ਪੜਚੋਲ ਕਰੋ
ਕੈਪਟਨ ਸਰਕਾਰ ਨੇ ਲਿਆ ਇੱਕ ਹੋਰ ਵੱਡਾ ਫੈਸਲਾ, ਹੁਣ ਇਨ੍ਹੇ ਵਜੇ ਖੁੱਲ੍ਹਣਗੀਆਂ ਦੁਕਾਨਾਂ
ਪੰਜਾਬ 'ਚ ਦੁਕਾਨਾਂ ਖੁੱਲ੍ਹਣ ਦਾ ਸਮਾਂ ਬਦਲਿਆ।ਹੁਣ ਦੁਕਾਨਾ 7 ਵਜੇ ਤੋਂ 3 ਵਜੇ ਤੱਕ ਖੁੱਲ੍ਹ ਸਕਣਗੀਆਂ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਲੌਕਡਾਉਨ 'ਚ ਥੋੜੀ ਹੋਰ ਢਿੱਲ ਦਿੰਦੇ ਹੋਏ ਵੱਡਾ ਫੈਸਲਾ ਲਿਆ ਹੈ। ਸੂਬਾ ਸਰਕਾਰ ਨੇ ਨਵਾਂ ਨੋਟੀਫਿਕੇਸ਼ਨ ਜਾਰੀ ਕਰ ਦੁਕਾਨਾਂ ਖੁੱਲ੍ਹਣ ਦਾ ਸਮਾਂ ਵੱਧਾ ਦਿੱਤਾ ਹੈ। ਨਵੇਂ ਨੋਟੀਫਿਕੇਸ਼ਨ ਮੁਤਾਬਕ ਹੁਣ ਸਵੇਰੇ 7 ਵਜੇ ਤੋਂ ਦੁਪਿਹਰ 3 ਵਜੇ ਤੱਕ ਦੁਕਾਨਾਂ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ।ਪਰ ਦੁਕਾਨਦਾਰਾਂ ਨੂੰ ਇਸ ਗੱਲ ਦਾ ਧਿਆਨ ਰੱਖਣਾ ਪਵੇਗਾ ਕਿ ਉਨ੍ਹਾਂ ਦੀ ਦੁਕਾਨ ਤੇ ਭੀੜ ਨਾ ਪਵੇ ਅਤੇ ਸੋਸ਼ਲ ਡਿਸਟੈਂਸਿੰਗ ਦਾ ਧਿਆਨ ਰੱਖਿਆ ਜਾਵੇ। ਇਸ ਤੋਂ ਪਹਿਲਾਂ ਦੁਕਾਨਾਂ 9 ਵਜੇ ਤੋਂ 1 ਵਜੇ ਤੱਕ ਖੁੱਲ੍ਹਦੀਆਂ ਸਨ। ਇਸ ਨਵੇਂ ਨੋਟੀਫਿਕੇਸ਼ਨ ਮੁਤਾਬਕ ਬੈਂਕਾਂ ਪਬਲਿਕ ਡੀਲਿੰਗ ਲਈ 9 ਤੋਂ 1 ਵਜੇ ਤੱਕ ਹੀ ਖੁੱਲ੍ਹਣਗੀਆਂ।
ਟ੍ਰੈਂਡਿੰਗ ਟੌਪਿਕ






















