Traders Commission: ਵਪਾਰੀ ਕਮਿਸ਼ਨ ਵੱਲੋਂ ਵੱਖ-ਵੱਖ ਵਪਾਰਕ ਐਸੋਸੀਏਸ਼ਨਾਂ ਨਾਲ ਮੀਟਿੰਗ; ਜਾਇਜ਼ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ
Punjab State Traders Commission Meeting:
Punjab State Traders Commission Meeting: (ਚੰਡੀਗੜ੍ਹ) ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵਨੀਤ ਵਰਮਾ ਨੇ ਵੱਖ-ਵੱਖ ਵਪਾਰਕ ਖੇਤਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮੈਂਬਰ ਨੇ ਵਪਾਰੀਆਂ ਦੀਆਂ ਮੰਗਾਂ ਬਹੁਤ ਧਿਆਨ ਨਾਲ ਸੁਣੀਆਂ ਅਤੇ ਵਪਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਸਬੰਧਤ ਵਿਭਾਗ ਕੋਲ ਹੱਲ ਕਰਨ ਲਈ ਭੇਜੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ ਅਤੇ ਸਨਅਤਾਂ/ਉਦਯੋਗਾਂ ਦੀ ਉੱਨਤੀ ਲਈ ਸੁਹਿਰਦ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਪਾਰੀ ਹਮੇਸ਼ਾ ਹੀ ਸੂਬੇ ਦੀ ਖੁਸ਼ਹਾਲੀ ਵਿੱਚ ਅਹਿਮ ਭੂਮਿਕਾ ਅਦਾ ਕਰਦੇ ਹਨ ਅਤੇ ਦੇਸ਼ ਦੀ ਆਰਥਿਕਤਾ ਵਿਚ ਵਪਾਰੀਆਂ ਦਾ ਅਹਿਮ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਸਮਾਜ ਦਾ ਅਹਿਮ ਅੰਗ ਹੈ ਅਤੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel:
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ