਐਸ.ਟੀ. ਲਾਗੂ ਕੀਤਾ ਗਿਆ ਸੀ, ਤਦੋਂ ਕੇਂਦਰ ਨੇ ਸਾਰੇ ਰਾਜਾਂ ਨੂੰ ਇਹ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦੇ ਵਿੱਤੀ ਘਾਟ ਦੀ ਭਰਪਾਈ ਪੰਜ ਸਾਲਾਂ ਤੱਕ ਕੀਤੀ ਜਾਵੇਗੀ। ਪਰ ਹੁਣ ਕੇਂਦਰ ਨੇ ਇਹ ਮੁਆਵਜ਼ਾ ਦੇਣਾ ਬੰਦ ਕਰ ਦਿੱਤਾ ਹੈ, ਜਿਸ ਕਾਰਨ ਪੰਜਾਬ ਨੂੰ ਗੰਭੀਰ ਵਿੱਤੀ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕੇਂਦਰ ਵੱਲੋਂ ਪੰਜਾਬੀਆਂ ਨੂੰ ਝਟਕਾ
ਦੂਜੇ ਪਾਸੇ ਕੇਂਦਰ ਵੱਲੋਂ ਪੰਜਾਬੀਆਂ ਨੂੰ ਇੱਕ ਹੋਰ ਝਟਕਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵਲੋਂ ਪੰਜਾਬੀਆਂ ਦੇ ਰਾਸ਼ਨ ਕਾਰਡ ਕੱਟਣ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤਾ ਹੈ।
ਪੰਜਾਬ ਦੇ ਨਾਲ ਧੱਕਾ
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਹਿਮ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਬਹਾਨਾ ਬਣਾ ਕੇ ਪੰਜਾਬ 'ਚੋਂ 10 ਲੱਖ ਰਾਸ਼ਨ ਕਾਰਡ ਕੱਟਣਾ ਚਾਹੁੰਦੀ ਹੈ ਅਤੇ ਗਰੀਬਾਂ ਦੇ ਢਿੱਡ 'ਤੇ ਲੱਤ ਮਾਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਦੋਹਰੇ ਮਾਪਦੰਡ ਹਨ, ਜਿੱਥੇ ਉਨ੍ਹਾਂ ਦੀਆਂ ਸਰਕਾਰਾਂ ਹਨ, ਉੱਥੇ ਸਭ ਕੁੱਝ ਠੀਕ ਹੈ ਪਰ ਜਿੱਥੇ ਸਰਕਾਰਾਂ ਨਹੀਂ ਹਨ, ਉਨ੍ਹਾਂ ਸੂਬਿਆਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਵਿਧਾਇਕ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਗਰੀਬਾਂ ਨਾਲ ਭਾਜਪਾ ਬੇਹੱਦ ਵੱਡਾ ਧੱਕਾ ਕਰ ਰਹੀ ਹੈ ਅਤੇ 10 ਲੱਖ ਗਰੀਬ ਲੋਕਾਂ ਦੇ ਕਾਰਡ ਕੱਟੇ ਜਾਣ ਦੇ ਬਹਾਨੇ ਕੇਂਦਰ ਸਰਕਾਰ ਪੰਜਾਬ ਨੂੰ ਕਮਜ਼ੋਰ ਕਰਨਾ ਚਾਹੁੰਦੀ ਹੈ।






















