Punjab News : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2023-24 ਦੌਰਾਨ ਪੰਜਵੀ, ਅੱਠਵੀ, ਦਸਵੀਂ, ਗਿਆਰਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਲਈ ਦਾਖਲਾ ਸ਼ਡਿਊਲ ਜਾਰੀ ਕੀਤਾ ਗਿਆ ਹੈ।  ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੁਹੱਈਆ ਕਰਵਾਈ ਗਈ ਜਾਣਕਾਰੀ ਅਨੁਸਾਰ ਸੂਬੇ  ਦੀਆਂ ਸਰਕਾਰੀ, ਏਡਿਡ, ਐਫ਼ੀਲਇਏਟਿਡ ਅਤੇ ਐਸੋਸੀਏਟਿਡ  ਸੰਸਥਾਵਾਂ ਵਿੱਚ ਅਕਾਦਮਿਕ ਸਾਲ 2023-24 ਦੌਰਾਨ ਪੰਜਵੀ, ਅੱਠਵੀ, ਦਸਵੀਂ, ਗਿਆਰਵੀਂ  ਅਤੇ ਬਾਰ੍ਹਵੀਂ ਸ਼੍ਰੇਣੀਆਂ ਵਿੱਚ ਰੈਗੂਲਰ ਤੌਰ ਤੇ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਅੰਤਿਮ ਮਿਤੀ 15 ਮਈ 2023 ਨਿਰਧਾਰਿਤ ਕੀਤੀ ਗਈ ਹੈ। 

 


 


ਦੱਸ ਦੇਈਏ ਕਿ ਪੰਜਾਬ ਵਿੱਚ ਸਕੂਲੀ ਵਿਦਿਆਰਥੀਆਂ ਦੇ ਨਤੀਜਿਆਂ ਦਾ ਐਲਾਨ ਕੀਤੇ ਜਾਣ ਤੋਂ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2023-24 ਦੌਰਾਨ ਪੰਜਵੀ, ਅੱਠਵੀ, ਦਸਵੀਂ, ਗਿਆਰ੍ਹਵੀਂ ਤੇ ਬਾਰ੍ਹਵੀਂ ਸ਼ੇ੍ਣੀਆਂ ਲਈ ਦਾਖਲਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਵਧੇਰੀ ਜਾਣਕਾਰੀ ਲਈ ਬੋਰਡ ਦੀ ਵੈੱਬਸਾਈਟ ਉਤੇ ਦੇਖੀ ਜਾ ਸਕਦੀ ਹੈ।

 


 

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਵੇਰਵਿਆਂ ਦੇ ਮੁਤਾਬਕ ਸੂਬੇ ਦੇ ਸਰਕਾਰੀ, ਏਡਿਡ, ਐਫ਼ੀਲਇਏਟਿਡ ਤੇ ਐਸੋਸੀਏਟਿਡ ਸੰਸਥਾਵਾਂ ਵਿੱਚ ਅਕਾਦਮਿਕ ਸਾਲ 2023-24 ਦੌਰਾਨ 5ਵੀ, 8ਵੀ,10ਵੀਂ, 11ਵੀਂ ਅਤੇ 12ਵੀਂ ਸ਼੍ਰੇਣੀ ਦੀਆਂ ਜਮਾਤਾਂ 'ਚ ਰੈਗੂਲਰ ਤੌਰ 'ਤੇ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਆਖਰੀ ਮਿਤੀ 15 ਮਈ ਨਿਰਧਾਰਤ ਕੀਤੀ ਗਈ ਹੈ।


 

ਜ਼ਿਕਰਯੋਗ ਹੈ ਕਿ 31 ਮਾਰਚ ਨੂੰ ਪ੍ਰੀਖਿਆਵਾਂ ਦੇ ਨਤੀਜਿਆਂ ਤਾ ਐਲਾਨ ਕੀਤਾ ਜਾਵੇਗਾ ਅਤੇ ਇਨ੍ਹਾਂ ਨਤੀਜਿਆਂ ਵਿੱਚ ਪਾਸ ਹੋਣ ਵਾਲੇ ਵਿਿਦਆਰਥੀਆਂ ਨੂੰ ਅਗਲੀਆਂ ਜਮਾਤਾਂ ਵਿੱਚ ਦਾਖਲਾ ਲੈਣ ਦੇ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਹ ਸ਼ਡਿਊਲ ਜਾਰੀ ਕੀਤਾ ਗਿਆ ਹੈ ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।