ਚੰਡੀਗੜ੍ਹ: ਪੰਜਾਬ ਦੀਆਂ ਸਿਹਤ ਸਹੂਲਤਾਂ ਇਕ ਵਾਰ ਫੇਰ ਸਵਾਲਾਂ ਦੇ ਘੇਰੇ 'ਚ ਹਨ।ਹਸਪਤਾਲਾਂ 'ਚ ਡਾਕਟਰਾਂ ਦੀ ਕਮੀ, ਦਵਾਈਆਂ ਦੀ ਘਾਟ ਅਤੇ ਹੋਰ ਸੇਵਾਵਾਂ ਦਾ ਦਰੁਸਤ ਨਾ ਹੋਣਾ ਮਾਨ ਸਰਕਾਰ 'ਤੇ ਸਵਾਲ ਖੜ੍ਹੇ ਕਰ ਰਿਹਾ ਹੈ। ਹਾਲਾਂਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਨੇ ਸੂਬੇ ਭਰ 'ਚ ਮੁਹੱਲਾ ਕਲੀਨਿਕ ਸ਼ੁਰੂ ਕੀਤੇ ਹਨ। ਪਰ ਸਰਕਾਰੀ ਹਸਪਤਾਲਾਂ ਅਤੇ ਪਿੰਡਾਂ 'ਚ ਡਿਸਪੈਂਸਰੀਆਂ ਦੀ ਹਾਲਤ ਖਸਤਾ ਹੈ।ਹੁਣ ਸਾਬਕਾ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਮਾਨ ਸਰਕਾਰ 'ਤੇ ਹਮਲਾ ਬੋਲਿਆ ਹੈ। 


ਪਰਗਟ ਸਿੰਘ ਨੇ ਟਵੀਟ ਕਰ ਕਿਹਾ, "ਇਹ ਹੈ ਪੰਜਾਬ ਵਿੱਚ ਤੁਹਾਡੀਆਂ ਸਿਹਤ ਸਹੂਲਤਾਂ ਦੀ ਅਸਲੀਅਤ। ਰੋਜ਼ਾਨਾ ਕਰੋੜਾਂ ਦੇ ਇਸ਼ਤਿਹਾਰ ਦੇਣ ਤੋਂ ਇਲਾਵਾ ਭਗਵੰਤ ਮਾਨ ਸਰਕਾਰ ਦਾ ਧਿਆਨ ਕਿਸੇ ਪਾਸੇ ਨਹੀਂ ਹੈ।ਨਾ ਡਾਕਟਰ ਹਨ ਅਤੇ ਨਾ ਹੀ ਦਵਾਈਆਂ ਹਨ।"


 









ਇਸ ਦੇ ਨਾਲ ਪਰਗਟ ਸਿੰਘ ਨੇ ਇਕ ਅਖ਼ਬਾਰ ਦੀ ਖ਼ਬਰ ਵੀ ਸ਼ੇਅਰ ਕੀਤੀ ਹੈ।ਜਿਸ ਵਿੱਚ ਦੱਸਿਆ ਗਿਆ ਹੈ ਕਿ ਡਿਲਵਰੀ ਲਈ ਜਦੋਂ ਪਰਿਵਾਰ ਰਾਤ ਨੂੰ ਸਿਵਲ ਹਸਪਤਾਲ ਪਹੁੰਚਿਆ ਤਾਂ ਸਟਾਫ ਨੇ ਕਿਹਾ ਕਿ ਡਾਕਟਰ ਹੈ ਨਹੀਂ ਕਿਤੇ ਹੋਰ ਲੈ ਜਾਓ।ਸਟਾਫ ਨੇ ਇਹ ਵੀ ਕਿਹਾ ਕਿ ਜੇਕਰ ਖੂਨ ਜਾਂ ਅਪਰੇਸ਼ਨ ਦੀ ਲੋੜ ਪਈ ਤਾਂ ਇੱਥੇ ਨਹੀਂ ਹੋ ਪਾਏਗਾ।


ਉਧਰ ਐਸਐਮਓ ਨੇ ਕਿਹਾ ਕਿ ਰਾਤ ਨੂੰ ਐੱਨਐੱਚਐਮ ਅਤੇ ਸਰਜਨ ਦੀ ਡਿਊਟੀ ਹੁੰਦੀ ਹੈ। ਉਹ ਜਾਂਚ ਕਰਨਗੇ ਕਿ ਅਜਿਹਾ ਕਿਉਂ ਹੋਇਆ ਹੈ। ਮਜਬੂਰ ਪਰਿਵਾਰ ਨੂੰ ਪ੍ਰਾਈਵੇਟ ਹਸਪਤਲ ਜਾਣਾ ਪਿਆ ਜਿੱਥੇ ਡਿਲਵਰੀ ਲਈ ਉਨ੍ਹਾਂ ਨੂੰ 30 ਹਜ਼ਾਰ ਰੁਪਏ ਖਰਚ ਕਰਨੇ ਪਏ। 


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ:

 


Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ