Charanjit Channi: ਮੁੜ ਫਸ ਗਏ ਸਾਬਕਾ ਸੀਐਮ ਚੰਨੀ, ਡੀਜੀਪੀ ਨੂੰ ਕਾਰਵਾਈ ਕਰਨ ਦੇ ਹੁਕਮ, ਦੁਪਹਿਰ ਦੋ ਵਜੇ ਤੱਕ ਸੌਂਪਣਗੇ ਰਿਪੋਰਟ
Jagir Kaur Charanjit Channi: ਚੰਨੀ ਨੇ ਕਿਹਾ ਕਿ ਉਹ ਬੀਬੀ ਨੂੰ ਆਪਣੀ ਵੱਡੀ ਭੈਣ ਦੀ ਤਰ੍ਹਾਂ ਸਮਝਦੇ ਹਨ ਅਤੇ ਉਨ੍ਹਾਂ ਦੀ ਇਹ ਭਾਵਨਾ ਪਿਆਰ ਅਤੇ ਸਤਿਕਾਰ ਕਾਰਨ ਹੈ। ਤੁਸੀਂ ਦੇਖਿਆ ਹੋਵੇਗਾ ਕਿ ਪਹਿਲਾਂ ਮੈਂ ਉਸ ਨੂੰ ਆਪਣੀ ਵੱਡੀ ਭੈਣ ਵਾਂਗ
Jagir Kaur Charanjit Channi: ਜਲੰਧਰ ਤੋਂ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਵੱਲੋਂ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਦੀ ਠੋਡੀ ਨੂੰ ਹੱਥ ਲਗਾਉਣ ਦੀ ਵਾਇਰਲ ਹੋਈ ਵੀਡੀਓ ਦਾ ਸਖ਼ਤ ਨੋਟਿਸ ਲੈਂਦਿਆਂ ਮਹਿਲਾ ਕਮਿਸ਼ਨ ਨੇ ਪੰਜਾਬ ਦੇ ਡੀਜੀਪੀ ਤੋਂ ਮਾਮਲੇ ਦੀ ਸਟੇਟਸ ਰਿਪੋਰਟ 14 ਮਈ ਮੰਗਲਵਾਰ ਦੁਪਹਿਰ 2 ਵਜੇ ਤੱਕ ਤਲਬ ਕੀਤੀ ਹੈ।
ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ ਦਾ ਹਵਾਲਾ ਦਿੰਦਿਆਂ ਮਹਿਲਾ ਕਮਿਸ਼ਨ ਨੇ ਇਸ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਬੀਬੀ ਜਗੀਰ ਕੌਰ ਇੱਕ ਅਹਿਮ ਸ਼ਖ਼ਸੀਅਤ ਹਨ ਅਤੇ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਵੀ ਰਹਿ ਚੁੱਕੀ ਹੈ।
ਮਹਿਲਾ ਕਮਿਸ਼ਨ ਦੀ ਕਰਵਾਈ ਤੋਂ ਬਾਅਦ ਬਾਬੂਸ਼ਾਹੀ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਮੈਂ ਕਿਸੇ ਨੂੰ ਵੀ ਚੰਨੀ ਬਾਬਤ ਸ਼ਿਕਾਇਤ ਨਹੀਂ ਕੀਤੀ ਅਤੇ ਨਾਲ ਹੀ ਹੋਈ ਇਤਰਾਜ਼ ਹੈ ਪਰ ਫਿਰ ਵੀ ਪਤਾ ਨਹੀਂ ਕਿਉਂ ਮਹਿਲਾ ਕਮਿਸ਼ਨ ਨੇ ਕਾਰਵਾਈ ਕੀਤੀ ਹੈ।
ਚੰਨੀ ਨੇ ਕਿਹਾ ਕਿ ਉਹ ਬੀਬੀ ਨੂੰ ਆਪਣੀ ਵੱਡੀ ਭੈਣ ਦੀ ਤਰ੍ਹਾਂ ਸਮਝਦੇ ਹਨ ਅਤੇ ਉਨ੍ਹਾਂ ਦੀ ਇਹ ਭਾਵਨਾ ਪਿਆਰ ਅਤੇ ਸਤਿਕਾਰ ਕਾਰਨ ਹੈ। ਤੁਸੀਂ ਦੇਖਿਆ ਹੋਵੇਗਾ ਕਿ ਪਹਿਲਾਂ ਮੈਂ ਉਸ ਨੂੰ ਆਪਣੀ ਵੱਡੀ ਭੈਣ ਵਾਂਗ ਮੱਥਾ ਟੇਕਿਆ ਅਤੇ ਫਿਰ ਉਸ ਨਾਲ ਮਜ਼ਾਕ ਕੀਤਾ। ਚੰਨੀ ਅਨੁਸਾਰ ਮੈਂ ਉਸ ਦਾ ਹੱਥ ਆਪਣੇ ਮੱਥੇ 'ਤੇ ਲਾਇਆ ਅਤੇ ਆਸ਼ੀਰਵਾਦ ਲਿਆ।
ਸ਼ਨੀਵਾਰ ਨੂੰ ਆਪਣਾ ਬਿਆਨ ਦਿੰਦੇ ਹੋਏ ਚੰਨੀ ਨੇ ਕਿਹਾ ਸੀ ਕਿ ਮੈਂ ਸਾਲਾਂ ਤੋਂ ਬੀਬੀ ਜਗੀਰ ਕੌਰ ਨੂੰ ਆਪਣੀ ਵੱਡੀ ਭੈਣ, ਆਪਣੀ ਮਾਂ ਸਮਝਦਾ ਆ ਰਿਹਾ ਹਾਂ ਅਤੇ ਇਸੇ ਲਈ ਮੈਂ ਉਨ੍ਹਾਂ ਅੱਗੇ ਬਹੁਤ ਸਤਿਕਾਰ ਨਾਲ ਸਿਰ ਝੁਕਾਉਂਦਾ ਹਾਂ। ਮੈਂ ਉਸਦੀ ਠੋਡੀ ਨੂੰ ਛੂਹਿਆ ਜਿਵੇਂ ਅਸੀਂ ਆਪਣੀ ਭੈਣ ਜਾਂ ਮਾਂ ਨਾਲ ਕਰਦੇ ਹਾਂ।
ਬੀਬੀ ਜਗੀਰ ਕੌਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲੰਧਰ ਵਿੱਚ ਇਕੱਠੇ ਹੋਏ ਸਨ। ਉਸ ਦਿਨ ਚੰਨੀ ਅਤੇ ਅਕਾਲੀ ਦਲ ਦੇ ਉਮੀਦਵਾਰ ਕੇ.ਪੀ ਨੇ ਇਕੋ ਸਮੇਂ ਸਿਰ ਨਾਮਜ਼ਦਗੀਆਂ ਭਰੀਆਂ ਸਨ। ਉਸ ਸਮੇਂ ਚੰਨੀ ਅਤੇ ਬੀਬੀ ਜਗੀਰ ਕੌਰ ਆਹਮੋ-ਸਾਹਮਣੇ ਹੋ ਗਏ। ਪਹਿਲਾਂ ਤਾਂ ਚੰਨੀ ਨੇ ਹੱਥ ਮਿਲਾਉਣ ਦੇ ਮਕਸਦ ਨਾਲ ਬੀਬੀ ਜਗੀਰ ਕੌਰ ਅੱਗੇ ਸਿਰ ਝੁਕਾਇਆ, ਪਰ ਬਾਅਦ ਵਿਚ ਚੰਨੀ ਤੁਰਨ ਲੱਗੇ ਤਾਂ ਉਹਨਾਂ ਨੇ ਜਗੀਰ ਕੌਰ ਦੀ ਠੋਡੀ 'ਤੇ ਹੱਥ ਲਗਾ ਕੇ ਮਜ਼ਾਕ ਕਰਨ ਦੀ ਕੋਸ਼ਿਸ਼ ਕੀਤੀ।