Punjab School Timings: ਪੰਜਾਬ ਦੇ ਸਕੂਲਾਂ 'ਚ ਅਪ੍ਰੈਲ ਮਹੀਨੇ ਦੀ ਸ਼ੁਰੂਆਤ ਨਾਲ ਬਹੁਤ ਕੁਝ ਬਦਲਣ ਜਾ ਰਿਹਾ ਹੈ। ਦੱਸ ਦੇਈਏ ਕਿ ਅਪ੍ਰੈਲ ਤੋਂ ਸ਼ੁਰੂ ਹੋ ਰਹੇ ਨਵੇਂ ਸੈਸ਼ਨ ਲਈ ਸਿੱਖਿਆ ਵਿਭਾਗ ਨੇ ਪੂਰੀ ਤਿਆਰੀ ਕਰ ਲਈ ਹੈ। 1 ਅਪ੍ਰੈਲ 2026 ਦਿਨ ਬੁੱਧਵਾਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਸਕੂਲ ਸਿੱਖਿਆ ਵਿਭਾਗ ਦੇ ਅਕਾਦਮਿਕ ਕੈਲੰਡਰ ਮੁਤਾਬਕ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2.00 ਵਜੇ ਤੱਕ ਹੋਵੇਗਾ।

Continues below advertisement

ਦੱਸ ਦੇਈਏ ਕਿ 1 ਅਪ੍ਰੈਲ ਤੋਂ ਸਕੂਲਾਂ ਦਾ ਮੈਨਿਊ ਵੀ ਜਾਰੀ ਕੀਤਾ ਗਿਆ ਹੈ। ਦਰਅਸਲ, ਪੰਜਾਬ ਸਟੇਟ ਮਿਡ-ਡੇਅ ਮੀਲ ਸੋਸਾਇਟੀ ਨੇ ਪ੍ਰਧਾਨ ਮੰਤਰੀ ਪੋਸ਼ਣ ਯੋਜਨਾ ਤਹਿਤ ਸਕੂਲਾਂ ’ਚ ਦਿੱਤੇ ਜਾਣ ਵਾਲੇ ਮਿਡ-ਡੇਅ ਮੀਲ ਲਈ ਹਫਤਾਵਾਰੀ ਮੈਨਿਊ ਜਾਰੀ ਕੀਤਾ ਹੈ। ਇਹ ਨਵਾਂ ਮੈਨਿਊ 1 ਤੋਂ 30 ਅਪ੍ਰੈਲ ਤੱਕ ਲਾਗੂ ਰਹੇਗਾ।

ਸੋਸਾਇਟੀ ਦੇ ਜਨਰਲ ਮੈਨੇਜਰ ਵੱਲੋਂ ਜਾਰੀ ਪੱਤਰ ਅਨੁਸਾਰ ਇਹ ਯਕੀਨੀ ਬਣਾਇਆ ਜਾਵੇ ਕਿ ਵਿਦਿਆਰਥੀਆਂ ਨੂੰ ਮਿਡ-ਡੇਅ ਮੀਲ ਇੰਚਾਰਜ ਦੀ ਨਿਗਰਾਨੀ ਹੇਠ ਕਤਾਰ ’ਚ ਬਿਠਾਇਆ ਜਾਵੇ ਤੇ Menu ਅਨੁਸਾਰ ਖੁਆਇਆ ਜਾਵੇ। ਹੁਕਮਾਂ ’ਚ ਸਪੱਸ਼ਟ ਤੌਰ ’ਤੇ ਕਿਹਾ ਗਿਆ ਹੈ ਕਿ ਜੇਕਰ ਕਿਸੇ ਵੀ ਸਕੂਲ ’ਚ ਮੈਨਿਊ ਦੀ ਪਾਲਣਾ ਨਹੀਂ ਕੀਤੀ ਜਾਂਦੀ ਜਾਂ ਨਿਯਮਾਂ ਦੀ ਅਣਦੇਖੀ ਕੀਤੀ ਜਾਂਦੀ ਹੈ ਤਾਂ ਸਕੂਲ ਮੁਖੀ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਵੇਗਾ। ਇੱਥੇ ਵੇਖੋ ਹਫਤਾਵਾਰੀ ਮੈਨਿਊ ਦੀ ਲਿਸਟ...

Continues below advertisement

ਸੋਮਵਾਰ: ਦਾਲ ਤੇ ਰੋਟੀ।

ਮੰਗਲਵਾਰ: ਰਾਜਮਾ, ਚੌਲ ਤੇ ਖੀਰ।

ਬੁੱਧਵਾਰ: ਕਾਲੇ ਜਾਂ ਚਿੱਟੇ ਛੋਲੇ (ਆਲੂਆਂ ਦੇ ਨਾਲ) ਤੇ ਪੂੜੀ ਜਾਂ ਰੋਟੀ।

ਵੀਰਵਾਰ: ਕੜ੍ਹੀ (ਆਲੂ ਅਤੇ ਪਿਆਜ਼ ਦੇ ਪਕੌੜਿਆਂ ਦੇ ਨਾਲ) ਤੇ ਚੌਲ।

ਸ਼ੁੱਕਰਵਾਰ: ਮੌਸਮੀ ਸਬਜ਼ੀਆਂ, ਰੋਟੀਆਂ ਤੇ ਮੌਸਮੀ ਫਲ।

ਸ਼ਨੀਵਾਰ: ਸਾਬਤ ਮੂੰਗੀ ਦਾਲ ਤੇ ਚੌਲ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।