Punjab School Timings Changed: ਪੰਜਾਬ ਦੇ ਸਕੂਲਾਂ ਵਿੱਚ ਟਾਈਮ ਦੇ ਬਦਲਣ ਨੂੰ ਲੈ ਅਹਿਮ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਲਗਾਤਾਰ ਵੱਧ ਰਹੀ ਠੰਡ ਕਾਰਨ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਸੀ। ਇਸ ਤੋਂ ਬਾਅਦ ਹੁਣ ਫਿਰ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਦਰਅਸਲ, ਸੂਬੇ ਵਿੱਚ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ, ਜੋ ਕਿ 1 ਮਾਰਚ ਤੋਂ ਲਾਗੂ ਹੋਵੇਗਾ। ਸਿੱਖਿਆ ਵਿਭਾਗ ਦੇ ਪੱਤਰ ਮੁਤਾਬਕ ਸਾਰੇ ਸਰਕਾਰੀ ਸਕੂਲ ਸਵੇਰੇ 8.30 ਵਜੇ ਖੁੱਲ੍ਹਣਗੇ। 

ਜਾਰੀ ਕੀਤੇ ਗਏ ਟਾਈਮ ਟੇਬਲ ਮੁਤਾਬਕ ਮਾਰਨਿੰਗ ਅਸੈਂਬਲੀ ਸਵੇਰੇ 8.30 ਵਜੇ ਹੋਵੇਗੀ। ਸਕੂਲ ਵਿੱਚ ਪਹਿਲਾ ਪੀਰੀਅਡ 8.55 ਤੋਂ 9.35 ਤੱਕ, ਦੂਜਾ 9.35 ਤੋਂ 10.15 ਤੱਕ, ਤੀਜਾ 10.15 ਤੋਂ 10.55 ਤੱਕ, ਚੌਥਾ 10.55 ਤੋਂ 11.35 ਤੱਕ ਜਦਕਿ ਪੰਜਵਾਂ ਪੀਰੀਅਡ 11.35 ਤੋਂ 12.15 ਤੱਕ ਹੋਵੇਗਾ। ਇਸ ਤੋਂ ਬਾਅਦ ਅੱਧੀ ਛੁੱਟੀ ਹੋਵੇਗੀ, ਜਿਸ ਵਿੱਚ ਬੱਚੇ ਖਾਣ-ਪੀਣ ਦਾ ਸਮਾਨ ਲੈ ਸਕਦੇ ਹਨ, ਜੋ ਕਿ 12.15 ਤੋਂ 12.50 ਤੱਕ ਚੱਲੇਗੀ। 6ਵਾਂ ਪੀਰੀਅਡ 12.50 ਤੋਂ 1.30 ਤੱਕ ਚੱਲੇਗਾ, 7ਵਾਂ ਪੀਰੀਅਡ 1.30 ਤੋਂ 2.10 ਤੱਕ, 8ਵਾਂ ਪੀਰੀਅਡ 2.10 ਤੋਂ 2.50 ਤੱਕ ਚੱਲੇਗਾ। ਭਾਵ 2.50 ਵਜੇ ਛੁੱਟੀ ਹੋਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Read MOre: Punjab News: ਜਲੰਧਰ 'ਚ ਸਰਪੰਚ ਦੇ ਪਤੀ ਦੀ ਮੌਤ, ਦਿਲ ਦਾ ਦੌਰਾ ਦੱਸ ਪਰਿਵਾਰ ਨੇ ਕੀਤਾ ਅੰਤਿਮ ਸੰਸਕਾਰ; ਵਾਈਰਲ ਵੀਡੀਓ ਤੋਂ ਖੁੱਲ੍ਹਿਆ ਰਾਜ਼...

Read MOre: Punjab Weather: ਪੰਜਾਬ 'ਚ ਲਗਾਤਾਰ ਇੰਨੇ ਦਿਨ ਵਰ੍ਹੇਗਾ ਮੀਂਹ, ਅੰਮ੍ਰਿਤਸਰ 'ਚ ਸਵੇਰੇ ਬੂੰਦਾਬਾਂਦੀ, ਇਨ੍ਹਾਂ 6 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ; ਜਾਣੋ ਤਾਜ਼ਾ ਅਪਡੇਟ

Read MOre: Punjab News: ਪੰਜਾਬ ਪੁਲਿਸ ਨੇ ਆਪਣੇ ਹੀ ਕਰਮਚਾਰੀ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਕਿਵੇਂ ਹੋਇਆ ਪਰਦਾਫਾਸ਼

Read MOre: Punjab News: ਕਿਸਾਨਾਂ ਅਤੇ ਕੇਂਦਰ ਵਿਚਾਲੇ ਹੁਣ 19 ਮਾਰਚ ਨੂੰ ਹੋਵੇਗੀ ਅਗਲੀ ਮੀਟਿੰਗ, ਜਾਣੋ ਗੱਲਬਾਤ ਦਾ ਕੀ ਨਿਕਲਿਆ ਨਤੀਜਾ ?