(Source: ECI/ABP News/ABP Majha)
Punjab Weather Update: ਪੰਜਾਬ ਦੇ ਮੌਸਮ ਨੇ ਲਈ ਕਰਵਟ, ਸੂਬੇ ਦੇ 13 ਜ਼ਿਲ੍ਹਿਆਂ 'ਚ ਬਾਰਸ਼ ਦਾ ਅਲਰਟ
Punjab News: ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਤਿੰਨ ਦਿਨ ਬੱਦਲ ਛਾਏ ਰਹਿਣਗੇ ਤੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਰੁਕ-ਰੁਕ ਕੇ ਮੀਂਹ ਪਵੇਗਾ। ਇਸ ਮੌਸਮ 'ਚ ਕੁਝ ਸਮੇਂ ਲਈ ਗਰਮੀ ਤੋਂ ਰਾਹਤ ਮਿਲੇਗੀ ਪਰ ਹੁਣ ਔਸਤ ਤਾਪਮਾਨ 'ਚ ਵਾਧਾ ਦੇਖਣ ਨੂੰ ਮਿਲੇਗਾ।
Punjab Weather Update: ਪੰਜਾਬ ਵਿੱਚ ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਵਿੱਚ ਮੁੜ ਤਬਦੀਲੀਆਂ ਵੇਖਣ ਨੂੰ ਮਿਲ ਰਹੀਆਂ ਹਨ। ਪੰਜਾਬ ਦੇ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਬੱਦਲਵਾਈ ਰਹੀ ਤੇ ਕਈ ਥਾਈਂ ਛਿੱਟਾਂ ਵੀ ਪਈਆਂ। ਚੰਡੀਗੜ੍ਹ ਤੇ ਮੁਹਾਲੀ ਵਿੱਚ ਦੁਪਹਿਰ ਵੇਲੇ ਬਾਰਸ਼ ਹੋਈ।
ਯੈਲੋ ਅਲਰਟ ਜਾਰੀ
ਮੌਸਸ ਵਿਭਾਗ ਨੇ ਯੈਲੋ ਅਲਰਟ ਜਾਰੀ ਕਰਦਿਆਂ ਕਿਹਾ ਹੈ ਕਿ ਬਾਰਸ਼ ਦੇ ਨਾਲ-ਨਾਲ ਪੰਜਾਬ 'ਚ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਲੋਕਾਂ ਨੂੰ ਪਿਛਲੇ ਦੋ ਦਿਨਾਂ ਤੋਂ ਵੱਧ ਰਹੀ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ ਪਰ ਫਸਲਾਂ ਨੂੰ ਨੁਕਸਾਨ ਹੋ ਸਕਦਾ ਹੈ।
ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਬਠਿੰਡਾ, ਲੁਧਿਆਣਾ, ਮੋਗਾ, ਫ਼ਿਰੋਜ਼ਪੁਰ, ਜਲੰਧਰ, ਤਰਨ ਤਾਰਨ, ਕਪੂਰਥਲਾ ਤੇ ਅੰਮ੍ਰਿਤਸਰ ਵਿੱਚ ਬਾਰਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਇੱਥੇ ਤੇਜ਼ ਹਵਾਵਾਂ ਚੱਲਣਗੀਆਂ ਤੇ ਗਰਜ ਦੇ ਨਾਲ ਮੀਂਹ ਪਵੇਗਾ।
ਤਿੰਨ ਦਿਨ ਬੱਦਲ ਛਾਏ ਰਹਿਣਗੇ
ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਤਿੰਨ ਦਿਨ ਬੱਦਲ ਛਾਏ ਰਹਿਣਗੇ ਤੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਰੁਕ-ਰੁਕ ਕੇ ਮੀਂਹ ਪਵੇਗਾ। ਇਸ ਮੌਸਮ 'ਚ ਕੁਝ ਸਮੇਂ ਲਈ ਗਰਮੀ ਤੋਂ ਰਾਹਤ ਮਿਲੇਗੀ ਪਰ ਹੁਣ ਔਸਤ ਤਾਪਮਾਨ 'ਚ ਵਾਧਾ ਦੇਖਣ ਨੂੰ ਮਿਲੇਗਾ।
ਉਧਰ, ਅੰਮ੍ਰਿਤਸਰ ਸ਼ਹਿਰ 'ਚ ਅੱਜ ਬੱਦਲ ਛਾਏ ਰਹਿਣਗੇ। ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਤਾਪਮਾਨ ਘੱਟੋ-ਘੱਟ 20 ਡਿਗਰੀ ਤੇ ਵੱਧ ਤੋਂ ਵੱਧ 34 ਡਿਗਰੀ ਰਹਿਣ ਦੀ ਸੰਭਾਵਨਾ ਹੈ। ਜਲੰਧਰ ਵਿੱਚ ਅੱਜ ਹਲਕੇ ਬੱਦਲ ਛਾਏ ਰਹਿਣਗੇ। ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਤਾਪਮਾਨ ਘੱਟੋ-ਘੱਟ 20 ਡਿਗਰੀ ਤੇ ਵੱਧ ਤੋਂ ਵੱਧ 34 ਡਿਗਰੀ ਰਹਿਣ ਦੀ ਸੰਭਾਵਨਾ ਹੈ।
ਲੁਧਿਆਣਾ ਵਿੱਚ ਅੱਜ ਬੱਦਲਵਾਈ ਰਹੇਗੀ। ਮੀਂਹ ਤੇ ਤੂਫਾਨ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਤਾਪਮਾਨ 22 ਤੋਂ 35 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਪਟਿਆਲਾ 'ਚ ਅੱਜ ਛਾਏ ਬੱਦਲ ਛਾਏ ਰਹਿਣਗੇ। ਇਸ ਦੇ ਨਾਲ ਹੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਘੱਟੋ-ਘੱਟ ਤਾਪਮਾਨ 22 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਮੁਹਾਲੀ ਵਿੱਚ ਸ਼ਹਿਰ 'ਚ ਅੱਜ ਰੁਕ-ਰੁਕ ਕੇ ਬੱਦਲ ਛਾਏ ਰਹਿਣਗੇ। ਤਾਪਮਾਨ ਘੱਟੋ-ਘੱਟ 21 ਤੇ ਵੱਧ ਤੋਂ ਵੱਧ 36 ਡਿਗਰੀ ਰਹਿਣ ਦੀ ਸੰਭਾਵਨਾ ਹੈ।