ਪੜਚੋਲ ਕਰੋ
(Source: ECI/ABP News)
ਜਿੰਪਾ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ: ਪੰਜਾਬ ਵਾਸੀਆਂ ਲਈ ਹੁਸ਼ਿਆਰਪੁਰ-ਦਿੱਲੀ ਯਾਤਰੀ ਰੇਲ ਜਲਦ ਮਥੁਰਾ-ਵਰਿੰਦਾਵਨ ਤੱਕ ਚਲਾਉਣ ਦਾ ਸਾਕਾਰਾਤਮਕ ਹੁੰਗਾਰਾ
Punjab News: ਪੰਜਾਬ ਦੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀਆਂ ਕੋਸ਼ਿਸ਼ਾਂ ਸਦਕਾ ਹੁਸ਼ਿਆਰਪੁਰ-ਦਿੱਲੀ ਯਾਤਰੀ ਰੇਲ ਦੇ ਮਥੁਰਾ-ਵਰਿੰਦਾਵਨ ਤੱਕ ਚੱਲਣ ਦੀ ਉਮੀਦ ਬਣ ਗਈ ਹੈ। ਇਸ ਸਬੰਧੀ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਨੇ ਸਬੰਧਤ ਡਾਇਰੈਕਟੋਰੇਟ ਤੋਂ ਵਿਸਥਾਰ ਪੂਰਵਕ ਰਿਪੋਰਟ ਮੰਗ ਲਈ ਹੈ।
![ਜਿੰਪਾ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ: ਪੰਜਾਬ ਵਾਸੀਆਂ ਲਈ ਹੁਸ਼ਿਆਰਪੁਰ-ਦਿੱਲੀ ਯਾਤਰੀ ਰੇਲ ਜਲਦ ਮਥੁਰਾ-ਵਰਿੰਦਾਵਨ ਤੱਕ ਚਲਾਉਣ ਦਾ ਸਾਕਾਰਾਤਮਕ ਹੁੰਗਾਰਾ Punjab to get Hoshiarpur-Delhi passenger train for Mathura-Vrindavan soon ਜਿੰਪਾ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ: ਪੰਜਾਬ ਵਾਸੀਆਂ ਲਈ ਹੁਸ਼ਿਆਰਪੁਰ-ਦਿੱਲੀ ਯਾਤਰੀ ਰੇਲ ਜਲਦ ਮਥੁਰਾ-ਵਰਿੰਦਾਵਨ ਤੱਕ ਚਲਾਉਣ ਦਾ ਸਾਕਾਰਾਤਮਕ ਹੁੰਗਾਰਾ](https://feeds.abplive.com/onecms/images/uploaded-images/2022/12/18/b69df26e159a1a4b6078f661a50a6c8c1671369090649438_original.jpeg?impolicy=abp_cdn&imwidth=1200&height=675)
photo
Punjab News: ਪੰਜਾਬ ਦੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀਆਂ ਕੋਸ਼ਿਸ਼ਾਂ ਸਦਕਾ ਹੁਸ਼ਿਆਰਪੁਰ-ਦਿੱਲੀ ਯਾਤਰੀ ਰੇਲ ਦੇ ਮਥੁਰਾ-ਵਰਿੰਦਾਵਨ ਤੱਕ ਚੱਲਣ ਦੀ ਉਮੀਦ ਬਣ ਗਈ ਹੈ। ਇਸ ਸਬੰਧੀ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਨੇ ਸਬੰਧਤ ਡਾਇਰੈਕਟੋਰੇਟ ਤੋਂ ਵਿਸਥਾਰ ਪੂਰਵਕ ਰਿਪੋਰਟ ਮੰਗ ਲਈ ਹੈ।
ਪੰਜਾਬ ਦੇ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੋਆਬਾ ਇਲਾਕੇ ਦੇ ਲੋਕਾਂ ਦੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਹੁਸ਼ਿਆਰਪੁਰ-ਦਿੱਲੀ ਯਾਤਰੀ ਰੇਲ ਨੂੰ ਮਥੁਰਾ-ਵਰਿੰਦਾਵਨ ਤੱਕ ਚਲਾਉਣ ਲਈ ਕੇਂਦਰੀ ਰੇਲ ਮੰਤਰੀ ਨੂੰ ਪੱਤਰ ਲਿਖਿਆ ਸੀ। ਜਵਾਬੀ ਪੱਤਰ ਵਿਚ ਕੇਂਦਰੀ ਰੇਲ ਮੰਤਰੀ ਨੇ ਜਿੰਪਾ ਨੂੰ ਦੱਸਿਆ ਹੈ ਕਿ ਉਨ੍ਹਾਂ ਨੇ ਉਕਤ ਮੰਗ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਸਬੰਧਤ ਡਾਇਰੈਕਟੋਰੇਟ ਨੂੰ ਕਹਿ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਜਿੰਪਾ ਨੇ ਮੰਗ ਕੀਤੀ ਸੀ ਕਿ ਹੁਸ਼ਿਆਰਪੁਰ ਰੇਲਵੇ ਸਟੇਸ਼ਨ ਦੋਆਬਾ ਦਾ ਅਹਿਮ ਰੇਲਵੇ ਸਟੇਸ਼ਨ ਹੈ। ਬਹੁਤ ਸਾਰੇ ਸ਼ਰਧਾਲੂ ਹੁਸ਼ਿਆਰਪੁਰ ਰਾਹੀਂ ਮਾਤਾ ਚਿੰਤਪੁਰਨੀ ਜੀ, ਮਾਤਾ ਜਵਾਲਾ ਜੀ, ਮਾਤਾ ਕਾਂਗੜਾ ਦੇਵੀ ਜੀ, ਮਾਤਾ ਚਾਮੁੰਡਾ ਦੇਵੀ ਜੀ, ਮਾਤਾ ਬਗੁਲਾਮੁਖੀ ਜੀ ਅਤੇ ਬਾਬਾ ਬਾਲਕ ਨਾਥ ਜੀ ਦੇ ਦਰਸ਼ਨਾਂ ਲਈ ਜਾਂਦੇ ਹਨ। ਉੱਤਰੀ ਭਾਰਤ ਦੇ ਮਸ਼ਹੂਰ ਸੈਲਾਨੀ ਸ਼ਹਿਰ ਧਰਮਸ਼ਾਲਾ ਤੇ ਮਕਲੋਡਗੰਜ ਦੀ ਯਾਤਰਾ ਲਈ ਵੀ ਹੁਸ਼ਿਆਰਪੁਰ ਰਾਹੀਂ ਹੀ ਜਾਣਾ ਪੈਂਦਾ ਹੈ।
ਉਨ੍ਹਾਂ ਕਿਹਾ ਕਿ ਮਥੁਰਾ-ਵਰਿੰਦਾਵਨ ਜਾਣ ਲਈ ਹੁਸ਼ਿਆਰਪੁਰ ਅਤੇ ਦੋਆਬਾ ਖੇਤਰ ਦੇ ਤੀਰਥ ਯਾਤਰੀਆਂ ਨੂੰ ਨਵੀਂ ਦਿੱਲੀ ਪਹੁੰਚਣ ਤੋਂ ਬਾਅਦ ਅੱਗੇ ਹੋਰ ਸਾਧਨਾਂ ਵਿਚ ਸਵਾਰ ਹੋਣਾ ਪੈਂਦਾ ਹੈ। ਜਿੰਪਾ ਨੇ ਮੰਗ ਕੀਤੀ ਸੀ ਕਿ ਤੀਰਥ ਯਾਤਰੀਆਂ ਦੀ ਮੁਸ਼ਕਲ ਨੂੰ ਧਿਆਨ ਵਿਚ ਰੱਖਦਿਆਂ ਹੁਸ਼ਿਆਰਪੁਰ-ਦਿੱਲੀ ਪੈਸੰਜਰ ਟਰੇਨ ਨੂੰ ਮਥੁਰਾ-ਵਰਿੰਦਾਵਨ ਤੱਕ ਚਲਾਇਆ ਜਾਵੇ ਅਤੇ ਹੁਣ ਕੇਂਦਰੀ ਰੇਲ ਮੰਤਰੀ ਦੇ ਸਾਕਾਰਾਤਮਕ ਰਵੱਈਏ ਸਦਕਾ ਇਹ ਮੁੱਦਾ ਜਲਦ ਹੱਲ ਹੋਣ ਦੀ ਆਸ ਬੱਝ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਚੰਡੀਗੜ੍ਹ
ਪਟਿਆਲਾ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)