Punjab news: ਪੰਜਾਬ ਦੇ ਸਕੂਲਾਂ ਦਾ ਸਮਾਂ 1 ਮਾਰਚ ਤੋਂ ਬਦਲਣ ਜਾ ਰਿਹਾ ਹੈ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਇਹ ਹੁਕਮ ਰਾਜ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ‘ਤੇ ਲਾਗੂ ਹੋਵੇਗਾ। ਵਿਭਾਗ ਅਨੁਸਾਰ, 1 ਮਾਰਚ ਤੋਂ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਤੱਕ ਹੋਵੇਗਾ। ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.50 ਵਜੇ ਤੱਕ ਹੋਵੇਗਾ।
ਇਹ ਵੀ ਪੜ੍ਹੋ: Amritsar News: ਛੇੜਛਾੜ ਤੋਂ ਤੰਗ ਨਾਬਲਗ ਨੇ ਕੀਤੀ ਖ਼ੁਦਕੁਸ਼ੀ, ਅੱਧੀ ਰਾਤ ਨੂੰ ਘਰ ਵੜ ਆਇਆ ਸੀ ਦੋਸ਼ੀ
ਦੱਸ ਦੇਈਏ ਕਿ ਸੂਬੇ ਵਿੱਚ 19 ਹਜ਼ਾਰ ਦੇ ਕਰੀਬ ਸਰਕਾਰੀ ਸਕੂਲ ਹਨ। ਇਨ੍ਹਾਂ ਵਿੱਚ 30 ਲੱਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ। ਇਸ ਦੇ ਨਾਲ ਹੀ 10 ਹਜ਼ਾਰ ਤੋਂ ਵੱਧ ਪ੍ਰਾਈਵੇਟ ਸਕੂਲ ਹਨ।
ਇਹ ਵੀ ਪੜ੍ਹੋ: Ludhiana News: 20 ਸਾਲਾਂ ਤੋਂ 'ਨਰਕ' ਭੋਗ ਰਹੇ ਲੁਧਿਆਣਵੀਆਂ ਨੂੰ ਮਿਲਿਆ ਸੁੱਖ ਦਾ ਸਾਹ !