Punjab News: ਸੂਬੇ ਵਿੱਚ ਸੰਘਣੀ ਧੁੰਦ ਅਤੇ ਖਰਾਬ ਮੌਸਮ ਦੇ ਕਰਕੇ ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਡਬਲ-ਸ਼ਿਫਟ ਸਕੂਲਾਂ ਦਾ ਸਮਾਂ ਮੁੜ ਨਿਰਧਾਰਤ ਕਰਨ ਦਾ ਹੁਕਮ ਜਾਰੀ ਕੀਤਾ ਹੈ।
ਸਰਕਾਰੀ ਹੁਕਮਾਂ ਅਨੁਸਾਰ, ਸਰਕਾਰੀ ਡਬਲ-ਸ਼ਿਫਟ ਸਕੂਲਾਂ ਦਾ ਸਮਾਂ 16 ਜਨਵਰੀ, 2026 ਤੋਂ 21 ਜਨਵਰੀ, 2026 ਤੱਕ ਬਦਲ ਦਿੱਤਾ ਗਿਆ ਹੈ। ਦੱਸ ਦਈਏ ਕਿ ਸਰਕਾਰੀ ਡਬਲ-ਸ਼ਿਫਟ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 12:30 ਵਜੇ ਅਤੇ ਦੁਪਹਿਰ 12:45 ਵਜੇ ਤੋਂ ਸ਼ਾਮ 5:00 ਵਜੇ ਤੱਕ ਹੋ ਗਿਆ ਹੈ।
ਇਸ ਬਦਲਾਅ ਦੀ ਜਾਣਕਾਰੀ ਅਨਿੰਦਿਤਾ ਮਿੱਤਰਾ, ਆਈਏਐਸ, ਸਕੱਤਰ, ਸਕੂਲ ਸਿੱਖਿਆ ਵਿਭਾਗ, ਪੰਜਾਬ ਸਰਕਾਰ ਵਲੋਂ ਦਿੱਤੀ ਗਈ ਹੈ। ਸਰਕਾਰੀ ਅਧਿਕਾਰੀਆਂ ਨੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਸਮੇਂ ਸਿਰ ਬੱਚਿਆਂ ਨੂੰ ਸਕੂਲ ਪਹੁੰਚਾਉਣ ਅਤੇ ਮੌਸਮ ਦੇ ਵਿਰੁੱਧ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ।
ਇਹ ਐਲਾਨ ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਪੈਣ ਕਰਕੇ ਕੀਤਾ ਗਿਆ ਹੈ। ਇੱਥੇ ਦੱਸ ਦਈਏ ਕਿ ਸੰਘਣੀ ਧੁੰਦ ਕਰਕੇ ਵਿਜ਼ੀਬਲਿਟੀ ਬਿਲਕੁਲ ਵੀ ਨਹੀਂ ਰਹਿੰਦੀ ਹੈ।