Punjab News: ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਗੰਨਾ ਕਿਸਾਨਾਂ ਨੂੰ ਤਿੰਨ ਕਿਸ਼ਤਾਂ ਵਿੱਚ 300 ਕਰੋੜ ਰੁਪਏ ਦਾ ਬਕਾਇਆ ਮਿਲੇਗਾ। ਧਾਲੀਵਾਲ ਨੇ ਇਹ ਗੱਲ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਉਪਰੰਤ ਕਹੀ। ਪੰਜਾਬ ਦੇ ਖੇਤੀਬਾੜੀ ਮੰਤਰੀ ਅਨੁਸਾਰ 100 ਕਰੋੜ ਰੁਪਏ ਦੀ ਪਹਿਲੀ ਕਿਸ਼ਤ 30 ਜੁਲਾਈ ਤੱਕ, ਇੰਨੀ ਹੀ ਰਾਸ਼ੀ ਦੀ ਦੂਜੀ ਕਿਸ਼ਤ 30 ਅਗਸਤ ਤੱਕ ਅਤੇ ਤੀਜੀ ਕਿਸ਼ਤ 15 ਸਤੰਬਰ ਤੱਕ ਜਾਰੀ ਕਰ ਦਿੱਤੀ ਜਾਵੇਗੀ।



'ਬਟਾਲਾ, ਗੁਰਦਾਸਪੁਰ ਦੀਆਂ ਮਿੱਲਾਂ ਦਾ ਆਧੁਨਿਕੀਕਰਨ'
ਇੱਕ ਅਧਿਕਾਰਤ ਬਿਆਨ ਅਨੁਸਾਰ ਧਾਲੀਵਾਲ ਨੇ ਕਿਸਾਨ ਆਗੂਆਂ ਨੂੰ ਦੱਸਿਆ ਕਿ ਸੂਬਾ ਸਰਕਾਰ ਖੰਡ ਮਿੱਲਾਂ ਨੂੰ ਅਤਿ-ਆਧੁਨਿਕ ਮਸ਼ੀਨਰੀ ਨਾਲ ਲੈਸ ਕਰਨ ਦੀ ਪ੍ਰਕਿਰਿਆ ਵਿੱਚ ਹੈ ਅਤੇ ਇਸ ਰਣਨੀਤੀ ਦੇ ਹਿੱਸੇ ਵਜੋਂ ਬਟਾਲਾ ਅਤੇ ਗੁਰਦਾਸਪੁਰ ਦੀਆਂ ਮਿੱਲਾਂ ਦਾ ਆਧੁਨਿਕੀਕਰਨ ਕੀਤਾ ਜਾ ਰਿਹਾ ਹੈ।



ਨਕਲੀ ਬੀਜਾਂ ਅਤੇ ਕੀਟਨਾਸ਼ਕਾਂ ਦੀ ਵਿਕਰੀ 'ਤੇ ਹੋਵੇਗੀ ਸਖ਼ਤ ਕਾਰਵਾਈ- ਮੰਤਰੀ
ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਬਣਾਈਆਂ ਗਈਆਂ ਟੀਮਾਂ ਨੇ ਮੁਕਤਸਰ, ਬਠਿੰਡਾ ਅਤੇ ਬਰਨਾਲਾ ਦੀ ਕਪਾਹ ਪੱਟੀ ਵਿੱਚ 730 ਥਾਵਾਂ ਦਾ ਦੌਰਾ ਕੀਤਾ ਜਿੱਥੇ ਚਿੱਟੀ ਮੱਖੀ ਦੇ ਹਮਲੇ ਕਾਰਨ ਫਸਲਾਂ ਦਾ ਨੁਕਸਾਨ ਹੋਇਆ ਹੈ। ਟੀਮਾਂ 28 ਜੁਲਾਈ ਨੂੰ ਮੁੜ ਉਨ੍ਹਾਂ ਥਾਵਾਂ ਦਾ ਦੌਰਾ ਕਰਕੇ ਨੁਕਸਾਨ ਦਾ ਜਾਇਜ਼ਾ ਲੈਣਗੀਆਂ। ਧਾਲੀਵਾਲ ਨੇ ਕਿਹਾ ਕਿ ਜੇਕਰ ਕੋਈ ਕਿਸਾਨਾਂ ਨੂੰ ਨਕਲੀ ਬੀਜ ਅਤੇ ਕੀਟਨਾਸ਼ਕ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।


ਮੰਤਰੀ ਨੇ ਅਗਾਂਹ ਦੱਸਿਆ ਕਿ ਚਿੱਟੀ ਮੱਖੀ ਦੇ ਹਮਲੇ ਕਾਰਨ ਨਰਮਾ ਪੱਟੀ, ਜਿਸ ਵਿੱਚ ਬਰਨਾਲਾ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਦੇ ਇਲਾਕੇ ਆਉਂਦੇ ਹਨ, ਦੀ ਨੁਕਸਾਨੀ ਗਈ ਫਸਲ ਦਾ ਜਾਇਜ਼ਾ ਲੈਣ ਲਈ ਸਰਕਾਰ ਵੱਲੋਂ ਬਣਾਈਆਂ ਗਈਆਂ ਟੀਮਾਂ ਨੇ ਹਾਲ ਹੀ ਵਿੱਚ 730 ਸਥਾਨਾਂ ਦਾ ਦੌਰਾ ਕੀਤਾ ਅਤੇ 28 ਜੁਲਾਈ ਨੂੰ ਹੀ ਫੇਰ ਤੋਂ ਇਹ ਟੀਮਾਂ ਨੁਕਸਾਨੇ ਇਲਾਕਿਆਂ ਦਾ ਦੌਰਾ ਕਰਨਗੀਆਂ। ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਕਿਸਾਨਾਂ ਨੂੰ ਖੋਰਾ ਲਾਉਣ ਲਈ ਜੋ ਕੋਈ ਵੀ ਨਕਲੀ ਦਵਾਈਆਂ ਅਤੇ ਕੀਟ-ਨਾਸ਼ਕ ਵੇਚੇਗਾ ਉਸ ਖਿਲਾਫ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ ਜਾਵੇਗੀ।


ਉਹਨਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਨੇ ਕਿਸਾਨਾਂ ਦੇ ਹਿੱਤਾਂ ਨੂੰ ਹਮੇਸ਼ਾ ਤਰਜੀਹ ਦਿੱਤੀ ਹੈ ਅਤੇ ਇਸੇ ਸਿਲਸਿਲੇ ਵਿੱਚ ਮੁੱਖ ਮੰਤਰੀ ਨੇ ਅੱਜ ਹੀ ਕੇਂਦਰ ਸਰਕਾਰ ਨੂੰ ਇੱਕ ਪੱਤਰ ਲਿਖਿਆ ਹੈ ਜਿਸ ਵਿੱਚ ਕੇਂਦਰ ਸਰਕਾਰ ਵੱਲੋਂ ਐਮ.ਐਸ.ਪੀ ਸਬੰਧੀ ਬਣਾਈ ਗਈ ਕਮੇਟੀ ਵਿੱਚ ਪੰਜਾਬ ਨੂੰ ਸਥਾਨ ਨਾ ਦਿੱਤੇ ਜਾਣ ਦਾ ਵਿਰੋਧ ਕੀਤਾ ਗਿਆ ਹੈ। 


ਖੇਤੀਬਾੜੀ ਮੰਤਰੀ ਨੇ ਇਹ ਵੀ ਭਰੋਸਾ ਦਿੱਤਾ ਕਿ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਉੱਤੇ ਦਰਜ ਕੇਸਾਂ ਨੂੰ ਵਾਪਸ ਲੈਣ ਅਤੇ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਨੂੰ ਨੌਕਰੀ ਦੇਣ ਦਾ ਮੁੱਦਾ ਉਹ ਜ਼ੋਰ-ਸ਼ੋਰ ਨਾਲ ਮੁੱਖ ਮੰਤਰੀ ਕੋਲ ਚੁੱਕਣਗੇ। ਕਰਜ਼ਾ ਮੁਆਫੀ ਬਾਰੇ ਉਹਨਾਂ ਕਿਹਾ ਕਿ ਇਹ ਮੁੱਦਾ ਕੇਂਦਰ ਸਰਕਾਰ ਕੋਲ ਬੜੇ ਪ੍ਰਭਾਵੀ ਢੰਗ ਨਾਲ ਚੁੱਕਿਆ ਜਾਵੇਗਾ। 


 


Partha Chatterjee Arrested: ਮਮਤਾ ਬੈਨਰਜੀ ਦੇ ਮੰਤਰੀ ਪਾਰਥ ਚੈਟਰਜੀ ਨੂੰ ED ਨੇ ਕੀਤਾ ਗ੍ਰਿਫਤਾਰ, ਅਧਿਆਪਕ ਭਰਤੀ ਘੁਟਾਲੇ 'ਚ ਕਾਰਵਾਈ