ਪੜਚੋਲ ਕਰੋ

BCCI ਮੋਹਾਲੀ 'ਚ ਮੈਚ ਨਾ ਕਰਵਾਉਣ ਦੇ ਫੈਸਲੇ ਨੂੰ ਮੁੜ ਵਿਚਾਰੇ : ਮੀਤ ਹੇਅਰ

Punjab News : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕ੍ਰਿਕਟ ਵਿਸ਼ਵ ਕੱਪ-2023 ਲਈ ਪੀ.ਸੀ.ਏ. ਸਟੇਡੀਅਮ ਮੁਹਾਲੀ ਨੂੰ ਮੇਜ਼ਬਾਨ ਸੂਚੀ ਵਿੱਚ ਨਾ ਸ਼ਾਮਲ ਕਰਨ ਉਤੇ ਨਰਾਜ਼ਗੀ ਅਤੇ ਇਤਰਾਜ਼

Punjab News : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕ੍ਰਿਕਟ ਵਿਸ਼ਵ ਕੱਪ-2023 ਲਈ ਪੀ.ਸੀ.ਏ. ਸਟੇਡੀਅਮ ਮੁਹਾਲੀ ਨੂੰ ਮੇਜ਼ਬਾਨ ਸੂਚੀ ਵਿੱਚ ਨਾ ਸ਼ਾਮਲ ਕਰਨ ਉਤੇ ਨਰਾਜ਼ਗੀ ਅਤੇ ਇਤਰਾਜ਼ ਜ਼ਾਹਰ ਕਰਦਿਆਂ ਬੀ.ਸੀ.ਸੀ.ਆਈ. ਨੂੰ ਇਸ ਫੈਸਲੇ ਉਤੇ ਮੁੜ ਵਿਚਾਰਨ ਲਈ ਕਿਹਾ ਹੈ।

ਮੀਤ ਹੇਅਰ ਨੇ ਬੀ.ਸੀ.ਸੀ.ਆਈ. ਦੇ ਪ੍ਰਧਾਨ ਰੋਜਰ ਬਿੰਨੀ ਤੇ ਸਕੱਤਰ ਜੈ ਸ਼ਾਹ ਨੂੰ ਪੱਤਰ ਲਿਖ ਕੇ ਪੰਜਾਬ ਦੇ ਅਮੀਰ ਵਿਰਸੇ, ਖੇਡਾਂ ਵਿੱਚ ਯੋਗਦਾਨ ਅਤੇ ਪੰਜਾਬ ਵੱਲੋਂ ਦੇਸ਼ ਨੂੰ ਦਿੱਤੇ ਮਹਾਨ ਕ੍ਰਿਕਟਰਾਂ ਦਾ ਦਿੱਤਾ ਹਵਾਲਾ ਦਿੰਦਿਆਂ ਮੁਹਾਲੀ ਵਿਖੇ ਮੈਚ ਕਰਵਾਉਣ ਦੀ ਮੰਗ ਕੀਤੀ ਗਈ ਹੈ।

ਖੇਡ ਮੰਤਰੀ ਨੇ ਪੰਜਾਬ ਦੇ ਅਮੀਰ ਵਿਰਸੇ ਦੀ ਗੱਲ ਕਰਦਿਆਂ ਖੇਡਾਂ ਵਿੱਚ ਪੰਜਾਬ ਦੇ ਯੋਗਦਾਨ ਅਤੇ ਪੰਜਾਬ ਦੀ ਧਰਤੀ ਵੱਲੋਂ ਦੇਸ਼ ਨੂੰ ਦਿੱਤੇ ਮਹਾਨ ਕ੍ਰਿਕਟਰਾਂ ਦਾ ਹਵਾਲਾ ਦਿੰਦਿਆਂ ਪੱਤਰ ਵਿੱਚ ਲਿਖਿਆ, “ਪੰਜਾਬ ਆਪਣੀ ਵਿਲੱਖਣ ਬਹਾਦਰੀ, ਪ੍ਰਹੁਾਣਚਾਰੀ ਅਤੇ ਧਰਮ ਨਿਰਪੱਖ ਆਦਰਸ਼ਾਂ ਵਿੱਚ ਅਟੁੱਟ ਵਿਸ਼ਵਾਸ ਦੀਆਂ ਆਪਣੀਆਂ ਸਦੀਆਂ ਪੁਰਾਣੀਆਂ ਪਰੰਪਰਾਵਾਂ ਲਈ ਦੁਨੀਆ ਭਰ ਵਿੱਚ ਜਾਣਿਆ ਜਾਂਦਾ ਹੈ। ਗੁਰੂਆਂ, ਸੰਤਾਂ, ਦਾਰਸ਼ਨਿਕਾਂ ਅਤੇ ਕਵੀਆਂ ਵੱਲੋਂ ਬਖਸ਼ਿਸ਼ ਯੋਧਿਆਂ ਦੀ ਇਸ ਧਰਤੀ ਨੇ ਆਦਿ ਕਾਲ ਤੋਂ ਹੀ ਸ਼ਾਂਤੀ, ਦਇਆ, ਭਾਈਚਾਰਕ ਸਾਂਝ ਦੇ ਆਦਰਸ਼ਾਂ ਨੂੰ ਪਾਲਿਆ ਹੈ।”

ਉਨ੍ਹਾਂ ਅੱਗੇ ਲਿਖਿਆ, “ਖੇਡਾਂ ਦੇ ਖੇਤਰ ਵਿੱਚ ਵੀ ਪੰਜਾਬ ਨੂੰ ਦੇਸ਼ ਦਾ ਮੋਹਰੀ ਅਤੇ ਝੰਡਾਬਰਦਾਰ ਹੋਣ ਦਾ ਮਾਣ ਹਾਸਲ ਹੈ। ਜਦੋਂ ਕੌਮੀ ਪੱਧਰ ‘ਤੇ ਸਭ ਤੋਂ ਪਸੰਦੀਦਾ ਖੇਡ ਭਾਵ ਕ੍ਰਿਕਟ ਦੀ ਗੱਲ ਆਉਂਦੀ ਹੈ, ਤਾਂ ਪੰਜਾਬ ਨੇ ਕ੍ਰਿਕਟ ਜਗਤ ਨੂੰ ਲਾਲਾ ਅਮਰਨਾਥ, ਬਿਸ਼ਨ ਸਿੰਘ ਬੇਦੀ, ਮਹਿੰਦਰ ਅਮਰਨਾਥ, ਯਸ਼ਪਾਲ ਸ਼ਰਮਾ, ਮਦਨ ਲਾਲ, ਨਵਜੋਤ ਸਿੰਘ ਸਿੱਧੂ, ਹਰਭਜਨ ਸਿੰਘ, ਯੁਵਰਾਜ ਸਿੰਘ, ਰੀਤਇੰਦਰ ਸੋਢੀ, ਦਿਨੇਸ਼ ਮੋਂਗੀਆ, ਹਰਵਿੰਦਰ ਸਿੰਘ, ਵਿਕਰਮ ਰਾਠੌਰ, ਸ਼ਰਨਦੀਪ ਸਿੰਘ ਵਰਗੇ ਦਿੱਗਜ਼ ਅਤੇ ਹਾਲ ਹੀ ਵਿੱਚ ਧੁੰਮਾਂ ਪਾਉਣ ਵਾਲੇ ਸ਼ੁਭਮਨ ਗਿੱਲ ਅਤੇ ਅਰਸ਼ਦੀਪ ਸਿੰਘ ਵਰਗੇ ਕ੍ਰਿਕਟਰ ਦਿੱਤੇ ਹਨ।”

ਉਨ੍ਹਾਂ ਅੱਗੇ ਲਿਖਿਆ, “ਬੀ.ਸੀ.ਸੀ.ਆਈ. ਦੇ ਮੀਤ ਪ੍ਰਧਾਨ ਸ੍ਰੀ ਰਾਜੀਵ ਸ਼ੁਕਲਾ ਜੀ ਦੇ ਮੀਡੀਆ ਵਿੱਚ ਆਏ ਬਿਆਨ ਵਿੱਚ ਆਖਿਆ ਗਿਆ ਹੈ ਕਿ ਮੁਹਾਲੀ ਦਾ ਸਟੇਡੀਅਮ ਮੈਚ ਕਰਵਾਉਣ ਲਈ ਆਈ.ਸੀ.ਸੀ. ਦੇ ਮਾਪਦੰਡਾਂ ਉਤੇ ਖਰਾ ਨਹੀਂ ਉਤਰਦਾ। ਮੈਂ ਆਪ ਜੀ ਤੋਂ ਜਾਣਨਾ ਚਾਹੁੰਦਾ ਹਾਂ ਕਿ ਅਜਿਹੇ ਕਿਹੜੇ ਆਈ.ਸੀ.ਸੀ. ਦੇ ਮਾਪਦੰਡਾ ਹਨ ਜਿਨ੍ਹਾਂ ਦੇ ਆਧਾਰ ਉਤੇ ਮੈਚ ਲਈ ਮੁਹਾਲੀ ਅਯੋਗ ਹੈ।

ਇਸ ਤੋਂ ਇਲਾਵਾ ਮਾਪਦੰਡਾਂ ਵਿੱਚ ਮੌਜੂਦਾ ਸਮੇਂ ਕੋਈ ਤਬਦੀਲੀ ਕੀਤੀ ਗਈ ਕਿਉਂਕਿ ਸਤੰਬਰ 2022 ਵਿੱਚ ਭਾਰਤ-ਆਸਟਰੇਲੀਆ ਮੈਚ ਖੇਡਿਆ ਗਿਆ। ਪਿਛਲੇ ਸਮੇਂ ਵਿੱਚ ਵਿਸ਼ਵ ਕੱਪ ਦੇ ਮੈਚ ਵੀ ਖੇਡੇ ਗਏ। ਇਹ ਵੀ ਦੱਸਿਆ ਜਾਵੇ ਕਿ ਕੀ ਆਈ.ਸੀ.ਸੀ. ਦੀ ਟੀਮ ਵੱਲੋਂ ਮਾਪਦੰਡ ਦੇਖਣ ਲਈ ਮੁਹਾਲੀ ਸਟੇਡੀਅਮ ਦਾ ਕੋਈ ਦੌਰਾ ਵੀ ਕੀਤਾ ਗਿਆ?”

ਮੁਹਾਲੀ ਦੇ ਬਿਹਤਰੀ ਬੁਨਿਆਦੀ ਢਾਂਚੇ ਅਤੇ ਪਿਛਲੇ ਸਮੇਂ ਵਿੱਚ ਕੀਤੀਆਂ ਮੇਜ਼ਬਾਨੀਆਂ ਦਾ ਜ਼ਿਕਰ ਕਰਦਿਆਂ ਮੀਤ ਹੇਅਰ ਨੇ ਲਿਖਿਆ, “ਖੇਡਾਂ ਦੇ ਬੁਨਿਆਦੀ ਢਾਂਚੇ ਦੇ ਮਾਮਲੇ ਵਿੱਚ ਵੀ ਪੰਜਾਬ ਕੋਲ ਦੁਨੀਆ ਦੇ ਸਰਵੋਤਮ ਮੈਦਾਨ ਹਨ। ਮੁਹਾਲੀ ਦੇ ਆਈ.ਐਸ. ਬਿੰਦਰਾ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ. ਸੀ. ਏ.) ਸਟੇਡੀਅਮ ਨੂੰ ਦੋ ਵਿਸ਼ਵ ਕੱਪ ਸੈਮੀਫਾਈਨਲ ਜਿਨ੍ਹਾਂ ਵਿੱਚ 1996 ਵਿਲਜ਼ ਵਿਸ਼ਵ ਕੱਪ ਅਤੇ ਸਾਲ 2011 ਦੇ ਵਿਸ਼ਵ ਕੱਪ (ਦੋ ਲੀਗ ਮੁਕਾਬਲਿਆਂ ਤੋਂ ਇਲਾਵਾ) ਮੈਚਾਂ ਦੀ ਮੇਜ਼ਬਾਨੀ ਦੇ ਨਾਲ-ਨਾਲ 2016 ਵਿਸ਼ਵ ਕੱਪ ਟੀ-20 ਦੇ ਦੋ ਮੈਚਾਂ ਦੀ ਮੇਜ਼ਬਾਨੀ ਕਰਨ ਦਾ ਮਾਣ ਹਾਸਲ ਹੈ।

ਮੀਤ ਹੇਅਰ ਨੇ ਮੁਹਾਲੀ ਦੇ ਸਟੇਡੀਅਮ ਨੂੰ ਦੁਨੀਆਂ ਦੇ ਬਿਹਤਰੀਨ ਸਟੇਡੀਅਮਾਂ ਵਿੱਚੋਂ ਇਕ ਦੱਸਦਿਆਂ ਆਪਣੇ ਪੱਤਰ ਵਿੱਚ ਲਿਖਿਆ, “ਪੀ.ਸੀ.ਏ. ਸਟੇਡੀਅਮ ਮੁਹਾਲੀ ਨਾ ਸਿਰਫ਼ ਭਾਰਤ ਦੇ ਚੋਟੀ ਦੇ ਸਟੇਡੀਅਮਾਂ ਵਿੱਚੋਂ ਇੱਕ ਹੈ, ਬਲਕਿ ਵਿਸ਼ਵ ਦੇ ਪ੍ਰਮੁੱਖ ਸਟੇਡੀਅਮਾਂ ਦੀ ਸੂਚੀ ਵਿੱਚ ਵੀ ਆਉਂਦਾ ਹੈ। ਮੁਹਾਲੀ ਹਮੇਸ਼ਾ ਹੀ ਕ੍ਰਿਕਟ ਪ੍ਰਸ਼ੰਸਕਾਂ ਦੀ ਪਹਿਲੀ ਪਸੰਦ ਰਿਹਾ ਹੈ। ਮੁਹਾਲੀ ਵਿੱਚ ਇੱਕ ਅੰਤਰਰਾਸ਼ਟਰੀ ਹਵਾਈ ਅੱਡਾ ਹੈ ਅਤੇ ਸ਼ਹਿਰ ਵਿੱਚ ਟੀਮਾਂ ਦੇ ਠਹਿਰਨ ਲਈ ਬਿਹਤਰ ਬੁਨਿਆਦੀ ਢਾਂਚਾ ਅਤੇ ਹੋਟਲ ਵੀ ਹਨ।”

ਪੰਜਾਬ ਅਤੇ ਇੱਥੋਂ ਦੇ ਕ੍ਰਿਕਟ ਪ੍ਰੇਮੀਆਂ ਨਾਲ ਹੋਏ ਵਿਤਕਰੇਬਾਜ਼ੀ ਦੀ ਗੱਲ ਕਰਦਿਆਂ ਪੰਜਾਬ ਦੇ ਖੇਡ ਮੰਤਰੀ ਨੇ ਬੀ.ਸੀ.ਸੀ.ਆਈ. ਦੇ ਪ੍ਰਧਾਨ ਨੂੰ ਮੁੜ ਵਿਚਾਰ ਕਰਕੇ ਮੁਹਾਲੀ ਵਿਖੇ ਵਿਸ਼ਵ ਕੱਪ ਦਾ ਮੈਚ ਅਲਾਟ ਕਰਨ ਦੀ ਮੰਗ ਰੱਖਦਿਆਂ ਪੱਤਰ ਵਿੱਚ ਲਿਖਿਆ, “ਹਾਲਾਂਕਿ ਇਸ ਸਾਲ ਅਕਤੂਬਰ ਅਤੇ ਨਵੰਬਰ ਵਿੱਚ ਹੋਣ ਵਾਲੇ ਆਈ.ਸੀ.ਸੀ. ਵਿਸ਼ਵ ਕੱਪ-2023 ਦੇ ਸ਼ਡਿਊਲ ਵਿੱਚ ਪੰਜਾਬ ਨੂੰ ਕੋਈ ਵੀ ਮੈਚ ਅਲਾਟ ਨਹੀਂ ਕੀਤਾ ਗਿਆ, ਜੋ ਨਿਰਪੱਖ ਫੈਸਲਾ ਨਹੀਂ ਹੈ।

ਇਸ ਦਾ ਜਲਦ ਤੋਂ ਜਲਦ ਹੱਲ ਕਰਨ ਦੀ ਲੋੜ ਹੈ ਅਤੇ ਪੰਜਾਬ ਨਾਲ ਇਨਸਾਫ਼ ਕਰਦੇ ਹੋਏ ਪੰਜਾਬ ਨੂੰ ਕੁਝ ਮੁਕਾਬਲੇ ਅਲਾਟ ਕੀਤੇ ਜਾਣ ਅਤੇ ਇਸ ਨੂੰ ਅੱਖੋਂ ਓਹਲੇ ਨਾ ਕੀਤਾ ਜਾਵੇ। ਮੈਨੂੰ ਪੂਰਾ ਭਰੋਸਾ ਹੈ ਕਿ ਇਸ ਮਾਮਲੇ ਵਿੱਚ ਪੰਜਾਬ ਨਾਲ ਨਿਆਂ ਕੀਤਾ ਜਾਵੇਗਾ।”

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ
ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ
ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ
Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ
Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ
Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan
Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan
Embed widget