Punjab News : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨ ਡਾ. ਯੋਗਰਾਜ ਨੇ ਪੰਜਾਬ ਸਰਕਾਰ ਨੂੰ ਆਪਣਾ

ਅਸਤੀਫ਼ਾ ਭੇਜ ਦਿੱਤਾ ਸੀ, ਜਿਸ ਨੂੰ ਅੱਜ ਪ੍ਰਵਾਨ ਕਰ ਲਿਆ ਹੈ। ਸਰਕਾਰ ਨੇ ਡਾ. ਯੋਗਰਾਜ ਨੂੰ ਕਿਹਾ ਹੈ ਕਿ ਉਹ ਅਗਲੇ ਹੁਕਮਾਂ ਤੱਕ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਦੇ ਅਹੁਦੇ ਉੱਤੇ ਕੰਮ ਕਰਦੇ ਰਹਿਣ। 

 


 

ਡਾ. ਯੋਗਰਾਜ ਦੇ ਅਸਤੀਫੇ ਮਗਰੋਂ ਪੰਜਾਬ ਸਰਕਾਰ ਨੇ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਦੀ ਨਿਯੁਕਤੀ ਦੀ ਪ੍ਰਕਿਰਿਆ 30 ਦਿਨਾਂ ਦੇ ਅੰਦਰ-ਅੰਦਰ ਪੂਰੀ ਕਰ ਲਈ ਜਾਵੇਗੀ।

 


 

ਦੱਸ ਦੇਈਏ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਬਹੁਤ ਸਾਰੇ ਬੋਰਡਾਂ ਦੇ ਚੇਅਰਮੈਨ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਦਿੱਤੇ ਸਨ ਜਦਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਆਪਣੇ ਅਹੁਦੇ ਉਤੇ ਕੰਮ ਕਰ ਰਹੇ ਸਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣ ਪੰਜਾਬ ਸਰਕਾਰ ਨੇ ਸਿੱਖਿਆ ਬੋਰਡ ਦੇ ਚੇਅਰਮੈਨ ਤੋਂ ਅਸਤੀਫੇ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। 

 

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾਕਟਰ ਯੋਗਰਾਜ ਵੱਲੋਂ ਅਸਤੀਫਾ ਦਿੱਤੇ ਜਾਣ ਬਾਅਦ ਸਰਕਾਰ ਵੱਲੋਂ ਬੋਰਡ ਦਾ ਚੇਅਰਮੈਨ ਲਗਾਉਣ ਲਈ ਕਮੇਟੀ ਦਾ ਗਠਨ ਕੀਤਾ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।