ਮੌਸਮ ਵਿਭਾਗ ਮੁਤਾਬਕ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਮੁਕਤਸਰ, ਫ਼ਾਜ਼ਿਲਕਾ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਲੁਧਿਆਣਾ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਹੀਟਵੇਵ ਅਲਰਟ ਹੈ। ਦੱਸ ਦੇਈਏ ਕਿ ਮੰਗਲਵਾਰ ਨੂੰ ਪੰਜਾਬ 'ਚ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਨੂੰ ਪਾਰ ਕਰ ਗਿਆ ਸੀ, ਜਿਸ ਤੋਂ ਸੰਕੇਤ ਮਿਲ ਰਹੇ ਹਨ ਕਿ ਆਉਣ ਵਾਲੇ ਦਿਨਾਂ 'ਚ ਮੌਸਮ 'ਚ ਬਦਲਾਅ ਹੋਵੇਗਾ। ਉਥੇ ਹੀ ਜਲੰਧਰ ਜ਼ਿਲੇ 'ਚ ਵੱਧ ਤੋਂ ਵੱਧ ਤਾਪਮਾਨ 40.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਤੋਂ ਉਪਰ ਦਰਜ ਕੀਤਾ ਗਿਆ। ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ -1.3 ਦਾ ਬਦਲਾਅ ਹੋਇਆ ਹੈ।


ਅਜਿਹੇ 'ਚ ਵਿਦਿਆਰਥੀ ਅਤੇ ਮਾਪੇ ਛੁੱਟੀਆਂ ਵਧਣ ਦੀ ਉਮੀਦ ਕਰ ਰਹੇ ਹਨ, ਕਿਉਂਕਿ ਭਾਰਤੀ ਮੌਸਮ ਵਿਭਾਗ (IMD) ਨੇ ਹੀਟਵੇਵ ਦਾ ਅਲਰਟ ਜਾਰੀ ਕੀਤਾ ਹੈ। IMD ਨੇ ਤਾਪਮਾਨ ਵਿਚ ਮਾਮੂਲੀ ਗਿਰਾਵਟ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ 28 ਜੂਨ ਤੋਂ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਜਿਸ ਨਾਲ ਭਿਆਨਕ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ।


ਮੌਸਮ ਦੇ ਇਨ੍ਹਾਂ ਨਵੇਂ ਬਦਲਾਅ ਨਾਲ ਗਰਮੀਆਂ ਦੀਆਂ ਛੁੱਟੀਆਂ ਵਧਣ ਦੀ ਸੰਭਾਵਨਾ ਘਟਦੀ ਨਜ਼ਰ ਆ ਰਹੀ ਹੈ। ਸਕੂਲ ਪ੍ਰਸ਼ਾਸਨ ਨੇ ਅਜੇ ਅੰਤਮ ਫੈਸਲਾ ਲੈਣਾ ਹੈ, ਪਰ ਮੌਸਮ ਵਿੱਚ ਸੁਧਾਰ ਦਾ ਸੰਕੇਤ ਹੈ ਕਿ ਕਲਾਸਾਂ 1 ਜੁਲਾਈ ਨੂੰ ਨਿਰਧਾਰਤ ਸਮੇਂ ਅਨੁਸਾਰ ਮੁੜ ਸ਼ੁਰੂ ਹੋ ਸਕਦੀਆਂ ਹਨ।


ਇਸ ਦੇ ਨਾਲ ਹੀ ਗਰਮੀਆਂ ਵਿੱਚ ਕੁਝ ਸਾਵਧਾਨੀਆਂ ਵੀ ਵਰਤਣੀਆਂ ਚਾਹੀਦੀਆਂ ਹਨ। 
ਗਰਮੀ ਦੌਰਾਨ ਲੋਕ ਛਤਰੀਆਂ ਅਤੇ ਹੋਰ ਸਾਧਨਾਂ ਨਾਲ ਆਪਣੀ ਰੱਖਿਆ ਕਰਦੇ ਦੇਖੇ ਜਾ ਸਕਦੇ ਹਨ। ਖਾਸ ਕਰਕੇ ਦੋਪਹੀਆ ਵਾਹਨਾਂ 'ਤੇ ਸਫਰ ਕਰਨ ਵਾਲੇ ਲੋਕ ਆਪਣਾ ਮੂੰਹ ਆਦਿ ਢੱਕ ਕੇ ਆਪਣੀ ਰੱਖਿਆ ਕਰ ਰਹੇ ਹਨ। ਵਾਹਨ ਵਿੱਚ ਸਫ਼ਰ ਕਰਦੇ ਸਮੇਂ ਛੱਤਰੀ ਲੈ ਕੇ ਜਾਣਾ ਆਸਾਨ ਨਹੀਂ ਹੈ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਗਰਮੀ ਵੱਧ ਰਹੀ ਹੈ, ਜਿਸ ਕਾਰਨ ਬਚਾਅ ਕਰਨਾ ਬਹੁਤ ਜ਼ਰੂਰੀ ਹੋ ਗਿਆ ਹੈ। ਇਸ ਪ੍ਰਤੀ ਗੰਭੀਰਤਾ ਦਿਖਾਉਣੀ ਚਾਹੀਦੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।