Sacrilege Cases: ਬੇਅਦਬੀ ਮਾਮਲੇ 'ਚ ਮਾਨ ਸਰਕਾਰ ਕਰਨ ਜਾ ਰਹੀ ਵੱਡੀ ਕਾਰਵਾਈ, ਹਾਈਕੋਰਟ ਦੇ ਇਸ ਫੈਸਲੇ ਨੂੰ ਹੋਵੇਗਾ ਚੈਲੇਂਜ
ਪੰਜਾਬ ਸਰਕਾਰ ਸਰਕਾਰ ਬਰਗਾੜੀ ਬੇਅਦਬੀ ਮਾਮਲੇ ਵਿੱਚ ਸੌਦਾ ਸਾਧ ਖਿਲਾਫ ਵੱਡੀ ਕਾਰਵਾਈ ਕਰਨ ਜਾ ਰਹੀ ਹੈ । ਸੂਤਰਾਂ ਦੇ ਹਵਾਲੇ ਨਾਲ ਖਬਰ ਹੈ ਕਿ ਹਾਈਕੋਰਟ ਦੇ ਫੈਸਲੇ ਖਿਲਾਫ਼ ਸੂਬਾ ਸਰਕਾਰ ਸੁਪਰੀਮ ਕੋਰਟ...
ਪੰਜਾਬ ਸਰਕਾਰ ਸਰਕਾਰ ਬਰਗਾੜੀ ਬੇਅਦਬੀ ਮਾਮਲੇ ਵਿੱਚ ਸੌਦਾ ਸਾਧ ਖਿਲਾਫ ਵੱਡੀ ਕਾਰਵਾਈ ਕਰਨ ਜਾ ਰਹੀ ਹੈ । ਸੂਤਰਾਂ ਦੇ ਹਵਾਲੇ ਨਾਲ ਖਬਰ ਹੈ ਕਿ ਹਾਈਕੋਰਟ ਦੇ ਫੈਸਲੇ ਖਿਲਾਫ਼ ਸੂਬਾ ਸਰਕਾਰ ਸੁਪਰੀਮ ਕੋਰਟ ਵਿੱਚ SLP ਯਾਨੀ ਸਪੈਸ਼ਲ ਲੀਵ ਪਟੀਸ਼ਨ ਦਾਇਰ ਕਰ ਸਕਦੀ ਹੈ।
ਇਸ ਦੇ ਲਈ ਕਾਨੂੰਨੀ ਮਾਹਿਰਾਂ ਨਾਲ ਗੱਲ ਕੀਤੀ ਜਾ ਰਹੀ ਹੈ । ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਵਿਧਾਨਸਭਾ ਦੇ ਮਾਨਸੂਨ ਇਜਲਾਸ ਦੇ ਅਖੀਰਲੇ ਦਿਨ ਦਾਅਵਾ ਕੀਤਾ ਸੀ ਕਿ ਅਸੀਂ ਵੱਡੀ ਕਾਨੂੰਨੀ ਕਾਰਵਾਈ ਲਈ ਸਲਾਹ ਲੈ ਰਹੇ ਹਾਂ । ਹਾਈਕੋਰਟ ਨੇ ਰਾਮ ਰਹੀਮ ਖਿਲਾਫ਼ ਬੇਅਦਬੀ ਦੇ ਤਿੰਨ ਮਾਮਲਿਆਂ ਵਿੱਚ ਹੇਠਲੀ ਅਦਾਲਤ ਵਿੱਚ ਚੱਲ ਰਹੇ ਕੇਸਾਂ 'ਤੇ ਰੋਕ ਲੱਗਾ ਦਿੱਤੀ ਸੀ ।
13 ਦਸੰਬਰ 2021 ਨੂੰ ਸੌਦਾ ਸਾਧ ਨੇ ਹਾਈਕੋਰਟ ਦਾ ਰੁਖ ਕਰਦੇ ਹੋਏ ਮੰਗ ਕੀਤੀ ਸੀ ਕਿ CBI ਨੂੰ 2015 ਦੀਆਂ ਤਿੰਨ ਬੇਅਦਬੀ ਦੀਆਂ FIR ਦੀ ਜਾਂਚ ਜਾਰੀ ਰੱਖਣ ਦੇ ਹੁਕਮ ਦਿੱਤੇ ਜਾਣ । ਪਟੀਸ਼ਨ ਵਿੱਚ 2018 ਦੇ ਪੰਜਾਬ ਸਰਕਾਰ ਦੇ ਉਸ ਨੋਟੀਫਿਕੇਸ਼ਨ ਨੂੰ ਵੀ ਚੁਣੌਤੀ ਦਿੱਤੀ ਸੀ ਜਿਸ ਵਿੱਚ ਬੇਅਦਬੀ ਮਾਮਲਿਆਂ ਦੀਆਂ ਇੰਨਾਂ FIR ਦੀ ਜਾਂਚ ਲਈ CBI ਨੂੰ ਦਿੱਤੀ ਗਈ ਸਹਿਮਤੀ ਵਾਪਸ ਲੈ ਲਈ ਗਈ ਸੀ ।
ਪਿਛਲੇ ਸਾਲ ਸੁਪਰੀਮ ਕੋਰਟ ਨੇ ਬਰਗਾੜੀ ਬੇਅਦਬੀ ਦੇ ਤਿੰਨ ਆਪਸ ਵਿੱਚ ਜੁੜੇ ਮਾਮਲਿਆਂ ਵਿੱਚ ਸੌਦਾ ਸਾਧ ਅਤੇ ਸੱਤ ਪੈਰੋਕਾਰਾਂ ਖਿਲਾਫ਼ ਮੁਕੱਦਮੇ ਨੂੰ ਫਰੀਦਕੋਟ ਦੀ ਅਦਾਲਤ ਤੋਂ ਚੰਡੀਗੜ੍ਹ ਤਬਦੀਲ ਕਰ ਦਿੱਤਾ ਸੀ। ਇਹ ਫੈਸਲਾ ਮੁਲਜ਼ਮ ਡੇਰਾ ਹਮਾਇਤੀ ਪਰਦੀਪ ਕਟਾਰੀਆ ਦੀ ਗੋਲੀ ਮਾਰ ਕੇ ਕਤਲ ਕਰਨ ਤੋਂ ਬਾਅਦ ਆਇਆ ਸੀ,ਹੋਰ ਮੁਲਜ਼ਮਾਂ ਨੇ ਕੇਸ ਨੂੰ ਤਬਦੀਲ ਕਰਨ ਲਈ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ