(Source: ECI/ABP News/ABP Majha)
Punjab Schools: ਕੋਰੋਨਾ ਦੇ ਵਧ ਰਹੇ ਕਹਿਰ ਕਰਕੇ ਪੰਜਾਬ ਦੇ ਸਕੂਲ ਮੁੜ ਹੋਏ ਬੰਦ
ਪੰਜਾਬ ਸਰਕਾਰ ਨੇ ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਸਕੂਲਾਂ ‘ਚ ਵਿਦਿਆਰਥੀਆਂ ਲਈ ਪ੍ਰਿਪਰੇਟਰੀ ਲੀਵ ਦਾ ਐਲਾਨ ਕਰ ਦਿੱਤਾ ਹੈ।
ਚੰਡੀਗੜ੍ਹ: ਪੰਜਾਬ ਵਿੱਚ ਸਾਰੇ ਸਕੂਲ ਪ੍ਰੀ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਬੰਦ ਕਰ ਦਿੱਤੇ ਗਏ ਹਨ। ਪੰਜਾਬ ਸਰਕਾਰ ਨੇ ਸੂਬੇ ਵਿਚ ਕੋਰੋਨਾ ਦੀ ਸਥਿਤੀ ਕਾਰਨ ਇਹ ਫੈਸਲਾ ਲਿਆ ਹੈ। ਸੂਬੇ ਦੇ ਸਿਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਿਰਫ ਅਧਿਆਪਕ ਸਕੂਲ ਆਉਣਗੇ। ਨਾਲ ਹੀ ਜੇਕਰ ਇਮਤਿਹਾਨ ਨਾਲ ਸਬੰਧਤ ਕੋਈ ਸਮੱਸਿਆ ਆਉਂਦੇ ਹੈ ਤਾਂ ਬੱਚੇ ਅਧਿਆਪਕ ਕੋਲ ਸਕੂਲ ਆ ਸਕਦਾ ਹੈ।
ਸੂਬੇ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਸਕੂਲ ਬੰਦ ਦੀ ਪੁਸ਼ਟੀ ਕੀਤੀ ਹੈ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਇਹ ਫੈਸਲਾ ਬੱਚਿਆਂ ਦੇ ਪੇਪਰਾਂ ਅਤੇ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਲਿਆ ਗਿਆ ਹੈ।
ਇਸ ਦੇ ਨਾਲ ਹੀ ਦੱਸ ਦਈਏ ਕਿ ਕੋਵਿਡ19 ਦੇ ਕੇਸਾਂ ‘ਚ ਮੁੜ ਹੋ ਰਹੇ ਵਾਧੇ ਨੇ ਸੂਬਾ ਸਰਕਾਰ ਦੀਆਂ ਫਿਕਰਾਂ ‘ਚ ਵਾਧਾ ਕੀਤਾ ਹੈ। ਜਿਸ ਤੋਂ ਬਾਅਦ ਸੂਬੇ ਦੇ ਕਰੀਬ ਅੱਠ ਜ਼ਿਲ੍ਹਿਆਂ ਮੋਹਾਲੀ, ਪਟਿਆਲਾ, ਲੁਧਿਆਣਾ, ਜਲੰਧਰ, ਨਵਾਂ ਸ਼ਹਿਰ ਆਦੀ ‘ਚ ਨਾਈਟ ਕਰਫਿਊ ਲਾਗੂ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: India vs England T20: ਇੰਗਲੈਂਡ ਨੇ ਟਾਸ ਜਿੱਤ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਕੀਤਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Education Loan Information:
Calculate Education Loan EMI