ਨਵੀਂ ਦਿੱਲੀ: 29 ਸਾਲ ਪੁਰਾਣੇ ਆਈਏਐਸ ਦੇ ਬੇਟੇ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਰਾਹਤ ਮਿਲੀ ਹੈ। ਦੱਸ ਦਈਏ ਕਿ ਸੁਪਰੀਮ ਕੋਰਟ ਨੇ ਸੈਣੀ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਸੈਣੀ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਨੋਟਿਸ ਜਾਰੀ ਕਰ ਪੰਜਾਬ ਸਰਕਾਰ ਤੋਂ ਦੋ ਹਫ਼ਤਿਆਂ ਵਿੱਚ ਜਵਾਬ ਤਲਬ ਕੀਤਾ ਹੈ।

ਪਰੀਮ ਕੋਰਟ ਵਿੱਚ ਸੁਮੇਧ ਸਿੰਘ ਸੈਣੀ ਦੀ ਪਟੀਸ਼ਨ ‘ਤੇ ਜਸਟਿਸ ਅਸ਼ੋਕ ਭੂਸ਼ਣ ਜਸਟਿਸ ਸੁਭਾਸ਼ ਰੈੱਡੀ ਅਤੇ ਜਸਟਿਸ ਐਮਆਰ ਸ਼ਾਹ ਦੀ ਬੈਂਚ ਨੇ ਸੁਣਵਾਈ ਕੀਤੀ।

ਸੈਣੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਇੱਕ ਕੈਵਿਅਟ ਐਪਲੀਕੇਸ਼ਨ ਦਾਇਰ ਕੀਤੀ ਸੀ ਤਾਂ ਜੋ ਕੋਈ ਇੱਕਪਾਸੜ ਆਦੇਸ਼ ਨਾ ਹੋਵੇ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904