ਪੜਚੋਲ ਕਰੋ

Punjab News: ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਟ੍ਰੇਨਿੰਗ ਪਾਰਟਰਨਰਾਂ ਨੂੰ ਸੂਚੀਬੱਧ ਕਰਨ ਦੀ ਪ੍ਰਕਿਰਿਆ ਸ਼ੁਰੂ

ਵਿਭਾਗ ਦੇ ਅਧਿਕਾਰੀਆਂ ਨੂੰ ਹੁਨਰਮੰਦ ਵਰਕਫੋਰਸ ਅਤੇ ਉਦਯੋਗਾਂ ਦੀ ਲੋੜ ਵਿਚਕਾਰਲੇ ਪਾੜੇ ਨੂੰ ਪੂਰਨ ‘ਤੇ ਧਿਆਨ ਕੇਂਦਰਿਤ ਕਰਨ ਲਈ ਆਖਦਿਆਂ ਅਮਨ ਅਰੋੜਾ ਨੇ ਨਿਰਦੇਸ਼ ਦਿੱਤੇ ਕਿ ਸੂਚੀਬੱਧ ਕਰਨ ਦੀ ਪ੍ਰਕਿਰਿਆ ਪਾਰਦਰਸ਼ੀ ਅਤੇ ਮੁਕਾਬਲੇ ਵਾਲੀ ਹੋਣੀ ਚਾਹੀਦੀ ਹੈ।

Punjab News: ਸੂਬੇ ਦੇ ਨੌਜਵਾਨਾਂ ਨੂੰ ਉਦਯੋਗਾਂ ਲਈ ਲੋੜੀਂਦੀ ਹੁਨਰ ਸਿਖਲਾਈ ਦੇ ਕੇ ਰੋਜ਼ਗਾਰ ਦੇ ਕਾਬਿਲ ਅਤੇ ਵਧੀਆ ਕਮਾਈ ਦੇ ਯੋਗ ਬਣਾਉਣ ਵਾਸਤੇ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਟ੍ਰੇਨਿੰਗ ਪਾਰਟਰਨਰਾਂ, ਜਿਨ੍ਹਾਂ ਕੋਲ ਨੌਜਵਾਨਾਂ ਦੇ ਹੁਨਰ ਨੂੰ ਨਿਖਾਰਨ ਅਤੇ ਉਹਨਾਂ ਨੂੰ ਰੋਜ਼ਗਾਰ ਦੇ ਯੋਗ ਬਣਾਉਣ ਦਾ ਵਿਜ਼ਨ ਹੋਵੇ, ਨੂੰ ਸੂਚੀਬੱਧ (ਇੰਪੈਨਲ) ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ। 

ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪੀ.ਐਸ.ਡੀ.ਐਮ. ਨੇ ਐਕਸਪ੍ਰੈਸ਼ਨ ਆਫ਼ ਇਨਟਰਸਟ (ਈ.ਓ.ਆਈ.) 7.0 ਜਾਰੀ ਕੀਤਾ ਹੈ, ਜੋ ਦਿਲਚਸਪੀ ਰੱਖਣ ਵਾਲੀਆਂ ਸੰਸਥਾਵਾਂ ਦੀ ਸਮੀਖਿਆ ਲਈ https://eproc.punjab.gov.in 'ਤੇ ਉਪਲਬਧ ਹੈ। ਇੱਛੁਕ ਸੰਸਥਾਵਾਂ 4 ਅਕਤੂਬਰ 2023 ਬਾਅਦ ਦੁਪਹਿਰ 3 ਵਜੇ ਤੱਕ ਅਪਲਾਈ ਕਰ ਸਕਦੀਆਂ ਹਨ। ਈ.ਓ.ਆਈ. ਤਜਰਬੇਕਾਰ ਅਤੇ ਨਾਮਵਰ ਟ੍ਰੇਨਿੰਗ ਪਾਰਟਰਨਰਾਂ ਦੀ ਪਛਾਣ ਕਰਦਾ ਹੈ ਜੋ ਵੱਖ-ਵੱਖ ਖੇਤਰਾਂ ਵਿੱਚ ਉੱਚ-ਗੁਣਵੱਤਾ ਹੁਨਰ ਵਿਕਾਸ ਪ੍ਰੋਗਰਾਮ ਚਲਾਉਣ ਲਈ ਪੀ.ਐਸ.ਡੀ.ਐਮ. ਨਾਲ ਮਿਲ ਕੇ ਕੰਮ ਕਰਨਗੇ। ਇਹਨਾਂ ਪ੍ਰੋਗਰਾਮਾਂ ਨੂੰ ਇਸ ਢੰਗ ਨਾਲ ਤਿਆਰ ਕੀਤਾ ਜਾਣਾ ਹੈ ਕਿ ਨੌਜਵਾਨਾਂ ਨੂੰ ਆਪਣੇ ਕਰੀਅਰ ਵਿੱਚ ਸਫ਼ਲਤਾ ਹਾਸਲ ਕਰਨ ਲਈ ਵੱਖ-ਵੱਖ ਹੁਨਰ ਅਤੇ ਗਿਆਨ ਨਾਲ ਲੈਸ ਕੀਤੀ ਜਾ ਸਕੇ।

ਵਿਭਾਗ ਦੇ ਅਧਿਕਾਰੀਆਂ ਨੂੰ ਹੁਨਰਮੰਦ ਵਰਕਫੋਰਸ ਅਤੇ ਉਦਯੋਗਾਂ ਦੀ ਲੋੜ ਵਿਚਕਾਰਲੇ ਪਾੜੇ ਨੂੰ ਪੂਰਨ ‘ਤੇ ਧਿਆਨ ਕੇਂਦਰਿਤ ਕਰਨ ਲਈ ਆਖਦਿਆਂ ਅਮਨ ਅਰੋੜਾ ਨੇ ਨਿਰਦੇਸ਼ ਦਿੱਤੇ ਕਿ ਸੂਚੀਬੱਧ ਕਰਨ ਦੀ ਪ੍ਰਕਿਰਿਆ ਪਾਰਦਰਸ਼ੀ ਅਤੇ ਮੁਕਾਬਲੇ ਵਾਲੀ ਹੋਣੀ ਚਾਹੀਦੀ ਹੈ।

ਟ੍ਰੇਨਿੰਗ ਪਾਰਟਰਨਰਾਂ ਨੂੰ ਅਰਜ਼ੀਆਂ ਦੇਣ ਦਾ ਸੱਦਾ ਦਿੰਦਿਆਂ ਉਹਨਾਂ ਕਿਹਾ ਕਿ ਪ੍ਰਾਈਵੇਟ ਅਕਾਦਮਿਕ/ ਤਕਨੀਕੀ ਸੰਸਥਾਵਾਂ ਕੋਲ ਅਤਿ-ਆਧੁਨਿਕ ਬੁਨਿਆਦੀ ਢਾਂਚਾ ਹੋਣਾ ਚਾਹੀਦਾ ਹੈ ਤਾਂ ਜੋ ਨਵੀਨਤਮ ਤਕਨੀਕਾਂ ਅਤੇ ਉਪਕਰਨਾਂ ਦੀ ਵਰਤੋਂ ਕਰਕੇ ਹੁਨਰ-ਸਿਖਲਾਈ ਵਿੱਚ ਨਵੀਨਤਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਕਿਉਂਕਿ ਪੀ.ਐਸ.ਡੀ.ਐਮ. ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.), ਕਲਾਊਡ ਕੰਪਿਊਟਿੰਗ ਸਮੇਤ ਉੱਭਰ ਰਹੇ ਨਵੇਂ ਖੇਤਰਾਂ ਵਿੱਚ ਸਿਖਲਾਈ ਪ੍ਰਦਾਨ ਕਰਨ ਬਾਰੇ ਵਿਚਾਰ ਕਰ ਰਿਹਾ ਹੈ। ਉਹਨਾਂ ਕਿਹਾ ਕਿ ਭਵਿੱਖੀ ਤਕਨਾਲੋਜੀਆਂ ਉਦਯੋਗਾਂ ਦੀਆਂ ਲੋੜਾਂ ਅਨੁਸਾਰ ਹੋਣੀਆਂ ਚਾਹੀਦੀਆਂ ਹਨ।

ਜ਼ਿਕਰਯੋਗ ਹੈ ਕਿ ਬਿਨੈਕਾਰ ਸੰਸਥਾ ਦਾ 1 ਜੂਨ, 2020 ਤੋਂ ਪਹਿਲਾਂ ਇੱਕ ਕੰਪਨੀ/ ਪਾਰਟਨਰਸ਼ਿਪ/ਪ੍ਰੋਪਰਾਈਟਰਸ਼ਿਪ/ ਪਬਲਿਕ ਸੈਕਟਰ ਅੰਡਰਟੇਕਿੰਗ/ ਪਬਲਿਕ ਸੈਕਟਰ ਕੰਪਨੀ/ ਸੋਸਾਇਟੀ/ਟਰੱਸਟ/ ਐਨ.ਜੀ.ਓ. ਵਜੋਂ ਰਜਿਸਟਰਡ ਹੋਣਾ ਜ਼ਰੂਰੀ ਹੈ। ਬਿਨੈਕਾਰ ਸੰਸਥਾ ਨੂੰ ਕਿਸੇ ਡੋਨਰ, ਸੂਬਾ ਸਰਕਾਰ, ਕੇਂਦਰ ਸਰਕਾਰ ਜਾਂ ਕੋਈ ਹੋਰ ਸਮਰੱਥ ਅਥਾਰਟੀ ਜਿਸ ਤੋਂ ਉਨ੍ਹਾਂ ਨੇ ਹੁਨਰ ਵਿਕਾਸ ਸਿਖਲਾਈ ਲਈ ਅਲਾਟਮੈਂਟ ਪ੍ਰਾਪਤ ਕੀਤੀ ਹੈ, ਦੁਆਰਾ ਬਲੈਕਲਿਸਟ ਨਾ ਕੀਤਾ ਹੋਵੇ।

ਟਾਪ ਹੈਡਲਾਈਨ

Punjab News: ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
Punjab News: ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
Punjab News: ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...
ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget