Punjab News : ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸੁਖਪਾਲ ਖਹਿਰਾ ਤੇ ਰਾਜਾ ਵੜਿੰਗ ਨੂੰ ਕੀਤਾ ਤਲਬ ,ਜਾਣੋ ਪੂਰਾ ਮਾਮਲਾ
Punjab News : ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਮੁੜ ਵਿਵਾਦਾਂ ਵਿੱਚ ਘਿਰ ਗਏ ਹਨ। ਪੰਜਾਬ 'ਚ ਔਰਤਾਂ ਨੂੰ ਮਿਲਣ ਵਾਲੀ ₹1000 ਦੀ ਵਿੱਤੀ ਸਹਾਇਤਾ ਬਾਰੇ ਦਿੱਤੇ ਬਿਆਨ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ ਹੈ।

Punjab News : ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਮੁੜ ਵਿਵਾਦਾਂ ਵਿੱਚ ਘਿਰ ਗਏ ਹਨ। ਪੰਜਾਬ 'ਚ ਔਰਤਾਂ ਨੂੰ ਮਿਲਣ ਵਾਲੀ ₹1000 ਦੀ ਵਿੱਤੀ ਸਹਾਇਤਾ ਬਾਰੇ ਦਿੱਤੇ ਬਿਆਨ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ ਹੈ। ਜਿਸ ਤੋਂ ਬਾਅਦ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸੁਖਪਾਲ ਖਹਿਰਾ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਤਲਬ ਕੀਤਾ ਹੈ।
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਇਸ ਮਾਮਲੇ ਦਾ ਸੂ-ਮੋਟੋ ਨੋਟਿਸ ਲਿਆ ਹੈ। ਕਮਿਸ਼ਨ ਦੀ ਚੇਅਰਪਰਸਨ ਨੇ ਸਪੱਸ਼ਟ ਕੀਤਾ ਹੈ ਕਿ ਸਿਆਸੀ ਲਾਹੇ ਲਈ ਔਰਤਾਂ ਖਿਲਾਫ ਭੱਦੀ ਸ਼ਬਦਾਵਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਐਸ.ਐਸ.ਪੀ. ਕਪੂਰਥਲਾ ਰਾਹੀਂ ਦੋਵਾਂ ਆਗੂਆਂ ਨੂੰ ਨੋਟਿਸ ਭੇਜ ਕੇ 12 ਮਾਰਚ ਨੂੰ ਮਹਿਲਾ ਕਮਿਸ਼ਨ ਦੇ ਦਫ਼ਤਰ ਵਿਖੇ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ।
ਸੁਖਪਾਲ ਖਹਿਰਾ ਨੇ ਬੀਤੇ ਦਿਨੀ ਮਹਿਲਾਵਾਂ ਨੂੰ ਮਿਲਣ ਵਾਲੇ 1000 ਰੁਪਏ ਦੇ ਭੱਤੇ ਸਬੰਧੀ ਇੱਕ ਟਿੱਪਣੀ ਕੀਤੀ ਸੀ, ਜਿਸ ਨੂੰ ਮਹਿਲਾ ਕਮਿਸ਼ਨ ਨੇ ਔਰਤਾਂ ਦਾ ਅਪਮਾਨ ਮੰਨਿਆ ਹੈ। ਕਮਿਸ਼ਨ ਦਾ ਕਹਿਣਾ ਹੈ ਕਿ ਅਜਿਹੀ ਸ਼ਬਦਾਵਲੀ ਔਰਤਾਂ ਦੀ ਮਾਨ-ਮਰਿਆਦਾ ਨੂੰ ਸੱਟ ਮਾਰਦੀ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਵੀ ਹੰਗਾਮਾ ਹੋਇਆ।
12 ਮਾਰਚ ਨੂੰ ਪੇਸ਼ ਹੋਣ ਦੇ ਹੁਕਮ
ਐਸਐਸਪੀ ਕਪੂਰਥਲਾ ਰਾਹੀਂ ਦੋਵਾਂ ਆਗੂਆਂ ਨੂੰ ਨੋਟਿਸ ਭੇਜਿਆ ਗਿਆ ਹੈ ਤੇ 12 ਮਾਰਚ ਨੂੰ ਮਹਿਲਾ ਕਮਿਸ਼ਨ ਦੇ ਦਫ਼ਤਰ ਵਿੱਚ ਨਿੱਜੀ ਤੌਰ ਉਤੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਕਮਿਸ਼ਨ ਖਹਿਰਾ ਤੋਂ ਉਨ੍ਹਾਂ ਦੇ ਬਿਆਨ ਬਾਰੇ ਜਵਾਬ ਮੰਗੇਗਾ ਤੇ ਰਾਜਾ ਵੜਿੰਗ ਤੋਂ ਪੁੱਛੇਗਾ ਕਿ ਉਨ੍ਹਾਂ ਨੇ ਉਸ ਸਮੇਂ ਇਸ ਟਿੱਪਣੀ ਦਾ ਵਿਰੋਧ ਕਿਉਂ ਨਹੀਂ ਕੀਤਾ।
ਇਸ ਤੋਂ ਇਲਾਵਾ ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜਟ ਸੈਸ਼ਨ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਵਿਰੁੱਧ ਨਿੰਦਾ ਮਤਾ ਪਾਸ ਕੀਤਾ ਗਿਆ ਹੈ। ਇਸ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੇ ਪੋਸਟ 'ਤੇ ਸਵਾਲ ਉਠਾਏ। ਚੀਮਾ ਨੇ ਕਿਹਾ ਕਿ ਇਸ ਵਿੱਚ ਲਿਖਿਆ ਹੈ, 1000 ਰੁਪਏ ਪਿੱਛੇ ਗਿੱਧਾ ਪਾਉਣ ਵਾਲੀਆਂ ਬੀਬੀਆਂ ਕਿੱਥੋਂ ਜੰਮ ਲੈਣਗੀਆਂ ਸੂਰਮੇ ?

Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ

















