ਪੜਚੋਲ ਕਰੋ

Punjab News: ਅਜਿਹੇ ਕੰਮ ਕਰਨ ਵਾਲੇ ਸਰਕਾਰੀ ਅਫਸਰਾਂ 'ਤੇ ਡਿੱਗੇਗੀ ਗਾਜ਼, ਸਰਕਾਰ ਵੱਲੋਂ DC ਨੂੰ ਹੁਕਮ ਜਾਰੀ, ਮੁਲਾਜ਼ਮਾਂ 'ਚ ਹਲਚਲ ਹੋਈ ਤੇਜ਼

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਆਨਲਾਈਨ ਸੇਵਾਵਾਂ ਦਾ ਲੇਖਜੋਖਾ ਜਨਤ ਦੇ ਨਾਲ ਸ਼ੇਅਰ ਕੀਤਾ। ਜਿਸ ਵਿੱਚ ਉਨ੍ਹਾਂ ਨੇ ਦੱਸਿਆ ਹੈ ਕਿ ਸੇਵਾਵਾਂ 'ਚ ਦੇਰੀ ਕਰਨ ਵਾਲੇ ਮੁਲਾਜ਼ਮਾਂ 'ਤੇ...

Punjab News: ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਆਨਲਾਈਨ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ 'ਚ ਦੇਰੀ ਕਰਨ ਵਾਲੇ ਮੁਲਾਜ਼ਮਾਂ 'ਤੇ ਹੁਣ ਨਿਗਰਾਨੀ ਰੱਖੀ ਜਾਵੇਗੀ। ਨਾਲ ਹੀ, ਜੇ ਕੋਈ ਮੁਲਾਜ਼ਮ ਜਾਣਬੁੱਝ ਕੇ ਦੇਰੀ ਕਰਦਾ ਹੈ ਤਾਂ ਉਸਦੇ ਖਿਲਾਫ ਕਾਰਵਾਈ ਵੀ ਕੀਤੀ ਜਾਵੇਗੀ। ਇਹ ਹੁਕਮ ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ (DC) ਨੂੰ ਦਿੱਤੇ ਗਏ ਹਨ।

ਇਹ ਜਾਣਕਾਰੀ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦਿੱਤੀ। ਉਹ ਚੰਡੀਗੜ੍ਹ ਦੇ ਸੈਕਟਰ 26 'ਚ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇਸ਼ ਦਾ ਪਹਿਲਾ ਰਾਜ ਬਣ ਗਿਆ ਹੈ, ਜਿੱਥੇ ਲੋਕਾਂ ਨੂੰ ਨਿਸ਼ਚਿਤ ਸਮੇਂ ਵਿੱਚ ਸਰਕਾਰੀ ਸੇਵਾਵਾਂ ਮਿਲ ਰਹੀਆਂ ਹਨ। ਉਨ੍ਹਾਂ ਨੇ ਕਿਾਹ ਕਿ ਲੋਕਾਂ ਨੂੰ ਚੰਗੀ ਸੇਵਾ ਦੇਣ ਲਈ ਜਨਤਾ ਦੇ ਨਾਲ ਵਚਨਵੱਧ ਹਾਂ। ਜ਼ਿਲ੍ਹਾ ਪੱਧਰ 'ਤੇ ਗੱਲ ਕਰੀਏ ਤਾਂ ਪਠਾਨਕੋਟ ਸਬ ਤੋਂ ਵਧੀਆ ਕਾਰਗੁਜ਼ਾਰੀ ਕਰਨ ਵਾਲਾ ਜ਼ਿਲ੍ਹਾ ਸਾਬਤ ਹੋਇਆ ਹੈ।

ਸੇਵਾ ਕੇਂਦਰਾਂ ਦੀ ਗਿਣਤੀ ਵਧਾਈ ਜਾਵੇਗੀ

ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਹੁਣ ਕਈ ਵਿਭਾਗਾਂ ਦੀਆਂ ਸੇਵਾਵਾਂ ਆਨਲਾਈਨ ਕੀਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚ ਰੇਵਿਨਿਊ (ਮਾਲ ਖਾਤਾ), ਬੱਸ ਸੇਵਾ ਅਤੇ ਹੋਰ ਕਈ ਸਰਕਾਰੀ ਸੇਵਾਵਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਹੁਣ ਸੇਵਾ ਕੇਂਦਰਾਂ ਦੀ ਗਿਣਤੀ ਅਤੇ ਉਨ੍ਹਾਂ ਵਿੱਚ ਕਾਊਂਟਰ ਵੀ ਵਧਾਏ ਜਾਣਗੇ। ਇਸ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਸੰਬੰਧੀ ਨਿਸ਼ਾਨਦੇਹੀ ਕਰਕੇ ਰਿਪੋਰਟ ਉਨ੍ਹਾਂ ਨੂੰ ਸੌਂਪੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰੀ ਸੇਵਾਵਾਂ ਨੂੰ ਬਿਹਤਰ ਬਣਾਉਣ ਦੇ ਯਤਨਾਂ ਕਰਕੇ ਪੰਜਾਬ ਨੂੰ ਪਿਛਲੇ ਸਾਲ ਕੇਂਦਰ ਸਰਕਾਰ ਵੱਲੋਂ ਸਨਮਾਨਿਤ ਵੀ ਕੀਤਾ ਗਿਆ ਸੀ। ਇਸਦੇ ਨਾਲ ਹੀ ਹੁਣ ਪੰਚ, ਸਰਪੰਚ, ਐਮ.ਸੀ., ਪਟਵਾਰੀ ਅਤੇ ਸਾਰੇ ਅਧਿਕਾਰੀ ਆਨਲਾਈਨ ਹੋ ਚੁੱਕੇ ਹਨ।

ਸੇਵਾ ਕੇਂਦਰਾਂ ਰਾਹੀਂ 438 ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ

ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਲੋਕਾਂ ਨੂੰ ਹਰ ਸਰਕਾਰੀ ਸੇਵਾ ਘਰ ਬੈਠੇ ਉਪਲਬਧ ਕਰਵਾਈ ਜਾਵੇ। ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਕੁਝ ਮਹੀਨੇ ਪਹਿਲਾਂ ਤੱਕ ਕਈ ਵਿਭਾਗ ਅਜੇ ਵੀ ਆਫਲਾਈਨ ਚੱਲ ਰਹੇ ਸਨ। ਉਨ੍ਹਾਂ ਵਿੱਚ ਰੇਵਿਨਿਊ ਵਿਭਾਗ ਵੀ ਸ਼ਾਮਲ ਸੀ, ਪਰ ਹੁਣ ਉੱਥੇ "ਈ-ਜਮਾਬੰਦੀ" ਅਤੇ "ਈ-ਰਜਿਸਟਰੀ" ਵਰਗੀ ਆਨਲਾਈਨ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਟਰਾਂਸਪੋਰਟ ਵਿਭਾਗ ਦੀਆਂ ਸੇਵਾਵਾਂ ਵੀ ਹੁਣ ਸੇਵਾ ਕੇਂਦਰਾਂ ਦੇ ਅਧੀਨ ਆ ਜਾਣਗੀਆਂ। ਹੁਣ ਹਰ ਸਰਵਿਸ 'ਤੇ ਨਿਗਰਾਨੀ ਹੋਏਗੀ। ਸਰਕਾਰ ਇਸ ਸਮੇਂ ਸੇਵਾ ਕੇਂਦਰਾਂ ਰਾਹੀਂ ਕੁੱਲ 438 ਸੇਵਾਵਾਂ ਉਪਲਬਧ ਕਰਵਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਚੰਗਾ ਕੰਮ ਕਰਨ ਵਾਲੇ ਮੁਲਾਜ਼ਮਾਂ ਦੀ ਸ਼ਲਾਘਾ ਵੀ ਕੀਤੀ ਗਈ।

ਟਾਪ ਹੈਡਲਾਈਨ

Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget