ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਅਤੇ 12ਵੀਂ ਸ਼ੇਣੀ ਦੀ ਸਾਲਾਨਾ ਪ੍ਰੀਖਿਆ ਲੈਣ ਉਪਰੰਤ ਪ੍ਰੀਖਿਆਰਥੀਆਂ ਨੂੰ ਜਾਰੀ ਕੀਤੇ ਜਾਣ ਵਾਲੇ ਸਰਟੀਫਿਕੇਟਾਂ (ਡੀ. ਐਮ. ਸੀ.) ਵਿਚ ਪ੍ਰੀਖਿਆਰਥੀਆਂ ਦੇ ਵੇਰਵੇ (ਨਾਂਅ, ਪਿਤਾ ਦਾ ਨਾਂਅ, ਮਾਤਾ ਦਾ ਨਾਂਅ ਅਤੇ ਸਕੂਲ ਆਦਿ) ਪਹਿਲਾਂ ਅੰਗਰੇਜ਼ੀ ਭਾਸ਼ਾ 'ਚ ਅਤੇ ਇਸ ਤੋਂ ਬਾਅਦ ਪੰਜਾਬੀ ਭਾਸ਼ਾ 'ਚ ਲਿਖਣ ਦਾ ਫ਼ੈਸਲਾ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਸਰਟੀਫਿਕੇਟ ਦੇ ਪਿਛਲੇ ਪੰਨ੍ਹੇ 'ਤੇ ਪੰਜਾਬੀ ਭਾਸ਼ਾ ਵਿਚ ਅੰਕਿਤ ਹਦਾਇਤਾਂ ਨੂੰ ਬਦਲ ਕੇ ਸਿਰਫ਼ ਅੰਗਰੇਜ਼ੀ 'ਚ ਹੀ ਲਿਖਣ ਦਾ ਫ਼ੈਸਲਾ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਇਸ ਫ਼ੈਸਲੇ ਤੋਂ ਪਹਿਲਾਂ ਵੇਰਵਾ ਪੰਜਾਬੀ ਭਾਸ਼ਾ 'ਚ ਅਤੇ ਫਿਰ ਅੰਗਰੇਜ਼ੀ ਭਾਸ਼ਾ ਵਿਚ ਲਿਖਿਆ ਜਾਂਦਾ ਸੀ।ਸਿੱਖਿਆ ਬੋਰਡ ਵਲੋਂ ਇਹ ਫ਼ੈਸਲਾ ਅੰਤਰਰਾਸ਼ਟਰੀ ਪੱਧਰ 'ਤੇ ਪੰਜਾਬ ਬੋਰਡ ਤੋਂ ਪ੍ਰੀਖਿਆ ਪਾਸ ਪ੍ਰੀਖਿਆਰਥੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ, ਪਰ ਪੰਜਾਬੀ ਮਾਂ-ਬੋਲੀ ਦੇ ਹਿਤੈਸ਼ੀਆਂ ਨੇ ਇਸ ਫ਼ੈਸਲੇ ਦਾ ਵਿਰੋਧ ਕੀਤਾ ਹੈ।