ਪੜਚੋਲ ਕਰੋ

Punjab News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਿਜ਼ਨਸ ਬਲਾਸਟਰ ਪ੍ਰੋਗਰਾਮ ਸਬੰਧੀ ਟੀਰਚਜ਼ ਟਰੇਨਿੰਗ ਪ੍ਰੋਗਰਾਮ ਆਯੋਜਿਤ

Punjab School Education Department: ਇਸ ਵਿਸ਼ੇਸ਼ ਪ੍ਰੋਗਰਾਮ ਵਿੱਚ ਸੂਬੇ ਦੇ 23 ਜ਼ਿਲ੍ਹਿਆਂ ਦੇ 2,000 ਸਕੂਲਾਂ ਦੇ ਲਗਭਗ 7,000 ਅਧਿਆਪਕਾਂ ਨੇ ਭਾਗ ਲਿਆ।

Punjab School Education Department: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਿਜ਼ਨਸ ਬਲਾਸਟਰਜ਼ ਪ੍ਰੋਗਰਾਮ ਸਬੰਧੀ ਦੋ-ਰੋਜ਼ਾ ਟੀਰਚਜ਼ ਟਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ। ਇਸ ਵਿਸ਼ੇਸ਼ ਪ੍ਰੋਗਰਾਮ ਵਿੱਚ ਸੂਬੇ ਦੇ 23 ਜ਼ਿਲ੍ਹਿਆਂ ਦੇ 2,000 ਸਕੂਲਾਂ ਦੇ ਲਗਭਗ 7,000 ਅਧਿਆਪਕਾਂ ਨੇ ਭਾਗ ਲਿਆ।

ਇਸ ਸਿਖਲਾਈ ਪ੍ਰੋਗਰਾਮ ਵਿੱਚ ਸਮੱਸਿਆਵਾਂ ਦੇ ਹੱਲ, ਟੀਮ ਵਰਕ, ਗੱਲਬਾਤ, ਖੋਜਾਂ, ਅਤੇ ਹੋਰ ਉੱਦਮੀ ਹੁਨਰਾਂ ਸਮੇਤ ਵੱਖ-ਵੱਖ ਪਹਿਲੂ ਸ਼ਾਮਲ ਸਨ। ਇਸ ਦੇ ਨਾਲ ਹੀ ਇਸ ਪ੍ਰੋਗਰਾਮ ਵਿੱਚ ਪ੍ਰੇਰਣਾ, ਟੀਮ ਵਰਕ, ਅਤੇ ਅਸਲ ਪ੍ਰਸਥਿਤੀਆਂ ‘ਤੇ ਕੇਂਦ੍ਰਿਤ ਵਿਸ਼ੇਸ਼ ਸੈਸ਼ਨ ਵੀ ਕਰਵਾਏ ਗਏ। ਓਰੀਐਂਟੇਸ਼ਨ, ਕਰੀਕੁਲਮ ਐਕਸਪੋਜ਼ਰ, ਰੋਲ-ਪਲੇਅ, ਅਤੇ ਕਲੈਰੀਫਾਇੰਗ ਰੋਲਸ ਅਤੇ ਜ਼ਿੰਮੇਵਾਰੀਆਂ ਇਸ ਸਿਖਲਾਈ ਪ੍ਰੋਗਰਾਮ ਦੇ ਮੁੱਖ ਹਿੱਸੇ ਸਨ। ਅਧਿਆਪਕਾਂ ਦੀ ਸਰਗਰਮ ਸ਼ਮੂਲੀਅਤ ਨਾਲ ਇਹ ਪ੍ਰੋਗਰਾਮ ਜੋਸ਼ ਅਤੇ ਉਤਸ਼ਾਹ ਨਾਲ ਭਰ ਗਿਆ।

ਵਿਦਿਆਰਥੀਆਂ ਅੰਦਰ ਉੱਦਮੀ ਮਾਨਸਿਕਤਾ ਪੈਦਾ ਕੀਤੀ ਜਾ ਸਕੇ

ਬੁਲਾਰੇ ਨੇ ਦੱਸਿਆ ਕਿ ਬਿਜ਼ਨਸ ਬਲਾਸਟਰਜ਼ ‘ਪੰਜਾਬ ਯੰਗ ਐਂਟਰਪ੍ਰੀਨਿਓਰਜ਼ ਪ੍ਰੋਗਰਾਮ ਸਕੀਮ’ ਤਹਿਤ ਇੱਕ ਪ੍ਰਮੁੱਖ ਪ੍ਰੋਗਰਾਮ ਹੈ, ਜਿਸ ਦਾ ਉਦੇਸ਼ ਸੂਬੇ ਭਰ ਦੇ 2,000 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੜ੍ਹ ਰਹੇ 11ਵੀਂ ਜਮਾਤ ਦੇ ਵਿਦਿਆਰਥੀਆਂ ਵਿੱਚ ਉੱਦਮੀ ਵਿਚਾਰਧਾਰਾ ਪੈਦਾ ਕਰਨਾ ਹੈ। ਇਹ ਪ੍ਰੋਗਰਾਮ ਵਿਦਿਆਰਥੀਆਂ ਵਿੱਚ 21ਵੀਂ ਸਦੀ ਦੇ ਨਵੀਨਤਮ ਹੁਨਰ ਪੈਦਾ ਕਰਦਾ ਹੈ ਤਾਂ ਜੋ ਉਹ ਅਜੋਕੇ ਸਮੇਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰ ਸਕਣ। ਉਨ੍ਹਾਂ ਅੱਗੇ ਦੱਸਿਆ ਕਿ ਇਹ ਪ੍ਰੋਗਰਾਮ ਤਜ਼ਰਬੇ ਅਧਾਰਿਤ ਸਿੱਖਿਆ ਨੂੰ ਉਤਸ਼ਾਹਿਤ ਕਰਦਾ ਹੈ ਤਾਂ ਜੋ ਵਿਦਿਆਰਥੀਆਂ ਅੰਦਰ ਉੱਦਮੀ ਮਾਨਸਿਕਤਾ ਪੈਦਾ ਕੀਤੀ ਜਾ ਸਕੇ ਅਤੇ ਵਿਦਿਆਰਥੀਆਂ ਨੂੰ ਵਿਹਾਰਕ ਵਪਾਰਕ ਜਾਂ ਸਮਾਜਿਕ ਵਿਚਾਰਾਂ ਦੇ ਨਾਲ-ਨਾਲ ਲੋੜੀਂਦੇ ਗੁਣਾਂ ਜਿਵੇਂ ਮੌਕਿਆਂ ਦੀ ਪਛਾਣ ਕਰਨ, ਜੋਖਮ ਲੈਣ, ਸਹਿਯੋਗ ਅਤੇ ਲਚਕੀਲੇਪਨ ਨੂੰ ਵਿਕਸਤ ਕਰਨ ਦੇ ਸਮਰੱਥ ਬਣਾਇਆ ਜਾ ਸਕੇ।

ਇਹ ਪ੍ਰੋਗਰਾਮਾ ਨੌਜਵਾਨ ਪੀੜ੍ਹੀ ਨੂੰ ਬੇਰੁਜ਼ਗਾਰੀ, ਨਸ਼ਾਖੋਰੀ ਵਰਗੀਆਂ ਕਈ ਚੁਣੌਤੀਆਂ ਨਾਲ ਨਜਿੱਠਣ ਦੇ ਯੋਗ ਬਣਾਏਗੀ

ਬੁਲਾਰੇ ਨੇ ਦੱਸਿਆ ਕਿ ਉੱਦਮੀ ਮਾਨਸਿਕਤਾ ਅਤੇ ਆਧੁਨਿਕ ਹੁਨਰ ਵਿਕਸਿਤ ਕਰਕੇ ਇਹ ਬਿਜ਼ਨਸ ਬਲਾਸਟਰ ਪ੍ਰੋਗਰਾਮ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬੇਰੁਜ਼ਗਾਰੀ, ਨਸ਼ਾਖੋਰੀ ਅਤੇ ਪਰਵਾਸ ਵਰਗੀਆਂ ਚੁਣੌਤੀਆਂ ਨਾਲ ਬਿਹਤਰ ਢੰਗ ਨਾਲ ਨਜਿੱਠਣ ਦੇ ਯੋਗ ਬਣਾ ਸਕਦੀ ਹੈ ਕਿਉਂਕਿ ਇਹ ਨਾ ਸਿਰਫ਼ ਨੌਜਵਾਨਾਂ ਨੂੰ ਉਨ੍ਹਾਂ ਦੇ ਜੀਵਨ ਲਈ ਦ੍ਰਿਸ਼ਟੀ ਅਤੇ ਉਦੇਸ਼ ਪ੍ਰਦਾਨ ਕਰੇਗਾ, ਸਗੋਂ ਉਨ੍ਹਾਂ ਨੂੰ ਉਨ੍ਹਾਂ ਦੀਆਂ ਛੁਪੀਆਂ ਸਮਰੱਥਾਵਾਂ ਬਾਰੇ ਜਾਣੂ ਕਰਵਾ ਕੇ ਸਫਲਤਾ ਦਾ ਰਾਹ ਦਿਖਾਏਗਾ।

ਸ਼ੁਰੂਆਤੀ ਪੜਾਅ ਵਿੱਚ ਇਹ ਇੱਕ ਪਾਇਲਟ ਪ੍ਰੋਜੈਕਟ ਵਜੋਂ ਸ਼ੁਰੂ ਕੀਤਾ ਗਿਆ ਸੀ

ਸ਼ੁਰੂਆਤੀ ਪੜਾਅ ਵਿੱਚ ਬਿਜ਼ਨਸ ਬਲਾਸਟਰ ਪ੍ਰੋਗਰਾਮ ਨੂੰ ਨਵੰਬਰ 2022 ਵਿੱਚ ਸੂਬੇ ਦੇ 9 ਜ਼ਿਲ੍ਹਿਆਂ ਦੇ 32 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਇੱਕ ਪਾਇਲਟ ਪ੍ਰੋਜੈਕਟ ਵਜੋਂ ਸ਼ੁਰੂ ਕੀਤਾ ਗਿਆ ਸੀ। ਇਸ ਦੌਰਾਨ ਇਸ ਪ੍ਰੋਗਰਾਮ ਵਿੱਚ 11ਵੀਂ ਜਮਾਤ ਦੇ 11,000 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਉਨ੍ਹਾਂ ਵਿੱਚੋਂ 3000 ਤੋਂ ਵੱਧ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਵਿਚਾਰਾਂ ਨੂੰ ਅਸਲ ਪ੍ਰਸਿਤੀਆਂ ਵਿੱਚ ਅਜ਼ਮਾਉਣ ਲਈ ਸੀਡ ਮਨੀ ਵਜੋਂ ਪ੍ਰਤੀ ਵਿਦਿਆਰਥੀ 2000 ਰੁਪਏ ਦਿੱਤੇ ਗਏ। ਇਸ ਪਾਇਲਟ ਪ੍ਰੋਗਰਾਮ ਦੀ ਸਫ਼ਲਤਾ ਨੂੰ ਵੇਖਦਿਆਂ ਸੂਬਾ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਹ ਪ੍ਰੋਗਰਾਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Embed widget