ਪੰਜਾਬ ਸਰਕਾਰ ਨੇ 15 ਅਕਤੂਬਰ ਤੋਂ ਸਕੂਲ ਖੋਲ੍ਹਣ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸੀ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ 9ਵੀਂ ਤੋਂ 12ਵੀਂ ਕਲਾਸ ਨੂੰ ਹੀ ਆਗਿਆ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪ੍ਰਤੀ ਕਲਾਸ 20 ਤੋਂ ਵੱਧ ਵਿਦਿਆਰਥੀਆਂ ਦੀ ਆਗਿਆ ਨਹੀਂ ਹੈ।
ਇਸ ਦੇ ਚੱਲਦੇ ਅੱਜ ਪੂਰੀ ਤਿਆਰੀ ਨਾਲ ਲੁਧਿਆਣਾ 'ਚ ਸਕੂਲ ਖੋਲ੍ਹੇ ਗਏ। ਵਿਦਿਆਰਥੀਆਂ ਲਈ ਕੋਰੋਨਾ ਤੋਂ ਬਚਾਅ ਲਈ ਪੂਰੇ ਪ੍ਰਬੰਧ ਕੀਤੇ ਗਏ ਸੈਨੇਟਾਈਜ਼ਰ ਤੇ ਸੋਸ਼ਲ ਡਿਸਟੈਂਸਿੰਗ ਦਾ ਖਾਸ ਖਿਆਲ ਰੱਖਿਆ ਗਿਆ। ਵਿਦਿਆਰਥੀਆਂ ਦਾ ਸਕੂਲ ਅੰਦਰ ਦਾਖਲੇ ਤੋਂ ਪਹਿਲਾਂ ਬੁਖਾਰ ਵੀ ਚੈੱਕ ਕੀਤਾ ਗਿਆ।
ਇਸ ਦੌਰਾਨ ਬੱਚਿਆਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਨੂੰ ਸਕੂਲ ਆ ਕੇ ਬਹੁਤ ਵਧੀਆ ਮਹਿਸੂਸ ਹੋ ਰਿਹਾ ਹੈ। ਅਨਲਾਈਨ ਪੜ੍ਹਾਈ 'ਚ ਬਹੁਤ ਸਾਰੀਆਂ ਚੀਜ਼ਾਂ ਸਮਝਣੀਆਂ ਮੁਸ਼ਕਲ ਹੋ ਜਾਂਦੀਆਂ ਹਨ।
Education Loan Information:
Calculate Education Loan EMI