SAD-BJP Alliance: ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ, ਕਿਹਾ-ਸਵਾਲ ਹੀ ਪੈਦਾ ਨਹੀਂ ਹੁੰਦਾ
Punjab SAD-BJP Alliance: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਜਪਾ ਨਾਲ ਮੁੜ ਗਠਜੋੜ ਦੀਆਂ ਖਬਰਾਂ 'ਤੇ ਵਿਰਾਮ ਲਗਾ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਮੀਡੀਆ ਦੀਆਂ ਸਿਰਫ਼ ਕਿਆਸਅਰਾਈਆਂ ਹਨ।
Punjab News: ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਗਠਜੋੜ ਨੂੰ ਲੈ ਕੇ ਚੱਲ ਰਹੀਆਂ ਖਬਰਾਂ ਦਾ ਅੰਤ ਹੁੰਦਾ ਨਜ਼ਰ ਆ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਗਠਜੋੜ ਬਸਪਾ ਨਾਲ ਹੈ, ਇਸ ਲਈ ਭਾਜਪਾ ਨਾਲ ਗਠਜੋੜ ਦਾ ਸਵਾਲ ਕਿੱਥੋਂ ਆਉਂਦਾ ਹੈ। ਭਾਜਪਾ ਨਾਲ ਗਠਜੋੜ ਦੀਆਂ ਗੱਲਾਂ ਸਿਰਫ਼ ਮੀਡੀਆ ਦੀਆਂ ਕਿਆਸਅਰਾਈਆਂ ਹਨ।
#WATCH | Chandigarh | We have an alliance with BSP, so how is this question even arising. This is our routine meeting. I have come after a month so we are having a routine meeting...We held the meeting to discuss VAT increase and water issues...: President of Shiromani Akali Dal,… pic.twitter.com/R953CpRloQ
— ANI (@ANI) July 6, 2023
ਮੀਟਿੰਗ ਬਾਰੇ ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਪਾਰਟੀ ਦੀ ਰੁਟੀਨ ਮੀਟਿੰਗ ਹੈ ਜੋ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਹੈ। ਬੁੱਧਵਾਰ ਨੂੰ ਬਾਦਲ ਨਾਲ ਮੁਲਾਕਾਤ ਤੋਂ ਬਾਅਦ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ, ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਹੋਰ ਆਗੂਆਂ ਨੇ ਸਿਆਸੀ ਹਾਲਾਤਾਂ ਮੁਤਾਬਕ ਫੈਸਲਾ ਲੈਣ ਦੀ ਗੱਲ ਕਹੀ।
ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਜਦੋਂ ਅਕਾਲੀ ਦਲ ਨਾਲ ਗਠਜੋੜ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਗਠਜੋੜ ਦੀ ਸੰਭਾਵਨਾ ਤੋਂ ਇਨਕਾਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗਠਜੋੜ ਬਾਰੇ ਫੈਸਲਾ ਹਾਈਕਮਾਂਡ ਨੇ ਲੈਣਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹੁਣ ਭਾਜਪਾ ਪੰਜਾਬ ਦੇ ਸਾਰੇ 13 ਲੋਕ ਸਭਾ ਅਤੇ 117 ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਨੂੰ ਇਕਮਾਤਰ ਬਦਲ ਵਜੋਂ ਸਥਾਪਿਤ ਕਰੇਗੀ। ਯਾਨੀ ਭਾਜਪਾ ਆਪਣੇ ਆਪ ਨੂੰ ਇੰਨੀ ਮਜ਼ਬੂਤ ਸਥਿਤੀ 'ਚ ਰੱਖੇਗੀ ਕਿ ਉਸ ਨੂੰ ਕਿਸੇ ਸਾਥੀ ਦੇ ਸਮਰਥਨ ਦੀ ਲੋੜ ਨਹੀਂ ਪਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।