ਪੜਚੋਲ ਕਰੋ

Punjab revenue: ਪੰਜਾਬੀਆਂ ਨੇ ਪਿਛਲੇ 10 ਮਹੀਨਿਆਂ 'ਚ  7370.49 ਕਰੋੜ ਦੀ ਪੀ ਲਈ ਸ਼ਰਾਬ ! ਸਰਕਾਰ ਨੇ ਜਾਰੀ ਕੀਤੇ ਅੰਕੜੇ 

Punjab revenue from GST, Excise and VAT: ਇਸ ਸਾਲ ਜਨਵਰੀ ਦੇ ਅੰਤ ਤੱਕ ਵੈਟ, ਸੀ.ਐਸ.ਟੀ, ਜੀ.ਐਸ.ਟੀ, ਪੀ.ਐਸ.ਡੀ.ਟੀ ਅਤੇ ਆਬਕਾਰੀ ਤੋਂ ਕੁੱਲ 31003.14 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ ਹੈ ਜਦੋਂ ਕਿ ਵਿੱਤੀ ਸਾਲ 2022-23 ਦੌਰਾਨ

Punjab revenue from GST, Excise and VAT:  ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਦੀ ਆਰਥਿਕਤਾ ਸਹੀ ਦਿਸ਼ਾ ਵੱਲ ਵਧ ਰਹੀ ਹੈ ਅਤੇ ਵਿੱਤੀ ਸਾਲ 2023-24 ਦੇ 10 ਮਹੀਨਿਆਂ ਦੌਰਾਨ ਸੂਬੇ ਦਾ ਵਸਤੂਆਂ ਤੇ ਸੇਵਾਵਾਂ ਕਰ (ਜੀ.ਐਸ.ਟੀ), ਆਬਕਾਰੀ ਅਤੇ ਵੈਟ ਤੋਂ ਪ੍ਰਾਪਤ ਮਾਲੀਆ 30 ਹਜ਼ਾਰ ਕਰੋੜ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਜੀ.ਐਸ.ਟੀ ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ ਵਿੱਤੀ ਸਾਲ 2022-23 ਦੇ ਮੁਕਾਬਲੇ ਕ੍ਰਮਵਾਰ 15.67 ਫੀਸਦੀ ਅਤੇ 10 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ।
 
ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਸਾਲ ਜਨਵਰੀ ਦੇ ਅੰਤ ਤੱਕ ਵੈਟ, ਸੀ.ਐਸ.ਟੀ, ਜੀ.ਐਸ.ਟੀ, ਪੀ.ਐਸ.ਡੀ.ਟੀ ਅਤੇ ਆਬਕਾਰੀ ਤੋਂ ਕੁੱਲ 31003.14 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ ਹੈ ਜਦੋਂ ਕਿ ਵਿੱਤੀ ਸਾਲ 2022-23 ਦੌਰਾਨ 27342.84 ਕਰੋੜ ਰੁਪਏ ਇਕੱਤਰ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਸੂਬੇ ਵੱਲੋਂ ਇਸ ਕਰ ਮਾਲੀਏ ਵਿੱਚ 13.39 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਗਿਆ ਹੈ।
 
ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਵਿੱਤੀ ਹਾਲਤ ਸੁਧਾਰਨ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਮਾਰਚ 2022 ਵਿੱਚ ’ਆਪ’ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਨੇ ਬਿਹਤਰ ਯੋਜਨਾਬੰਦੀ ਅਤੇ ਪ੍ਰਭਾਵੀ ਅਮਲ ਨਾਲ ਰਿਕਾਰਡ ਮਾਲੀਆ ਇਕੱਤਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ਦੇ 10 ਮਹੀਨਿਆਂ ਵਿੱਚ ਜੀ.ਐਸ.ਟੀ ਤੋਂ 17354.26 ਕਰੋੜ ਰੁਪਏ ਸ਼ੁੱਧ ਮਾਲੀਆ ਅਤੇ ਆਬਕਾਰੀ ਤੋਂ 7370.49 ਕਰੋੜ ਰੁਪਏ ਦਾ ਸ਼ੁੱਧ ਮਾਲੀਆ ਇਕੱਤਰ ਕੀਤਾ ਗਿਆ।
 
ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਵਿੱਤੀ ਵਰ੍ਹੇ 2022-23 ਦੇ ਮੁਕਾਬਲੇ ਇਸ ਵਰ੍ਹੇ ਜੀ.ਐਸ.ਟੀ ਵਿੱਚ 2351.12 ਕਰੋੜ ਰੁਪਏ ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ 669.47 ਕਰੋੜ ਰੁਪਏ ਦਾ ਵਾਧਾ ਦਰਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਦੌਰਾਨ ਸੂਬੇ ਨੇ ਵੈਟ ਵਿੱਚ 10.89 ਪ੍ਰਤੀਸ਼ਤ, ਸੀ.ਐਸ.ਟੀ ਵਿੱਚ 28.14 ਪ੍ਰਤੀਸ਼ਤ ਅਤੇ ਪੀ.ਐਸ.ਡੀ.ਟੀ ਵਿੱਚ 5.53 ਪ੍ਰਤੀਸ਼ਤ ਵਾਧਾ ਦਰਜ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।
 
ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਲੋਕਾਂ ’ਤੇ ਕੋਈ ਨਵਾਂ ਬੋਝ ਪਾਏ ਬਿਨਾਂ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਨੂੰ ਯਕੀਨੀ ਬਣਾ ਕੇ ਇਹ ਪ੍ਰਾਪਤੀ ਹਾਸਿਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਟੈਕਸ ਇੰਟੈਲੀਜੈਂਸ ਯੂਨਿਟ ਦੀ ਸਥਾਪਨਾ ਕਰਨ ਤੋਂ ਇਲਾਵਾ ’ਬਿੱਲ ਲਿਆਓ ਇਨਾਮ ਪਾਓ ਸਕੀਮ’, ਵਨ ਟਾਈਮ ਸੈਟਲਮੈਂਟ ਸਕੀਮ, 2023, ਪੰਜਾਬ ਜੀ.ਐਸ.ਟੀ ਸੋਧ ਐਕਟ, 2023, ਸੂਚਨਾ ਦੇਣ ਵਾਲਿਆਂ ਲਈ ਇਨਾਮ ਸਕੀਮ ਅਤੇ ਹੋਰ ਬਹੁਤ ਸਾਰੇ ਉਪਾਅ ਕੀਤੇ ਹਨ।
 
ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
Punjab News: ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
Punjab News: ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
ਕੈਨੇਡਾ 'ਚ ਦੋ ਪੰਜਾਬੀ ਨੌਜਵਾਨਾਂ ਦੀ ਹੱਤਿਆ, ਐਡਮੰਟਨ ਸ਼ਹਿਰ 'ਚ ਗੋਲੀਆਂ ਮਾਰ ਕੇ ਕਤਲ, ਦੋਵੇਂ ਸਟੱਡੀ ਵੀਜ਼ੇ 'ਤੇ ਗਏ ਸਨ, ਪੰਜਾਬ 'ਚ ਸੋਗ ਦੀ ਲਹਿਰ
ਕੈਨੇਡਾ 'ਚ ਦੋ ਪੰਜਾਬੀ ਨੌਜਵਾਨਾਂ ਦੀ ਹੱਤਿਆ, ਐਡਮੰਟਨ ਸ਼ਹਿਰ 'ਚ ਗੋਲੀਆਂ ਮਾਰ ਕੇ ਕਤਲ, ਦੋਵੇਂ ਸਟੱਡੀ ਵੀਜ਼ੇ 'ਤੇ ਗਏ ਸਨ, ਪੰਜਾਬ 'ਚ ਸੋਗ ਦੀ ਲਹਿਰ
ਪੰਜਾਬ 'ਚ ਸੋਮਵਾਰ ਨੂੰ ਲੈ ਕੇ ਉੱਠੀ ਛੁੱਟੀ ਮੰਗ! ਜਾਣੋ ਕਿਉਂ ਮੁਲਾਜ਼ਮਾਂ ਨੇ ਕੀਤੀ ਇਹ ਡਿਮਾਂਡ
ਪੰਜਾਬ 'ਚ ਸੋਮਵਾਰ ਨੂੰ ਲੈ ਕੇ ਉੱਠੀ ਛੁੱਟੀ ਮੰਗ! ਜਾਣੋ ਕਿਉਂ ਮੁਲਾਜ਼ਮਾਂ ਨੇ ਕੀਤੀ ਇਹ ਡਿਮਾਂਡ
Voting: ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ
Voting: ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ
Punjab News: ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਵਜ੍ਹਾ ਕਰਕੇ ਦੋ ਦਿਨ ਠੇਕੇ ਰਹਿਣਗੇ ਬੰਦ
Punjab News: ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਵਜ੍ਹਾ ਕਰਕੇ ਦੋ ਦਿਨ ਠੇਕੇ ਰਹਿਣਗੇ ਬੰਦ
Embed widget