Punjab Himachal Tension: ਹਿਮਾਚਲੀਆਂ ਨੂੰ ਹੁਣ ਸਬਕ ਸਿਖਾਉਣਗੇ ਪੰਜਾਬੀ, ਲੈ ਲਿਆ ਵੱਡਾ ਫੈਸਲਾ
Punjab Himachal Tension: ਹਿਮਾਚਲ ਪ੍ਰਦੇਸ਼ 'ਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਪੰਜਾਬ ਤੋਂ ਆਉਣ ਵਾਲੇ ਵਾਹਨਾਂ ਨੂੰ ਖਾਸ ਤੌਰ 'ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਜਿਸ ਕਾਰਨ ਹੁਣ ਪੰਜਾਬ ਦੇ ਡਰਾਈਵਰਾਂ ਨੇ ਹਿਮਾਚਲ ਜਾਣ ਤੋਂ ਇਨਕਾਰ ਕਰ ਦਿੱਤਾ
Punjab Himachal Tension: ਹਿਮਾਚਲ ਪ੍ਰਦੇਸ਼ 'ਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਪੰਜਾਬ ਤੋਂ ਆਉਣ ਵਾਲੇ ਵਾਹਨਾਂ ਨੂੰ ਖਾਸ ਤੌਰ 'ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਵਾਹਨਾਂ ਦੀ ਭੰਨਤੋੜ ਕਰਨ ਦੇ ਨਾਲ-ਨਾਲ ਡਰਾਈਵਰਾਂ ਦੀ ਕੁੱਟਮਾਰ ਵੀ ਕੀਤੀ ਜਾ ਰਹੀ ਹੈ। ਜਿਸ ਕਾਰਨ ਹੁਣ ਪੰਜਾਬ ਦੇ ਡਰਾਈਵਰਾਂ ਨੇ ਹਿਮਾਚਲ ਜਾਣ ਤੋਂ ਇਨਕਾਰ ਕਰ ਦਿੱਤਾ ਹੈ।
ਜਿਸ ਕਾਰਨ ਹੁਣ ਹਿਮਾਚਲ ਪ੍ਰਦੇਸ਼ ਜਾਣ ਵਾਲੇ ਟੈਕਸੀ ਚਾਲਕਾਂ ਦੇ ਨਾਲ-ਨਾਲ ਸੈਲਾਨੀਆਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਘਟਨਾਵਾਂ ਤੋਂ ਬਾਅਦ ਹਿਮਾਚਲ ਦੇ ਕਾਰੋਬਾਰ 'ਤੇ ਵੱਡਾ ਅਸਰ ਪੈ ਰਿਹਾ ਹੈ। ਪੰਜਾਬ ਦੇ ਟੈਕਸੀ ਡਰਾਈਵਰਾਂ ਦਾ ਕਾਰੋਬਾਰ ਪ੍ਰਭਾਵਿਤ ਹੋ ਰਿਹਾ ਹੈ। ਟੈਕਸੀ ਡਰਾਈਵਰਾਂ ਨੇ ਕਿਹਾ ਕਿ ਉਹ ਸੈਲਾਨੀਆਂ ਨੂੰ ਮਨਾ ਲੈਂਦੇ ਹਨ ਕਿ ਉਹ ਹਿਮਾਚਲ ਦੀ ਬਜਾਏ ਜੰਮੂ ਕਸ਼ਮੀਰ ਅਤੇ ਉਤਰਾਖੰਡ ਜਾਣ। ਕਿਉਂਕਿ ਉੱਤਰਾਖੰਡ ਅਤੇ ਜੰਮੂ ਕਸ਼ਮੀਰ ਵਿੱਚ ਦੇਖਣ ਯੋਗ ਬਹੁਤ ਸਾਰੀਆਂ ਥਾਵਾਂ ਹਨ।
ਪੰਜਾਬ ਦੇ ਟੈਕਸੀ ਡਰਾਈਵਰਾਂ 'ਤੇ ਲਗਾਤਾਰ ਹੋ ਰਹੇ ਹਮਲਿਆਂ ਅਤੇ ਹਿਮਾਚਲ ਪ੍ਰਦੇਸ਼ 'ਚ ਵਾਹਨਾਂ ਦੀ ਭੰਨਤੋੜ ਕਾਰਨ ਹੁਣ 8 ਜੁਲਾਈ ਨੂੰ ਮੋਹਾਲੀ 'ਚ ਟੈਕਸੀ ਯੂਨੀਅਨ ਵੱਲੋਂ ਪੰਜਾਬ, ਹਰਿਆਣਾ ਅਤੇ ਦਿੱਲੀ ਦੇ ਟੈਕਸੀ ਡਰਾਈਵਰਾਂ ਦੀ ਵੱਡੀ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਵਿੱਚ ਹਿਮਾਚਲ ਟੈਕਸੀ ਡਰਾਈਵਰ ਯੂਨੀਅਨ ਦੇ ਨੁਮਾਇੰਦੇ ਵੀ ਹਿੱਸਾ ਲੈਣਗੇ ਅਤੇ ਇਸ ਮੀਟਿੰਗ ਦੌਰਾਨ ਇਹ ਫੈਸਲਾ ਕੀਤਾ ਜਾਵੇਗਾ ਕਿ ਪੰਜਾਬ ਤੋਂ ਗੱਡੀਆਂ ਹਿਮਾਚਲ ਵਿੱਚ ਜਾਣਗੀਆਂ ਜਾਂ ਨਹੀਂ।
ਕਿਉਂਕਿ ਪੰਜਾਬ ਦੇ ਡਰਾਈਵਰ ਹਿਮਾਚਲ ਵਿੱਚ ਸੁਰੱਖਿਅਤ ਮਹਿਸੂਸ ਨਹੀਂ ਕਰਦੇ ਹਨ, ਇਸ ਲਈ ਮੀਟਿੰਗ ਵਿੱਚ ਫੈਸਲਾ ਲਿਆ ਜਾਵੇਗਾ ਕਿ ਪੰਜਾਬ ਤੋਂ ਵਾਹਨ ਹਿਮਾਚਲ ਜਾਣ ਜਾਂ ਨਾ। ਪੰਜਾਬ ਦੇ ਡਰਾਈਵਰ ਹਿਮਾਚਲ ਵਿੱਚ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਕਿਸੇ ਸਮੇਂ ਵੀ ਸ਼ਰਾਰਤੀ ਅਨਸਰ ਉਨ੍ਹਾਂ 'ਤੇ ਹਮਲਾ ਕਰਕੇ ਉਨ੍ਹਾਂ ਦੇ ਵਾਹਨਾਂ ਨੂੰ ਨੁਕਸਾਨ ਪਹੁੰਚਾਉਂਦੇ ਹਨ ਅਤੇ ਡਰਾਈਵਰਾਂ ਦੀ ਵੀ ਕੁੱਟਮਾਰ ਕੀਤੀ ਜਾਂਦੀ ਹੈ। ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।