(Source: ECI/ABP News/ABP Majha)
Sidhu Moosewala: ਸਿੱਧੂ ਮੂਸੇਵਾਲਾ ਕਤਲ ਕੇਸ 'ਚ UP ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਬੁਲੰਦਸ਼ਹਿਰ ਤੋਂ ਫੜੇ ਗਏ 3 ਤਸਕਰ
Sidhu Moosewala: ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ UP ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਬੁਲੰਦਸ਼ਹਿਰ ਪੁਲਿਸ ਨੇ ਦੱਸਿਆ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਨਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਤਸਕਰ ਸ਼ਾਹਬਾਜ਼ ਦੇ ਸਾਥੀਆਂ
Punjab Singer Sidhu Moosewala Murder Case: ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਉੱਤਰ ਪ੍ਰਦੇਸ਼ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਬੁਲੰਦਸ਼ਹਿਰ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦੱਸਿਆ ਗਿਆ ਕਿ ਸਿੱਧੂ ਮੂਸੇਵਾਲਾ ਕਤਲ (Sidhu Moosewala Murder Case )ਕਾਂਡ ਵਿੱਚ ਨਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਤਸਕਰ ਸ਼ਾਹਬਾਜ਼ ਦੇ ਸਾਥੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। NIA ਪਹਿਲਾਂ ਹੀ ਸ਼ਾਹਬਾਜ਼ ਨੂੰ ਗ੍ਰਿਫਤਾਰ ਕਰ ਚੁੱਕੀ ਹੈ। ਬਾਅਦ ਵਿਚ ਅਦਾਲਤ ਨੇ ਉਸ ਨੂੰ ਜੇਲ੍ਹ ਭੇਜ ਦਿੱਤਾ। ਪੁਲਿਸ ਨੇ ਨਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਤਿੰਨ ਤਸਕਰਾਂ ਨੂੰ ਕਾਬੂ ਕੀਤਾ ਹੈ।
ਪੁਲਿਸ ਨੇ ਬਦਮਾਸ਼ਾਂ ਕੋਲੋਂ ਤਿੰਨ ਪਿਸਤੌਲ, ਦੋ ਪਿਸਤੌਲ ਅਤੇ ਕਾਰਤੂਸ ਸਮੇਤ ਇੱਕ ਥਾਰ ਗੱਡੀ ਬਰਾਮਦ ਕੀਤੀ ਹੈ। ਐੱਸਐੱਸਪੀ ਸ਼ਲੋਕ ਕੁਮਾਰ ਨੇ ਹਥਿਆਰਾਂ ਦੇ ਤਸਕਰ ਦੇ ਸਾਥੀ ਰਿਜ਼ਵਾਨ 'ਤੇ 25,000 ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ।
ਸ਼ਾਹਬਾਜ਼ ਹਥਿਆਰਾਂ ਦੇ ਸਪਲਾਇਰ ਅਤੇ ਲਾਰੈਂਸ ਗੈਂਗ ਦੇ ਵਿਚਕਾਰ ਵਿਚੋਲਾ ਸੀ
ਐਨਆਈਏ ਨੇ ਪਿਛਲੇ ਸਾਲ ਦੱਸਿਆ ਸੀ ਕਿ ਸ਼ਾਹਬਾਜ਼ ਅੰਸਾਰੀ ਮੂਸੇਵਾਲਾ ਦੀ ਹੱਤਿਆ ਵਿੱਚ ਹਥਿਆਰਾਂ ਦੇ ਸਪਲਾਇਰ ਅਤੇ ਲਾਰੈਂਸ ਗੈਂਗ ਦੇ ਵਿਚਕਾਰ ਇੱਕ ਵਿਚੋਲਾ ਸੀ। ਉਸ ਨੂੰ NIA ਨੇ 8 ਦਸੰਬਰ 2022 ਨੂੰ ਬੁਲੰਦਸ਼ਹਿਰ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕੀਤਾ ਸੀ। ਪੁੱਛਗਿੱਛ ਦੌਰਾਨ ਦੋ ਹਵਾਲਾ ਸੰਚਾਲਕਾਂ ਹਾਮਿਦ ਅਤੇ ਫੌਜੀ ਦੇ ਨਾਂ ਸਾਹਮਣੇ ਆਏ।
ਇਸ ਸਾਲ ਵਾਪਰੀ ਸੀ ਇਹ ਘਟਨਾ, ਇਨਸਾਫ ਦੀ ਉਡੀਕ ਕਰ ਰਹੇ ਮਾਪੇ
ਦੱਸ ਦਈਏ 29 ਮਈ, 2022 ਦੀ ਸ਼ਾਮ ਮਸ਼ਹੂਰ ਪੰਜਾਬੀ ਗਾਇਕ, ਗੀਤਕਾਰ ਅਤੇ ਅਦਾਕਾਰ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਸ਼ਰੇਆਮ ਕਤਲ ਕਰ ਦਿੱਤਾ ਗਿਆ ਸੀ। ਮਾਨਸਾ ਦੇ ਪਿੰਡ ਜਵਾਹਰ ਕੇ ਨੇੜਿਆਂ ਗੋਲੀਆਂ ਮਾਰ ਕੇ ਗਾਇਕ ਦਾ ਕਤਲ ਕੀਤਾ ਗਿਆ ਸੀ। ਸਿੱਧੂ ਮੂਸੇਵਾਲੇ ਦੇ ਮਾਪੇ ਅਜੇ ਵੀ ਆਪਣੇ ਪੁੱਤ ਦੇ ਲਈ ਇਨਸਾਫ ਦੀ ਲੜਾਈ ਲੜ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।