ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਲਗਾਤਾਰ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਪ੍ਰਧਾਨ ਅੰਮਿਤਪਾਲ ਸਿੰਘ ਨੂੰ ਲੈ ਕੇ ਲਗਾਤਾਰ ਬਿਆਨ ਦਿੰਦੇ ਰਹਿੰਦੇ ਹਨ। ਰਾਜਾ ਵੜਿੰਗ ਨੇ ਹੁਣ ਅੰਮ੍ਰਿਤਪਾਲ ਦੀ ਹਥਿਆਰਾਂ ਦੀ ਸੋਸ਼ਲ ਮੀਡੀਆ ਤੇ ਤਸਵੀਰ ਸਾਂਝੀ ਕਰ ਕੇ ਲਿਖਿਆ ਹੈ ਕਿ ਪੰਜਾਬ ਨੂੰ ਮਿੜ ਕਾਲ਼ੇ ਦੌਰ ਵੱਲ ਨਾ ਧੱਕਿਆ ਜਾਵੇ।
ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ਉੱਤੇ ਅੰਮ੍ਰਿਤਪਾਲ ਸਿੰਘ ਦੀ ਤਸਵੀਰ ਸਾਂਝੀ ਕਰ ਕੇ ਲਿਖਿਆ ਹੈ, "ਅਸੀਂ ਨੌਜਵਾਨਾਂ ਨੂੰ ਅੰਮ੍ਰਿਤ ਛਕਾ ਕੇ ਉਨ੍ਹਾਂ ਨੂੰ ਸਿੱਖੀ ਦੇ ਨੇੜੇ ਲਿਆਉਣ ਦਾ ਸੁਆਗਤ ਅਤੇ ਪ੍ਰਸ਼ੰਸਾ ਕਰਦੇ ਹਾਂ। ਤੁਹਾਨੂੰ ਗੁਰੂਆਂ ਦਾ ਵਾਸਤਾ ਹੈ ਕਿ ਇਨ੍ਹਾਂ ਹਥਿਆਰਾਂ ਨੂੰ ਉਤਸ਼ਾਹਿਤ ਨਾ ਕੀਤਾ ਜਾਵੇ, ਜੋ ਕਿ ਅੰਤ ਵਿੱਚ ਹਿੰਸਾ ਦਾ ਕਾਰਨ ਬਣਦੇ ਹਨ। ਅਸੀਂ ਇਸ ਦੀ ਪਹਿਲਾਂ ਹੀ ਭਾਰੀ ਕੀਮਤ ਚੁਕਾ ਚੁੱਕੇ ਹਾਂ। ਉਹ ਭਿਆਨਕ ਯਾਦਾਂ ਅੱਜ ਵੀ ਸਾਨੂੰ ਸਤਾਉਂਦੀਆਂ ਹਨ। ਕਿਰਪਾ ਕਰਕੇ ਪੰਜਾਬ ਨੂੰ ਮੁੜ ਕਾਲੇ ਦੌਰ ਵਿੱਚ ਨਾ ਧੱਕਿਆ ਜਾਵੇ।"
ਰਾਜਾ ਵੜਿੰਗ ਨੇ ਡੀਜੀਪੀ ਕੋਲ ਕੀਤੀ ਅੰਮ੍ਰਿਤਪਾਲ ਸਿੰਘ ਦੀ ਸ਼ਿਕਾਇਤ
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja warring) ਨੇ 'ਵਾਰਿਸ ਪੰਜਾਬ ਦੇ( Waris Punjab De)' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਾਲਸਾ (Amritpal Singh) ਦੇ ਵਿਰੋਧ ਵਿੱਚ ਨਿੱਤਰੇ ਸਨ। ਉਨ੍ਹਾਂ ਨੇ ਪੰਜਾਬ ਦੇ ਪੁਲਿਸ ਮੁਖੀ ਨੂੰ ਪੱਤਰ ਲਿਖ ਕੇ ਅੰਮ੍ਰਿਤਪਾਲ ਸਿੰਘ ਦੀਆਂ ਗਤਵਿਧੀਆਂ ਦਾ ਨੋਟਿਸ ਲੈਣ ਲਈ ਕਿਹਾ ਸੀ। ਅੰਮ੍ਰਿਤਪਾਲ ਸਿੰਘ ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ ਉੱਪਰ ਕਾਫੀ ਚਰਚਾ ਵਿੱਚ ਹੈ।
ਇਸ ਬਾਰੇ ਰਾਜਾ ਵੜਿੰਗ ਨੇ ਟਵੀਟ ਕਰਦਿਆਂ ਕਿਹਾ ਸੀ ਕਿ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਦਾ ਨੋਟਿਸ ਲੈਣ ਲਈ ਡੀਜੀਪੀ ਪੰਜਾਬ ਪੁਲਿਸ ਨੂੰ ਲਿਖਿਆ ਹੈ। ਅਸੀਂ ਪੰਜਾਬ ਨੂੰ ਅਤਿਵਾਦ ਤੇ ਬੇਰਹਿਮੀ ਨਾਲ ਕਤਲੇਆਮ ਦੇ ਇੱਕ ਹੋਰ ਪੜਾਅ ਵਿੱਚ ਧੱਕਣਾ ਬਰਦਾਸ਼ਤ ਨਹੀਂ ਕਰ ਸਕਦੇ। ਸਾਡੇ ਨੌਜਵਾਨਾਂ ਦਾ ਜੀਵਨ ਤੇ ਖੂਨ ਇੰਨਾ ਪਵਿੱਤਰ ਹੈ ਕਿ ਇਹ ਕਾਲਪਨਿਕ ਸ਼ਿਕਵਿਆਂ ਲਈ ਵਹਾਇਆ ਤੇ ਬਰਬਾਦ ਨਹੀਂ ਕੀਤਾ ਜਾ ਸਕਦਾ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।