ਪੜਚੋਲ ਕਰੋ

ਪੰਜਾਬ ਦੇ ਇਸ ਥਾਣੇ ਨੂੰ ਮਿਲਿਆ ਰਾਸ਼ਟਰੀ ਪੱਧਰ ’ਤੇ 8ਵਾਂ ਤੇ ਸੂਬੇ ਚੋਂ ਪਹਿਲਾ ਸਥਾਨ, ਅਮਨ-ਕਾਨੂੰਨ ਦੀ ਵਿਵਸਥਾ ਨੂੰ ਰੱਖਿਆ ਕੰਟ੍ਰੋਲ 'ਚ

Annual Ranking Of Police Stations:   ਡੀਜੀਪੀ  ਨੇ ਦੱਸਿਆ  ਕਿ ਕੀਰਤਪੁਰ ਸਾਹਿਬ ਪੁਲਿਸ ਥਾਣੇ ਨੇ ਕੁਸ਼ਲ ਅਤੇ ਸੁਚੱਜੀ ਪੁਲਿਸਿੰਗ ਪ੍ਰਤੀ ਆਪਣੀ ਵਚਨਬੱਧਤਾ ਦਾ ਸਬੂਤ ਦਿੰਦੇ ਹੋਏ ਇਨ੍ਹਾਂ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ

Annual Ranking Of Police Stations: ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਦੀ ਲਗਨ, ਸਖ਼ਤ ਮਿਹਨਤ ਅਤੇ ਅਟੁੱਟ ਵਚਨਬੱਧਤਾ ਨੂੰ ਮਾਨਤਾ ਦਿੰਦੇ ਹੋਏ, ਸੂਬੇ ਦੇ ਕੀਰਤਪੁਰ ਸਾਹਿਬ ਪੁਲਿਸ ਥਾਣੇ ਨੇ ‘‘ ਸਾਲ 2023 ਦੀ ਸਾਲਾਨਾ ਰੈਂਕਿੰਗ’ ਵਿੱਚ ਰਾਸ਼ਟਰੀ ਪੱਧਰ ’ਤੇ 8ਵਾਂ ਅਤੇ ਪੰਜਾਬ ਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਇੱਕ ਸ਼ਾਨਦਾਰ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਥਾਣਿਆਂ ਦੀ ਇਹ ਸਾਲਾਨਾ ਰੈਂਕਿੰਗ ਗ੍ਰਹਿ ਮੰਤਰਾਲੇ (ਐਮ.ਐਚ.ਏ.) ਵੱਲੋਂ ਨਿਰਧਾਰਤ ਕੀਤੇ ਮਾਪਦੰਡਾਂ ਦੇ ਆਧਾਰ ’ਤੇ ਕੀਤੀ ਜਾਂਦੀ ਹੈ। 

ਇਸ ਪ੍ਰਾਪਤੀ ਤਹਿਤ ਪੁਲਿਸ ਥਾਣੇ ਨੂੰ ਕੇਂਦਰੀ ਗ੍ਰਹਿ ਮੰਤਰੀ ਅਤੇ ਕੇਂਦਰੀ ਗ੍ਰਹਿ ਸਕੱਤਰ ਵੱਲੋਂ ਸਾਂਝੇ ਤੌਰ ’ਤੇ ਹਸਤਾਖ਼ਰ ਕੀਤੇ ਦੋ ਸਰਟੀਫਿਕੇਟ ਪ੍ਰਾਪਤ ਹੋਏ ਹਨ।

ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਡਾ: ਸੁਖਚੈਨ ਸਿੰਘ ਗਿੱਲ ਦੇ ਨਾਲ ਐਸ.ਐਸ.ਪੀ. ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੂੰ ਦੋਵੇਂ ਸਰਟੀਫਿਕੇਟ ਸੌਂਪੇ ਅਤੇ ਉਨ੍ਹਾਂ ਨੂੰ ਤੇ ਐੱਸ.ਐੱਚ.ਓ. ਕੀਰਤਪੁਰ ਸਾਹਿਬ ਨੂੰ ਇਹ ਮੀਲ ਪੱਥਰ ਸਥਾਪਿਤ ਕਰਨ ’ਤੇ ਵਧਾਈ ਦਿੱਤੀ।

ਦੱਸਣਯੋਗ ਹੈ ਕਿ ਗ੍ਰਹਿ ਮੰਤਰਾਲੇ ਵੱਲੋਂ ਪੂਰਵ-ਪ੍ਰਭਾਸ਼ਿਤ ਮਾਪਦੰਡਾਂ ਜਿਵੇਂ ਜਾਂਚ ਦਾ ਨਿਪਟਾਰਾ, ਸ਼ਿਕਾਇਤਾਂ ਦਾ ਨਿਪਟਾਰਾ, ਪ੍ਰਭਾਵੀ ਢੰਗ ਨਾਲ ਸ਼ਿਕਾਇਤ ਨਿਪਟਾਰੇ, ਰਿਕਾਰਡ ਦੀ ਸਾਂਭ-ਸੰਭਾਲ, ਕਨਵਿਕਸ਼ਨ ਰੇਟ ਆਦਿ ਸ਼ਾਮਲ ਹਨ, ਦੇ ਅਧਾਰ ’ਤੇ ਪੁਲਿਸ ਥਾਣਿਆਂ ਦੀ ਸਾਲਾਨਾ ਦਰਜਾਬੰਦੀ ਕੀਤੀ ਜਾਂਦੀ ਹੈ।

ਡੀਜੀਪੀ  ਨੇ ਦੱਸਿਆ  ਕਿ ਕੀਰਤਪੁਰ ਸਾਹਿਬ ਪੁਲਿਸ ਥਾਣੇ ਨੇ ਕੁਸ਼ਲ ਅਤੇ ਸੁਚੱਜੀ ਪੁਲਿਸਿੰਗ ਪ੍ਰਤੀ ਆਪਣੀ ਵਚਨਬੱਧਤਾ ਦਾ ਸਬੂਤ ਦਿੰਦੇ ਹੋਏ ਇਨ੍ਹਾਂ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਕੀਰਤਪੁਰ ਸਾਹਿਬ ਪੁਲਿਸ ਵੱਲੋਂ ਅਪਣਾਈਆਂ ਗਈਆਂ ਪ੍ਰਭਾਵਸ਼ਾਲੀ ਪੁਲਿਸ ਰਣਨੀਤੀਆਂ ਅਤੇ ਲੋਕ ਪੱਖੀ ਪਹੁੰਚ ਨੂੰ ਦਰਸਾਉਂਦੀ ਹੈ।

ਡੀਜੀਪੀ ਨੇ ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਗ੍ਰਹਿ ਮੰਤਰਾਲੇ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਮਾਨਤਾ ਪੁਲਿਸ ਕਰਮੀਆਂ ਲਈ ਬੇਮਿਸਾਲ ਸੇਵਾਵਾਂ ਪ੍ਰਦਾਨ ਕਰਦੇ ਰਹਿਣ ਲਈ  ਪ੍ਰੇਰਣਾ ਅਤੇ ਪੰਜਾਬ ਪੁਲਿਸ ਦੀ ਉੱਤਮਤਾ ਪ੍ਰਤੀ ਵਚਨਬੱਧਤਾ ਅਤੇ  ਲੋਕਾਂ ਲਈ ਵੱਧ ਤੋਂ ਵੱਧ ਸੁਰੱਖਿਅਤ ਮਾਹੌਲ ਸਿਰਜਣ ਦੇ ਯਤਨਾਂ ਨੂੰ ਦਰਸਾਉਂਦੀ ਹੈ। 

ਜ਼ਿਕਰਯੋਗ ਹੈ ਕਿ ਪੁਲਿਸ ਥਾਣਿਆਂ ਦੀ ਇਸ ਮਾਣਮੱਤੀ ਪ੍ਰਾਪਤੀ ਨੂੰ 5 ਜਨਵਰੀ, 2024 ਨੂੰ ਹੋਈ ਸਾਲਾਨਾ ਡੀਜੀਐਸਪੀ/ਆਈਜੀਐਸਪੀ ਕਾਨਫਰੰਸ-2023 ਦੌਰਾਨ ਰਸਮੀ ਤੌਰ ’ਤੇ ਮਾਨਤਾ ਦਿੱਤੀ ਗਈ ਸੀ। ਇਸ ਸਮਾਰੋਹ ਵਿੱਚ ਦੇਸ਼ ਦੇ ਚੋਟੀ ਦੇ 10 ਪੁਲਿਸ ਸਟੇਸ਼ਨਾਂ ਦੇ ਨਾਮ ਵੀ ਪੜ੍ਹੇ ਗਏ, ਜਿਸ ਦੌਰਾਨ  ਕੀਰਤਪੁਰ ਸਾਹਿਬ ਪੁਲਿਸ ਥਾਣੇ ਨੂੰ ਦੇਸ਼ ਦੇ ਸਭ ਤੋਂ ਵਧੀਆ ਥਾਣਿਆਂ ਚੋਂ ਇੱਕ ਹੋਣ ਦਾ ਮਾਣ ਹਾਸਲ ਹੋਇਆ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget