ਚੰਡੀਗੜ੍ਹ: ਨਵਾਂ ਸਾਲ ਚੜ੍ਹਦਿਆਂ ਹੀ ਪੰਜਾਬ ਦਾ ਸਿਆਸੀ ਮਾਹੌਲ ਗਰਮਾਉਣ ਜਾ ਰਿਹਾ ਹੈ। ਜਨਵਰੀ ਦੇ ਪਹਿਲੇ ਹਫਤੇ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ (Rahul Gandhi) ਪੰਜਾਬ ਆ ਰਹੇ ਹਨ। ਇਸ ਦੇ ਨਾਲ ਹੀ ਤਾਜ਼ਾ ਖਬਰ ਆਈ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਵੀ ਜਨਵਰੀ ਦੇ ਪਹਿਲੇ ਹਫਤੇ ਪੰਜਾਬ ਵਿੱਚ ਵੱਡੀ ਰੈਲੀ ਕਰ ਸਕਦੇ ਹਨ। ਦੋਵਾਂ ਵੱਡੇ ਲੀਡਰਾਂ ਦੇ ਦੌਰੇ ਨਾਲ ਹੀ ਪੰਜਾਬ ਦਾ ਸਿਆਸੀ (Pujab Politics) ਪਾਰਾ ਚੜ੍ਹ ਜਾਏਗਾ।


ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਜਨਵਰੀ ਨੂੰ ਪੰਜਾਬ ਦੌਰੇ ’ਤੇ ਆ ਸਕਦੇ ਹਨ। ਅਹਿਮ ਗੱਲ ਇਹ ਹੈ ਕਿ ਇਸੇ ਦਿਨ ਰਾਹੁਲ ਗਾਂਧੀ ਦੇ ਪੰਜਾਬ ਆਉਣ ਦੀ ਚਰਚਾ ਹੈ। ਸੂਤਰਾਂ ਮੁਤਾਬਕ ਪੰਜਾਬ ਚੋਣਾਂ (Punjab Election) ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਲਈ ਕਿਸੇ ਅਹਿਮ ਪੈਕੇਜ ਦਾ ਐਲਾਨ ਕਰਨ ਦੀ ਸੰਭਾਵਨਾ ਵੀ ਹੈ। ਇਸ ’ਚ ਸਨਅਤਾਂ ਜਾਂ ਖੇਤੀ ਖੇਤਰ ਨੂੰ ਰਾਹਤ ਵੀ ਦਿੱਤੀ ਜਾ ਸਕਦੀ ਹੈ। ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਦਾ ਫਿਰੋਜ਼ਪੁਰ ਜਾਂ ਹੁਸ਼ਿਆਰਪੁਰ ’ਚ ਪ੍ਰੋਗਰਾਮ ਰੱਖੇ ਜਾਣ ’ਤੇ ਵਿਚਾਰ ਚੱਲ ਰਿਹਾ ਹੈ।


ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦਾ ਆਖਰੀ ਦੌਰਾ ਨਵੰਬਰ 2019 ਨੂੰ ਕੀਤਾ ਸੀ ਜਦੋਂ ਉਨ੍ਹਾਂ ਨੇ ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਮੌਕੇ ਆਈਸੀਪੀ ਦਾ ਉਦਘਾਟਨ ਕੀਤਾ ਸੀ। ਦੂਜੇ ਪਾਸੇ ਕਾਂਗਰਸ ਹਾਈਕਮਾਨ ਤਰਫੋਂ ਪੰਜਾਬ ਚੋਣਾਂ ਦੇ ਪ੍ਰਚਾਰ ਦੇ ਮਹੂਰਤ ਲਈ 3 ਜਨਵਰੀ ਨੂੰ ਹੀ ਰਾਹੁਲ ਗਾਂਧੀ ਦੀ ਪੰਜਾਬ ਦੇ ਮੋਗਾ ਜ਼ਿਲ੍ਹੇ ਵਿਚ ਰੈਲੀ ਰੱਖੀ ਗਈ ਹੈ।


ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਪੰਜਾਬ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ 3 ਜਨਵਰੀ ਤੋਂ ਚੋਣ ਪ੍ਰਚਾਰ ਸ਼ੁਰੂ ਕਰਨਗੇ। ਸੂਤਰਾਂ ਮੁਤਾਬਕ ਉਹ ਪੰਜਾਬ ਦੀ ਚੋਣ ਮੁਹਿੰਮ ਦਾ ਆਗਾਜ਼ ਕਰਨਗੇ। ਉਂਝ ਅਜੇ ਤੱਕ ਪਾਰਟੀ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਪਰ ਰਾਹੁਲ ਗਾਂਧੀ ਅਗਲੇ ਦਿਨੀਂ ਪੰਜਾਬ ਆ ਰਹੇ ਹਨ।


ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਟਾਕਰੇ ਲਈ ਕਾਂਗਰਸ ਰਾਹੁਲ ਗਾਂਧੀ ਨੂੰ ਪੰਜਾਬ ਦੇ ਚੋਣ ਮੈਦਾਨ ਵਿੱਚ ਉਤਾਰ ਰਹੀ ਹੈ। ਪੰਜਾਬ ਵਿੱਚ ਚੋਣ ਪ੍ਰਚਾਰ ਦੀ ਸ਼ੁਰੂਆਤ ਰਾਹੁਲ ਗਾਂਧੀ ਖੁਦ ਕਰਨਗੇ। ਸੂਤਰਾਂ ਮੁਤਾਬਕ ਉਹ 3 ਜਨਵਰੀ ਤੋਂ ਪੰਜਾਬ ਦਾ ਦੌਰਾ ਕਰ ਸਕਦੇ ਹਨ।


ਹੁਣ ਤੱਕ ਦੇ ਚੋਣ ਸਰਵੇਖਣਾਂ ਮੁਤਾਬਕ ਇਸ ਵਾਰ ਪੰਜਾਬ ਵਿੱਚ ਮੁੱਖ ਮੁਕਾਬਲਾ ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚਾਲੇ ਨਜ਼ਰ ਆ ਰਿਹਾ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਕਈ ਦੌਰੇ ਕਰਕੇ ਚੋਣ ਮੁਹਿੰਮ ਭਖਾ ਲਈ ਹੈ ਪਰ ਕਾਂਗਰਸ ਇਸ ਵਿੱਚ ਫਾਡੀ ਨਜ਼ਰ ਆ ਰਹੀ ਹੈ। ਕਿਸਾਨ ਜਥੇਬੰਦੀਆਂ ਨੇ ਚੋਣਾਂ ਲੜਨ ਦਾ ਐਲਾਨ ਕਰਕੇ ਸਿਆਸੀ ਪਾਰਟੀਆਂ ਦਾ ਫਿਕਰ ਹੋ ਵਧਾ ਦਿੱਤਾ ਹੈ।



ਇਹ ਵੀ ਪੜ੍ਹੋ: Booster Dose: ਕੋਰੋਨਾ ਵੈਕਸੀਨ ਦੀ ਬੂਸਟਰ ਡੋਜ਼ ਨੂੰ ਲੈ ਕੇ ਆਈ ਇਹ ਵੱਡੀ ਖ਼ਬਰ, ਜਾਣੋ ਦੂਜੀ ਡੋਜ਼ ਤੋਂ ਬਾਅਦ ਕਿੰਨਾ ਹੋਵੇਗਾ ਗੈਪ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904