ਚੰਡੀਗੜ੍ਹ: ਪੰਜਾਬ ਦੇ ਵੱਡੇ ਬੀਜ ਘੁਟਾਲੇ 'ਤੇ ਅੱਜ ਪੰਜਾਬ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸਾਰੇ ਸਾਲ 'ਚ 350 ਕਰੋੜ ਰੁਪਏ ਦਾ ਬੀਜ ਵਿਕਦਾ ਹੈ। ਫਿਰ ਕਿਵੇਂ 4000 ਕਰੋੜ ਦਾ ਘੁਟਾਲਾ ਹੋ ਗਿਆ? ਉਨ੍ਹਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਜਰਨਲ ਸਕੱਤਰ ਬਿਕਰਮ ਮਜੀਠੀਆ ਨੂੰ ਇਹ ਅੰਕੜੇ ਸਪੱਸ਼ਟ ਕਰਨ ਨੂੰ ਵੀ ਕਿਹਾ ਹੈ।

ਕੈਰੀਮਿਨਾਤੀ ਦੀ ਨਵੀਂ ਵੀਡੀਓ 'Yalgaar' ਯੂਟਿਊਬ 'ਤੇ ਪਾ ਰਹੀ ਧਮਾਲ, ਕੌਨਟੈਂਟ ਕੌਪੀ ਦੇ ਵੀ ਲੱਗੇ ਇਲਜ਼ਾਮ
ਬਾਜਵਾ ਨੇ ਅਕਾਲੀ ਦਲ ਤੇ ਨਿਸ਼ਾਨਾਂ ਲਾਉਂਦੇ ਹੋਏ ਕਿਹਾ ਕਿ ਅਕਾਲੀ ਦਲ ਆਪਣੇ ਸਮਿਆਂ ਦੇ ਬੀਜ ਘਪਲੇ ਲੁਕਾ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਕੇਂਦਰ ਦੇ ਨਵੇਂ ਬਣੇ ਖੇਤੀ ਕਾਨੂੰਨ ਤੇ ਆਪਣਾ ਪੱਖ ਸਾਫ਼ ਕਰਨ ਦੀ ਲੋੜ ਹੈ।

ਬਾਜਵਾ ਨੇ ਕਿਹਾ ਕਿ ਅਕਾਲੀ ਦਲ ਬੀਜ ਘੁਟਾਲੇ ਤੇ ਗਲਤ ਅੰਕੜੇ ਪੇਸ਼ ਕਰ ਰਹੀ ਹੈ। ਇੱਕ ਕਿੱਲੇ ਲਈ 8 ਕਿਲੋ ਦੇ ਕਰੀਬ ਬੀਜ ਇਸਤਮਾਲ ਹੁੰਦਾ ਹੈ। ਇਸ ਪੂਰੇ ਬੀਜ ਘੁਟਾਲੇ ਦੀ ਅਸਲ ਕੀਮਤ ਦੇਖੀ ਜਾਵੇ ਤਾਂ 350 ਕਰੋੜ ਦੇ ਕਰੀਬ ਬਣਦੀ ਹੈ ਜਿਸ ਨੂੰ ਅਕਾਲੀ ਦਲ 4000 ਕਰੋੜ ਦੱਸ ਰਿਹਾ ਹੈ।

ਮੋਟਰਕਾਰ ਰੇਸਰ ਨੇ ਪੈਸੇ ਤੋਂ ਤੰਗ ਆ ਪੌਰਨ ਇੰਡਸਟਰੀ 'ਚ ਰੱਖਿਆ ਕਦਮ
ਉਨ੍ਹਾਂ ਹਰਸਿਮਰਤ ਕੌਰ ਬਾਦਲ ਤੇ ਸਵਾਲ ਚੁੱਕਦੇ ਹੋਏ ਕਿਹਾ ਕਿ, ਮੰਡੀ ਬੋਰਡ ਤੋਂ 4500 ਕਰੋੜ ਦੀ ਆਮਦਨ ਹੁੰਦੀ ਹੈ, ਕਿ ਹਰਸਿਮਰਤ ਮੰਡੀ ਬੋਰਡ ਭੰਗ ਕਰਨ ਦੇ ਹੱਕ 'ਚ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੇ ਬਿਆਨ ਤੇ ਸੁਖਬੀਰ ਤੇ ਹਰਸਿਮਰਤ ਨੂੰ ਆਪਣਾ ਪੱਖ ਸਪੱਸ਼ਟ ਕਰਨ ਦੀ ਲੋੜ ਹੈ।

ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ