Punjab News: ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ
Kultar Singh Sandhwan meets President of India: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਨਵੀਂ ਦਿੱਲੀ ਵਿਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ।

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਨਵੀਂ ਦਿੱਲੀ ਵਿਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਸਪੀਕਰ ਦਾ ਅਹੁਦਾ ਸੰਭਾਲਣ ਤੋਂ ਬਾਅਦ ਉਹ ਪਹਿਲੀ ਵਾਰ ਰਾਸ਼ਟਰਪਤੀ ਨੂੰ ਮਿਲੇ ਹਨ।
ਇਸ ਦੌਰਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨਵੀਂ ਦਿੱਲੀ ਦੇ ਦੌਰੇ ਦੌਰਾਨ ਉਨ੍ਹਾਂ ਸਿਸ਼ਟਾਚਾਰ ਦੇ ਨਾਤੇ ਦੇਸ਼ ਦੇ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ਸੰਧਵਾਂ ਦੇ ਪਰਿਵਾਰਕ ਮੈਂਬਰ ਵੀ ਨਾਲ ਸੀ।
ਉਨ੍ਹਾਂ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਉਹਨਾਂ ਨੂੰ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਦੇ ਲੰਬੇ ਸਿਆਸੀ ਅਤੇ ਦੇਸ਼ ਦੇ ਸਰਵਉੱਚ ਅਹੁਦਿਆਂ 'ਤੇ ਰਹਿਣ ਦੇ ਤਜ਼ੁਰਬੇ ਦੀਆਂ ਗੱਲਾਂ ਤੋਂ ਕਾਫੀ ਕੁਝ ਸਿੱਖਣ ਨੂੰ ਮਿਲਿਆ ਹੈ।
ਇਹ ਵੀ ਪੜ੍ਹੋ: Punjab Summer Vacation: ਪੰਜਾਬ ਸਕੂਲਾਂ 'ਚ ਗਰਮੀਆਂ ਦੀ ਛੁੱਟੀਆਂ ਪਹਿਲੀ ਤੋਂ 30 ਜੂਨ ਤੱਕ ਹੋਣਗੀਆਂ, ਸਿੱਖਿਆ ਮੰਤਰੀ ਨੇ ਕੀਤਾ ਐਲਾਨ






















