ਪੜਚੋਲ ਕਰੋ

Punjab State Planning Board: ਪੰਜਾਬ ਰਾਜ ਯੋਜਨਾ ਬੋਰਡ ਭੰਗ, ਵਾਈਸ ਚੇਅਰਪਰਸਨ ਰਜਿੰਦਰ ਕੌਰ ਭੱਠਲ ਨੂੰ ਝਟਕਾ

Economic Policy and Planning Board: ਹਾਸਲ ਜਾਣਕਾਰੀ ਤਾਂ ਇਹ ਵੀ ਹੈ ਕਿ 'ਆਰਥਿਕ ਨੀਤੀ ਤੇ ਯੋਜਨਾ ਬੋਰਡ' ਦੇ ਚੇਅਰਮੈਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਣਗੇ। ਜਦੋਂਕਿ ਬੋਰਡ ਦੇ ਹੋਰ ਮੈਂਬਰਾਂ ਨੂੰ ਨਾਮਜ਼ਦ ਕਰਨ ਲਈ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ

Punjab Government: ਸੀਐਮ ਭਗਵੰਤ ਸਿੰਘ ਮਾਨ (Bhagwant Mann) ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਪੰਜਾਬ ਰਾਜ ਯੋਜਨਾ ਬੋਰਡ (Punjab State Planning Board) ਨੂੰ ਭੰਗ ਕਰ ਦਿੱਤਾ ਹੈ। ਇਸ ਸਮੇਂ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ (Rajinder Kaur Bhattal) ਇਸ ਬੋਰਡ ਦੀ ਉਪ ਚੇਅਰਪਸਨ ਸੀ। ਉਨ੍ਹਾਂ ਦੀ ਨਿਯੁਕਤੀ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਦੀ ਸੀ, ਜੋ ਪਿਛਲੀ ਕਾਂਗਰਸ ਸਰਕਾਰ ਦੌਰਾਨ ਮੁੱਖ ਮੰਤਰੀ ਸੀ। ਹੁਣ ਮਾਨ ਸਰਕਾਰ ਨੇ ਰਾਜਪਾਲ ਤੋਂ ਮਨਜ਼ੂਰੀ ਮਿਲਦੇ ਹੀ ਸੂਬਾਈ ਬੋਰਡ ਤੇ ਜ਼ਿਲ੍ਹਾ ਯੋਜਨਾ ਬੋਰਡਾਂ ਨੂੰ ਭੰਗ ਕਰ ਦਿੱਤਾ ਹੈ।

ਦਰਅਸਲ ਆਮ ਤੌਰ 'ਤੇ ਜਦੋਂ ਸਰਕਾਰ ਬਦਲਦੀ ਹੈ ਤਾਂ ਸਾਰੇ ਸਿਆਸੀ ਅਹੁਦਿਆਂ ਦੇ ਚੇਅਰਮੈਨ ਤੇ ਉਪ ਚੇਅਰਮੈਨ ਅਸਤੀਫ਼ੇ ਦੇ ਦਿੰਦੇ ਹਨ, ਪਰ ਯੋਜਨਾ ਬੋਰਡ ਵਿੱਚ ਅਜਿਹਾ ਨਹੀਂ ਹੋਇਆ ਸੀ। ਇਸ ਲਈ ਹੁਣ ਪੰਜਾਬ ਸਰਕਾਰ ਨੇ ਇਸ ਨੂੰ ਭੰਗ ਕਰਦਿਆਂ ਸਰਕਾਰ ਨੇ ਮੌਜੂਦਾ ਬੋਰਡ ਚੇਅਰਪਰਸਨ ਭੱਠਲ ਨੂੰ ਹਟਾ ਦਿੱਤਾ। ਇਸ ਦੇ ਨਾਲ ਹੀ ਰਜਿੰਦਰ ਗੁਪਤਾ, ਵਾਈਸ ਚੇਅਰਮੈਨ ਤੇ ਮੈਂਬਰ ਭਵਦੀਪ ਸਰਦਾਨਾ, ਭਗਵੰਤ ਸਿੰਘ, ਕੇਵੀਐਸ ਸਿੱਧੂ ਤੇ ਬਲਦੇਵ ਸਿੰਘ ਢਿੱਲੋਂ ਦੀਆਂ ਸੇਵਾਵਾਂ ਖ਼ਤਮ ਹੋ ਗਈਆਂ ਹਨ।

ਸੋਮਵਾਰ ਨੂੰ ਸੂਬਾ ਸਰਕਾਰ ਦੇ ਯੋਜਨਾ ਵਿਭਾਗ ਦੇ ਸਕੱਤਰ ਦਲਜੀਤ ਸਿੰਘ ਮਾਂਗਟ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਖਾਸ ਗੱਲ ਇਹ ਹੈ ਕਿ ਕੇਂਦਰ ਸਰਕਾਰ ਨੇ ਯੋਜਨਾ ਕਮਿਸ਼ਨ ਨੂੰ ਭੰਗ ਕਰ ਦਿੱਤਾ ਸੀ ਤੇ ਇਸ ਦੀ ਥਾਂ ਨੀਤੀ ਆਯੋਗ ਬਣਾ ਦਿੱਤਾ ਸੀ। ਇਸ ਦੇ ਨਾਲ ਹੀ ਪੰਜਾਬ ਵਿੱਚ ਪਲੈਨਿੰਗ ਬੋਰਡ ਵੀ ਮੌਜੂਦ ਸੀ। ਮਾਨ ਸਰਕਾਰ ਵੱਲੋਂ ਰਾਜਪਾਲ ਦੀ ਸਿਫ਼ਾਰਸ਼ ਨੂੰ ਪ੍ਰਵਾਨ ਕਰਦਿਆਂ ਬੋਰਡ ਨੂੰ ਭੰਗ ਕਰਨ ਦੇ ਹੁਕਮ ਦਿੱਤੇ ਗਏ ਹਨ।

ਦੱਸ ਦਈਏ ਕਿ ਹੁਣ ਤੱਕ ਯੋਜਨਾ ਬੋਰਡ ਸੂਬੇ ਦੀ ਸਾਲਾਨਾ ਯੋਜਨਾ ਤਿਆਰ ਕਰਕੇ ਯੋਜਨਾ ਕਮਿਸ਼ਨ ਤੋਂ ਪਾਸ ਕਰਵਾਉਂਦਾ ਸੀ ਪਰ ਯੋਜਨਾ ਕਮਿਸ਼ਨ ਭੰਗ ਹੋਣ ਤੋਂ ਬਾਅਦ ਸੂਬੇ ਵਿੱਚ ਬਣੇ ਯੋਜਨਾ ਬੋਰਡਾਂ ਨੇ ਹੀ ਯੋਜਨਾਵਾਂ ਤਿਆਰ ਕਰਨੀਆਂ ਸੀ ਪਰ ਇਸ ਦੀ ਥਾਂ 'ਤੇ ਹੁਣ 'ਆਰਥਿਕ ਨੀਤੀ ਤੇ ਯੋਜਨਾ ਬੋਰਡ' ਦਾ ਗਠਨ ਕਰ ਦਿੱਤਾ ਗਿਆ ਹੈ। ਹੁਣ ਜਲਦੀ ਹੀ ਬੋਰਡ ਦੇ ਵਾਈਸ ਚੇਅਰਮੈਨ ਤੇ ਹੋਰ ਮੈਂਬਰਾਂ ਦੀ ਨਿਯੁਕਤੀ ਕੀਤੀ ਜਾਵੇਗੀ।

ਹਾਸਲ ਜਾਣਕਾਰੀ ਤਾਂ ਇਹ ਵੀ ਹੈ ਕਿ 'ਆਰਥਿਕ ਨੀਤੀ ਤੇ ਯੋਜਨਾ ਬੋਰਡ' (Economic Policy and Planning Board) ਦੇ ਚੇਅਰਮੈਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਣਗੇ। ਜਦੋਂਕਿ ਬੋਰਡ ਦੇ ਹੋਰ ਮੈਂਬਰਾਂ ਨੂੰ ਨਾਮਜ਼ਦ ਕਰਨ ਲਈ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਮਾਨ ਸਰਕਾਰ ਨੇ ਬੋਰਡ ਦੇ ਦੋ ਉਪ-ਚੇਅਰਮੈਨ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ ਜਿਸ ਵਿੱਚ ਜਿਆਦਾਤਰ ਵਿੱਤੀ ਮਾਹਿਰ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ: Children Corona Vaccine: ਵੈਕਸੀਨ ਨਾ ਲਵਾਉਣ ਵਾਲੇ ਬੱਚੇ ਨਹੀਂ ਜਾ ਸਕਣਗੇ ਸਕੂਲ, ਕੋਰੋਨਾ ਕੇਸ ਵਧਣ ਮਗਰੋਂ ਸਰਕਾਰ ਦੀ ਸਖਤੀ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਅਧਿਕਾਰੀਆਂ ਵਿਚਾਲੇ ਮੱਚਿਆ ਹਾਹਾਕਾਰ, ਜਾਣੋ ਕਿੰਨਾ ਮੁਲਾਜ਼ਮਾਂ ਦੀ ਕੰਮ ਤੋਂ ਹੋਏਗੀ ਛੁੱਟੀ ? ਸਰਕਾਰ ਨੇ ਇਹ ਹੁਕਮ ਕੀਤੇ ਜਾਰੀ
ਪੰਜਾਬ 'ਚ ਅਧਿਕਾਰੀਆਂ ਵਿਚਾਲੇ ਮੱਚਿਆ ਹਾਹਾਕਾਰ, ਜਾਣੋ ਕਿੰਨਾ ਮੁਲਾਜ਼ਮਾਂ ਦੀ ਕੰਮ ਤੋਂ ਹੋਏਗੀ ਛੁੱਟੀ ? ਸਰਕਾਰ ਨੇ ਇਹ ਹੁਕਮ ਕੀਤੇ ਜਾਰੀ
ਟੇਕਆਫ਼ ਤੋਂ ਕੁਝ ਮਿੰਟਾਂ ਬਾਅਦ ਵਾਪਸ ਮੁੜਿਆ ਏਅਰ ਇੰਡੀਆ ਦਾ ਜਹਾਜ਼, ਸੈਂਕੜੇ ਯਾਤਰੀਆਂ ਦੇ ਅਟਕੇ ਸਾਹ, ਜਾਣੋ ਪੂਰਾ ਮਾਮਲਾ
ਟੇਕਆਫ਼ ਤੋਂ ਕੁਝ ਮਿੰਟਾਂ ਬਾਅਦ ਵਾਪਸ ਮੁੜਿਆ ਏਅਰ ਇੰਡੀਆ ਦਾ ਜਹਾਜ਼, ਸੈਂਕੜੇ ਯਾਤਰੀਆਂ ਦੇ ਅਟਕੇ ਸਾਹ, ਜਾਣੋ ਪੂਰਾ ਮਾਮਲਾ
ਲੋਕਾਂ ਨੂੰ ਵੱਡਾ ਝਟਕਾ! ਰੇਲ ਯਾਤਰਾ ਹੋਈ ਮਹਿੰਗੀ, 26 ਦਸੰਬਰ ਤੋਂ ਕਿਰਾਏ ਵਧਣਗੇ, ਜਾਣੋ ਨਵੀਆਂ ਦਰਾਂ
ਲੋਕਾਂ ਨੂੰ ਵੱਡਾ ਝਟਕਾ! ਰੇਲ ਯਾਤਰਾ ਹੋਈ ਮਹਿੰਗੀ, 26 ਦਸੰਬਰ ਤੋਂ ਕਿਰਾਏ ਵਧਣਗੇ, ਜਾਣੋ ਨਵੀਆਂ ਦਰਾਂ
ਚੰਡੀਗੜ੍ਹ 'ਚ ਨੌਜਵਾਨ ਨੇ ਆਪਣੀ ਹੀ ਕਿਡਨੈਪਿੰਗ ਦੀ ਰਚੀ ਸਾਜ਼ਿਸ਼, ਰੋਂਦੇ ਹੋਏ ਪਤਨੀ ਨੂੰ ਕਿਹਾ– ਅਗਵਾ ਹੋ ਗਿਆ, 50 ਹਜ਼ਾਰ ਭੇਜੋ ਨਹੀਂ ਤਾਂ ਮਾਰ ਦੇਣਗੇ...
ਚੰਡੀਗੜ੍ਹ 'ਚ ਨੌਜਵਾਨ ਨੇ ਆਪਣੀ ਹੀ ਕਿਡਨੈਪਿੰਗ ਦੀ ਰਚੀ ਸਾਜ਼ਿਸ਼, ਰੋਂਦੇ ਹੋਏ ਪਤਨੀ ਨੂੰ ਕਿਹਾ– ਅਗਵਾ ਹੋ ਗਿਆ, 50 ਹਜ਼ਾਰ ਭੇਜੋ ਨਹੀਂ ਤਾਂ ਮਾਰ ਦੇਣਗੇ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਅਧਿਕਾਰੀਆਂ ਵਿਚਾਲੇ ਮੱਚਿਆ ਹਾਹਾਕਾਰ, ਜਾਣੋ ਕਿੰਨਾ ਮੁਲਾਜ਼ਮਾਂ ਦੀ ਕੰਮ ਤੋਂ ਹੋਏਗੀ ਛੁੱਟੀ ? ਸਰਕਾਰ ਨੇ ਇਹ ਹੁਕਮ ਕੀਤੇ ਜਾਰੀ
ਪੰਜਾਬ 'ਚ ਅਧਿਕਾਰੀਆਂ ਵਿਚਾਲੇ ਮੱਚਿਆ ਹਾਹਾਕਾਰ, ਜਾਣੋ ਕਿੰਨਾ ਮੁਲਾਜ਼ਮਾਂ ਦੀ ਕੰਮ ਤੋਂ ਹੋਏਗੀ ਛੁੱਟੀ ? ਸਰਕਾਰ ਨੇ ਇਹ ਹੁਕਮ ਕੀਤੇ ਜਾਰੀ
ਟੇਕਆਫ਼ ਤੋਂ ਕੁਝ ਮਿੰਟਾਂ ਬਾਅਦ ਵਾਪਸ ਮੁੜਿਆ ਏਅਰ ਇੰਡੀਆ ਦਾ ਜਹਾਜ਼, ਸੈਂਕੜੇ ਯਾਤਰੀਆਂ ਦੇ ਅਟਕੇ ਸਾਹ, ਜਾਣੋ ਪੂਰਾ ਮਾਮਲਾ
ਟੇਕਆਫ਼ ਤੋਂ ਕੁਝ ਮਿੰਟਾਂ ਬਾਅਦ ਵਾਪਸ ਮੁੜਿਆ ਏਅਰ ਇੰਡੀਆ ਦਾ ਜਹਾਜ਼, ਸੈਂਕੜੇ ਯਾਤਰੀਆਂ ਦੇ ਅਟਕੇ ਸਾਹ, ਜਾਣੋ ਪੂਰਾ ਮਾਮਲਾ
ਲੋਕਾਂ ਨੂੰ ਵੱਡਾ ਝਟਕਾ! ਰੇਲ ਯਾਤਰਾ ਹੋਈ ਮਹਿੰਗੀ, 26 ਦਸੰਬਰ ਤੋਂ ਕਿਰਾਏ ਵਧਣਗੇ, ਜਾਣੋ ਨਵੀਆਂ ਦਰਾਂ
ਲੋਕਾਂ ਨੂੰ ਵੱਡਾ ਝਟਕਾ! ਰੇਲ ਯਾਤਰਾ ਹੋਈ ਮਹਿੰਗੀ, 26 ਦਸੰਬਰ ਤੋਂ ਕਿਰਾਏ ਵਧਣਗੇ, ਜਾਣੋ ਨਵੀਆਂ ਦਰਾਂ
ਚੰਡੀਗੜ੍ਹ 'ਚ ਨੌਜਵਾਨ ਨੇ ਆਪਣੀ ਹੀ ਕਿਡਨੈਪਿੰਗ ਦੀ ਰਚੀ ਸਾਜ਼ਿਸ਼, ਰੋਂਦੇ ਹੋਏ ਪਤਨੀ ਨੂੰ ਕਿਹਾ– ਅਗਵਾ ਹੋ ਗਿਆ, 50 ਹਜ਼ਾਰ ਭੇਜੋ ਨਹੀਂ ਤਾਂ ਮਾਰ ਦੇਣਗੇ...
ਚੰਡੀਗੜ੍ਹ 'ਚ ਨੌਜਵਾਨ ਨੇ ਆਪਣੀ ਹੀ ਕਿਡਨੈਪਿੰਗ ਦੀ ਰਚੀ ਸਾਜ਼ਿਸ਼, ਰੋਂਦੇ ਹੋਏ ਪਤਨੀ ਨੂੰ ਕਿਹਾ– ਅਗਵਾ ਹੋ ਗਿਆ, 50 ਹਜ਼ਾਰ ਭੇਜੋ ਨਹੀਂ ਤਾਂ ਮਾਰ ਦੇਣਗੇ...
PGI ਦੀ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ! ਮਹਿਲਾਵਾਂ ਅਤੇ ਪੁਰਸ਼ਾਂ 'ਚ ਇਸ ਭਿਆਨਕ ਬਿਮਾਰੀ ਦਾ ਖ਼ਤਰਾ ਵਧਿਆ
PGI ਦੀ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ! ਮਹਿਲਾਵਾਂ ਅਤੇ ਪੁਰਸ਼ਾਂ 'ਚ ਇਸ ਭਿਆਨਕ ਬਿਮਾਰੀ ਦਾ ਖ਼ਤਰਾ ਵਧਿਆ
Punjab Weather Today: ਪਹਾੜਾਂ 'ਚ ਬਰਫ਼ਬਾਰੀ...ਪੰਜਾਬ ਦਾ ਡਿੱਗਿਆ ਪਾਰਾ! 6 ਦਿਨਾਂ ਲਈ ਸੰਘਣੇ ਕੋਹਰੇ ਦਾ ਯੈਲੋ ਅਲਰਟ, ਅੱਜ ਮੀਂਹ ਦੀ ਸੰਭਾਵਨਾ
Punjab Weather Today: ਪਹਾੜਾਂ 'ਚ ਬਰਫ਼ਬਾਰੀ...ਪੰਜਾਬ ਦਾ ਡਿੱਗਿਆ ਪਾਰਾ! 6 ਦਿਨਾਂ ਲਈ ਸੰਘਣੇ ਕੋਹਰੇ ਦਾ ਯੈਲੋ ਅਲਰਟ, ਅੱਜ ਮੀਂਹ ਦੀ ਸੰਭਾਵਨਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (22-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (22-12-2025)
ਲਾਲ ਲਕੀਰ ਇਲਾਕਿਆਂ 'ਚ ਰਹਿਣ ਵਾਲਿਆਂ ਲਈ ਚੰਗੀ ਖ਼ਬਰ! ਹੁਣ ਮਿਲੇਗਾ ਜ਼ਮੀਨ ਦਾ ਮਾਲਕਾਨਾ ਹੱਕ
ਲਾਲ ਲਕੀਰ ਇਲਾਕਿਆਂ 'ਚ ਰਹਿਣ ਵਾਲਿਆਂ ਲਈ ਚੰਗੀ ਖ਼ਬਰ! ਹੁਣ ਮਿਲੇਗਾ ਜ਼ਮੀਨ ਦਾ ਮਾਲਕਾਨਾ ਹੱਕ
Embed widget