Stubble Burning: ਪੰਜਾਬ 'ਚ ਪਰਾਲੀ ਸਾੜਨ ਵਾਲਿਆਂ 'ਤੇ ਸਰਕਾਰ ਦੀ ਸਖ਼ਤੀ, ਰੈੱਡ ਅਲਰਟ ਕੀਤਾ ਜਾਰੀ
Punjab News: ਪੰਜਾਬ ਵਿੱਚ ਪਰਾਲੀ ਸਾੜਨ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਸਰਕਾਰ ਸਖ਼ਤ ਹੋ ਗਈ ਹੈ। ਹੁਣ ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Punjab News: ਪੰਜਾਬ 'ਚ ਪਰਾਲੀ ਸਾੜਨ ਵਾਲਿਆਂ ਖਿਲਾਫ ਸਰਕਾਰ ਐਕਸ਼ਨ 'ਚ ਹੈ। ਪਰਾਲੀ ਦੇ ਖਿਲਾਫ ਸੁਪਰੀਮ ਕੋਰਟ ਦੀ ਸਖ਼ਤੀ ਤੋਂ ਬਾਅਦ ਹੁਣ ਸੂਬੇ ਦੇ ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਸਾਰੇ ਜ਼ਿਲ੍ਹਿਆਂ ਵਿੱਚ ਰੇਲ ਅਲਰਟ ਜਾਰੀ ਕਰ ਦਿੱਤਾ ਹੈ। ਡੀਜੀਪੀ ਸ਼ੁਕਲਾ ਨੇ ਦੱਸਿਆ ਕਿ ਸਰਕਾਰ ਵੱਲੋਂ ਇਹ ਫੈਸਲਾ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਲਿਆ ਗਿਆ ਹੈ। ਡੀਜੀਪੀ ਨੇ ਕਿਹਾ ਕਿ ਜੇ ਪਰਾਲੀ ਸਾੜਨ ਦਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਪਰਾਲੀ ਸਾੜਨ ਵਾਲੇ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪਰਾਲੀ ਸਾੜਨ ਵਾਲਿਆਂ ਵਿਰੁੱਧ ਕਾਰਵਾਈ ਦੀ ਨਿਗਰਾਨੀ ਲਈ ਡੀਜੀਪੀ ਗੌਰਵ ਯਾਦਵ ਦੀ ਤਰਫੋਂ ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੂੰ ਪੁਲਿਸ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਡੀਜੀਪੀ ਅਰਪਿਤ ਸ਼ੁਕਲਾ ਦੀ ਤਰਫ਼ੋਂ ਸੂਬੇ ਦੇ ਸਾਰੇ ਸੀਪੀ-ਐਸਐਸਪੀਜ਼ ਨੂੰ ਕਿਸਾਨਾਂ ਅਤੇ ਨਾਗਰਿਕਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਦੱਸਿਆ ਜਾਵੇ ਕਿ ਪਰਾਲੀ ਸਾੜਨਾ ਕਾਨੂੰਨ ਦੀ ਉਲੰਘਣਾ ਹੈ। ਅਜਿਹਾ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪਰਾਲੀ ਸਾੜਨ ਦੇ ਮਾਮਲਿਆਂ ਦਾ ਜਾਇਜ਼ਾ ਲੈਣ ਲਈ ਡੀਜੀਪੀ ਅਰਪਿਤ ਸ਼ੁਕਲਾ ਹੁਸ਼ਿਆਰਪੁਰ ਅਤੇ ਐਸਬੀਐਸ ਨਗਰ ਜ਼ਿਲ੍ਹਿਆਂ ਵਿੱਚ ਪੁੱਜੇ। ਇਸ ਦੌਰਾਨ ਉਨ੍ਹਾਂ ਜ਼ਿਲ੍ਹੇ ਦੇ ਡੀ.ਐਸ.ਪੀਜ਼ ਅਤੇ ਐਸ.ਐਚ.ਓਜ਼ ਨੂੰ ਕਿਹਾ ਕਿ ਉਹ ਲੋਕਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ। ਪਿੰਡਾਂ ਦੇ ਸਰਪੰਚਾਂ ਅਤੇ ਕਿਸਾਨ ਆਗੂਆਂ ਨਾਲ ਵੀ ਗੱਲਬਾਤ ਕੀਤੀ।
ਚਿੰਤਾਵਾਂ ਵਧਾਉਂਦੇ ਹਨ ਪਰਾਲੀ ਸਾੜਨ ਦੇ ਮਾਮਲੇ
ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਵਧਣ ਤੋਂ ਬਾਅਦ ਸਰਕਾਰ ਦੀ ਚਿੰਤਾ ਵੀ ਵਧ ਗਈ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਰਾਜ ਦੀਆਂ ਏਜੰਸੀਆਂ ਨੂੰ ਚੌਕਸ ਰਹਿਣ ਲਈ ਕਿਹਾ ਹੈ। ਡੀਜੀਪੀ ਵੱਲੋਂ ਕਾਨੂੰਨੀ ਕਾਰਵਾਈ ਦੇ ਹੁਕਮ ਦਿੱਤੇ ਜਾਣ ਤੋਂ ਬਾਅਦ 8 ਅਤੇ 9 ਨਵੰਬਰ ਨੂੰ ਸੂਬੇ ਵਿੱਚ ਪਰਾਲੀ ਸਾੜਨ ਵਾਲੇ 245 ਕਿਸਾਨਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।