ਚੰਡੀਗੜ੍ਹ: ਪੰਜਾਬ ਨੂੰ ਨਵਾਂ ਮੁੱਖ ਮੰਤਰੀ ਅੱਜ ਰਾਤ ਹੀ ਮਿਲ ਸਕਦਾ ਹੈ। ਇਸ ਬਾਰੇ ਫੈਸਲਾ ਕਿਸੇ ਵੇਲੇ ਵੀ ਆ ਸਕਦਾ ਹੈ। ਸਾਰੇ ਵਿਧਾਇਕਾਂ ਨੂੰ ਮੀਟਿੰਗ ਖਤਮ ਹੋਣ ਮਗਰੋਂ ਵੀ ਕਾਂਗਰਸ ਭਵਨ ਵਿੱਚ ਹੀ ਰੁਕਣ ਲਈ ਕਿਹਾ ਗਿਆ ਹੈ। ਹੁਣ ਸਭ ਦੀਆਂ ਨਜ਼ਰਾਂ ਦਿੱਲੀ ਵੱਲ ਹਨ ਤੇ ਹਾਈਕਮਾਨ ਦੇ ਫੈਸਲੇ ਦੀ ਉਡੀਕ ਹੈ। 


ਦਰਅਸਲ ਕਾਂਗਰਸ ਵਿਧਾਇਕ ਦਲ ਦਾ ਲੀਡਰ ਚੁਣਨ ਲਈ ਸਾਰੇ ਅਧਿਕਾਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਦਿੱਤੇ ਹਨ। ਹੁਣ ਹਾਈਕਮਾਨ ਦੇ ਫੈਸਲੇ ਦੀ ਉਡੀਕ ਹੈ। ਸੋਨੀਆ ਗਾਂਧੀ ਦੇ ਫੈਸਲੇ ਮਗਰੋਂ ਵਿਧਾਇਕ ਦਲ ਦੇ ਲੀਡਰ ਦਾ ਐਲਾਨ ਹੋਏਗਾ ਜੋ ਪੰਜਾਬ ਦਾ ਮੁੱਖ ਮੰਤਰੀ ਬਣੇਗਾ।


ਦੱਸ ਦਈਏ ਕਿ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ। ਵਿਧਾਇਕ ਦਲ ਦਾ ਲੀਡਰ ਚੁਣਨ ਦੇ ਅਧਿਕਾਰ ਹਾਈਕਮਾਨ ਨੂੰ ਸੌਂਪ ਦਿੱਤੇ ਗਏ ਹਨ। ਇਸ ਲਈ ਹੁਣ ਹਾਈਕਮਾਨ ਵੱਲੋਂ ਹੀ ਫੈਸਲਾ ਕੀਤਾ ਜਾਏਗਾ।



ਦੱਸ ਦਈਏ ਕਿ ਵਿਧਾਇਕ ਦਲ ਦੀ ਮੀਟਿੰਗ ਵਿੱਚ ਕਾਂਗਰਸ ਦੇ 80 ਵਿੱਚੋਂ 78 ਵਿਧਾਇਕ ਸ਼ਾਮਲ ਹੋਏ ਹਨ। ਕੈਪਟਨ ਅਮਰਿੰਦਰ ਸਿੰਘ ਮੀਟਿੰਗ ਵਿੱਚ ਨਹੀਂ ਗਏ। ਕੈਪਟਨ ਨੇ ਮੀਟਿੰਗ ਤੋਂ ਪਹਿਲਾਂ ਅਸਤੀਫਾ ਦੇ ਕੇ ਕਹਿ ਦਿੱਤਾ ਸੀ ਕਿ ਹੁਣ ਜਿਸ ਨੂੰ ਮਰਜ਼ੀ ਮੁੱਖ ਮੰਤਰੀ ਚੁਣ ਲਵੋ।


 


 


ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ