Leh 'ਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ , ਆਕਸੀਜਨ ਦੀ ਕਮੀ ਕਾਰਨ ਵਿਗੜੀ ਸਿਹਤ, 5 ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ
Punjab soldier martyred : ਲੱਦਾਖ ਦੇ ਲੇਹ ਖੇਤਰ 'ਚ ਦੇਸ਼ ਦੀ ਸਰਹੱਦ 'ਤੇ ਤਾਇਨਾਤ ਪੰਜਾਬ ਆਰਮਡ ਰੈਜੀਮੈਂਟ ਦੇ ਨਾਇਕ ਸਰਬਜੀਤ ਸਿੰਘ ਡਿਊਟੀ ਦੌਰਾਨ ਸ਼ਹੀਦ ਹੋ ਗਏ ਹਨ।

Punjab soldier martyred : ਲੱਦਾਖ ਦੇ ਲੇਹ ਖੇਤਰ 'ਚ ਦੇਸ਼ ਦੀ ਸਰਹੱਦ 'ਤੇ ਤਾਇਨਾਤ ਪੰਜਾਬ ਆਰਮਡ ਰੈਜੀਮੈਂਟ ਦੇ ਨਾਇਕ ਸਰਬਜੀਤ ਸਿੰਘ ਡਿਊਟੀ ਦੌਰਾਨ ਸ਼ਹੀਦ ਹੋ ਗਏ ਹਨ। ਰੂਪਨਗਰ ਜ਼ਿਲ੍ਹੇ ਦੇ ਪਿੰਡ ਬਿੰਦਰਖ ਦੇ ਰਹਿਣ ਵਾਲੇ ਨਾਇਕ ਸਰਬਜੀਤ ਸਿੰਘ ਬਹੁਤ ਉੱਚਾਈ ਵਾਲੇ ਇਲਾਕੇ ਵਿੱਚ ਤੈਨਾਤ ਸਨ, ਜਿੱਥੇ ਆਕਸੀਜਨ ਦੀ ਕਮੀ ਕਾਰਨ ਉਨ੍ਹਾਂ ਦੀ ਤਬੀਅਤ ਖਰਾਬ ਹੋ ਗਈ। ਉਨ੍ਹਾਂ ਦੀ ਸ਼ਹਾਦਤ ਦੀ ਖ਼ਬਰ ਮਿਲਦੇ ਹੀ ਪਿੰਡ ਸਮੇਤ ਪੂਰੇ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ।
ਇਸੇ ਸਾਲ 25 ਜਨਵਰੀ ਨੂੰ ਹੋਇਆ ਸੀ ਵਿਆਹ
ਜਾਣਕਾਰੀ ਅਨੁਸਾਰ ਨਾਇਕ ਸਰਬਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਪਿੰਡ ਬਿੰਦਰਖ ਦੇ ਰਹਿਣ ਵਾਲੇ ਸਨ। ਉਹ ਲੇਹ ਦੇ ਉੱਚਾਈ ਵਾਲੇ ਇਲਾਕੇ ਵਿੱਚ ਤੈਨਾਤ ਸਨ। ਡਿਊਟੀ ਦੌਰਾਨ ਸੋਮਵਾਰ ਸਵੇਰੇ ਆਕਸੀਜਨ ਦੀ ਕਮੀ ਕਾਰਨ ਉਨ੍ਹਾਂ ਦੀ ਹਾਲਤ ਗੰਭੀਰ ਹੋ ਗਈ। ਉਨ੍ਹਾਂ ਨੂੰ ਤੁਰੰਤ ਚਿਕਿਤਸਾ ਸਹਾਇਤਾ ਦਿੱਤੀ ਗਈ ਪਰ ਡਾਕਟਰਾਂ ਦੀਆਂ ਲਗਾਤਾਰ ਕੋਸ਼ਿਸ਼ਾਂ ਦੇ ਬਾਵਜੂਦ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਨਾਇਕ ਸਰਬਜੀਤ ਦਾ ਵਿਆਹ ਇਸੇ ਸਾਲ 25 ਜਨਵਰੀ ਨੂੰ ਹੋਇਆ ਸੀ।
ਅੱਜ ਪਿੰਡ ਪਹੁੰਚੇਗੀ ਮ੍ਰਿਤਕ ਦੇਹ
ਸ਼ਹੀਦ ਦੇ ਤਾਏ ਸੁਖਵਿੰਦਰ ਸਿੰਘ ਬਿੰਦਰਖ ਨੇ ਦੱਸਿਆ ਕਿ ਨਾਇਕ ਸਰਬਜੀਤ ਸਿੰਘ ਦੀ ਮ੍ਰਿਤਕ ਦੇਹ ਅੱਜ ਪਿੰਡ ਬਿੰਦਰਖ ਪਹੁੰਚੇਗੀ। ਉਨ੍ਹਾਂ ਦਾ ਅੰਤਿਮ ਸਸਕਾਰ ਪੂਰੇ ਰਾਜਸੀ ਅਤੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਇਲਾਕੇ ਦੀਆਂ ਵੱਖ-ਵੱਖ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਹਸਤੀਆਂ ਨੇ ਉਨ੍ਹਾਂ ਦੀ ਸ਼ਹਾਦਤ ‘ਤੇ ਗਹਿਰਾ ਦੁੱਖ ਜਤਾਉਂਦੇ ਹੋਏ ਸ਼ੋਕ-ਸੰਤਪਤ ਪਰਿਵਾਰ ਨਾਲ ਸੰਵੇਦਨਾਵਾਂ ਪ੍ਰਗਟ ਕੀਤੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
">
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ


















