Punjab News: ਪੰਜਾਬ ਵਿੱਚ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਕਾਰਨ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਨੇ ਇਸ ਸਬੰਧੀ ਲਿਖਤੀ ਹੁਕਮ ਜਾਰੀ ਕੀਤੇ ਹਨ।
ਸਕੂਲ ਸਿੱਖਿਆ ਡਾਇਰੈਕਟੋਰੇਟ (ਸੈਕੰਡਰੀ), ਪੰਜਾਬ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ।
ਨਵਾਂ ਸਮਾਂ 16 ਜਨਵਰੀ ਤੋਂ 21 ਜਨਵਰੀ ਤੱਕ ਲਾਗੂ ਰਹੇਗਾ। ਹੁਕਮਾਂ ਅਨੁਸਾਰ, ਸੂਬੇ ਦੇ ਸਾਰੇ ਪ੍ਰਾਇਮਰੀ ਸਕੂਲ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ। ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 10 ਵਜੇ ਤੋਂ ਦੁਪਹਿਰ 3:20 ਵਜੇ ਤੱਕ ਖੁੱਲ੍ਹਣਗੇ। ਇਹ ਫੈਸਲਾ ਠੰਡ ਅਤੇ ਧੁੰਦ ਕਾਰਨ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਲਿਆ ਗਿਆ ਹੈ।