ਪੜਚੋਲ ਕਰੋ

ਹੁਣ AI ਸਰਵੇ ਤੋਂ ਬਾਅਦ ਪੰਜਾਬ 'ਚ ਬਣਾਈਆਂ ਜਾਣਗੀਆਂ ਸੜਕਾਂ, 200 ਕਰੋੜ ਦੀ ਬੱਚਤ ਦਾ ਟੀਚਾ

ਸਰਕਾਰ ਵੱਲੋਂ AI ਸਰਵੇਖਣ ਤੋਂ ਬਾਅਦ ਹੀ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ। ਇਸ ਦੀ ਸ਼ੁਰੂਆਤ ਸਰਕਾਰ ਵੱਲੋਂ ਤਿੰਨ ਵਿਭਾਗਾਂ ਤੋਂ ਕੀਤੀ ਜਾ ਰਹੀ ਹੈ, ਜਿਸ ਵਿੱਚ ਮੰਡੀ ਬੋਰਡ, ਲੋਕਲ ਬਾਡੀਜ਼ ਅਤੇ ਲੋਕ ਨਿਰਮਾਣ ਵਿਭਾਗ ਦੇ ਬੀ.ਐਂਡ.ਆਰ. ਪਹਿਲੇ...

Punjab News: ਪੰਜਾਬ 'ਤੇ ਕਰਜ਼ੇ ਦਾ ਬੋਝ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਸਮੇਂ ਸੂਬੇ ਸਿਰ 3.74 ਲੱਖ ਕਰੋੜ ਰੁਪਏ ਤੋਂ ਵੱਧ ਦਾ ਕਰਜ਼ਾ ਹੈ, ਜਿਸ ਨੂੰ ਘਟਾਉਣਾ ਸੂਬਾ ਸਰਕਾਰ ਲਈ ਸਭ ਤੋਂ ਵੱਡੀ ਚੁਣੌਤੀ ਹੈ। ਸਰਕਾਰ ਨੇ ਵਿਭਾਗਾਂ ਦੇ ਫਜ਼ੂਲ ਖਰਚੇ 'ਤੇ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਹੈ।

ਹੋਰ ਪੜ੍ਹੋ : Anganwadi: ਆਂਗਣਵਾੜੀ 'ਚ ਬੱਚਿਆਂ ਨੂੰ ਮਿਲਦੀਆਂ ਇਹ ਸਾਰੀਆਂ ਚੀਜ਼ਾਂ, ਮਾਪਿਆਂ ਨੂੰ ਜ਼ਰੂਰ ਪਤਾ ਹੋਣਾ ਚਾਹੀਦਾ

ਹੁਣ ਸਰਕਾਰ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਸਰਵੇਖਣ ਤੋਂ ਬਾਅਦ ਹੀ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ। ਇਸ ਦੀ ਸ਼ੁਰੂਆਤ ਸਰਕਾਰ ਵੱਲੋਂ ਤਿੰਨ ਵਿਭਾਗਾਂ ਤੋਂ ਕੀਤੀ ਜਾ ਰਹੀ ਹੈ, ਜਿਸ ਵਿੱਚ ਮੰਡੀ ਬੋਰਡ, ਲੋਕਲ ਬਾਡੀਜ਼ ਅਤੇ ਲੋਕ ਨਿਰਮਾਣ ਵਿਭਾਗ ਦੇ ਬੀ.ਐਂਡ.ਆਰ. ਪਹਿਲੇ ਪੜਾਅ ਵਿੱਚ ਸਰਕਾਰ ਨੇ 200 ਕਰੋੜ ਰੁਪਏ ਦੀ ਬੱਚਤ ਕਰਨ ਦਾ ਟੀਚਾ ਰੱਖਿਆ ਹੈ, ਜਿਸ ਤੋਂ ਬਾਅਦ ਹੀ ਬਾਕੀ ਸਬੰਧਤ ਵਿਭਾਗਾਂ ਵਿੱਚ ਇਸ ਨੂੰ ਲਾਗੂ ਕਰਕੇ ਅੱਗੇ ਦਾ ਰੋਡਮੈਪ ਤਿਆਰ ਕੀਤਾ ਜਾਵੇਗਾ।

ਮੰਡੀ ਬੋਰਡ ਵੱਲੋਂ 13,000 ਕਿਲੋਮੀਟਰ ਪੇਂਡੂ ਸੜਕਾਂ ਬਣਾਈਆਂ ਜਾਣੀਆਂ ਹਨ, ਜਿਸ ਲਈ ਏਆਈ ਸਰਵੇਖਣ ਸ਼ੁਰੂ ਹੋ ਗਿਆ ਹੈ। ਇਸ ਸਰਵੇ ਦੇ ਆਧਾਰ ’ਤੇ ਹੀ ਸੜਕਾਂ ਬਣਾਈਆਂ ਜਾਣਗੀਆਂ। ਕਮੇਟੀਆਂ ਅਤੇ ਹੋਰ ਸਥਾਨਕ ਇਕਾਈਆਂ ਉਨ੍ਹਾਂ ਸੜਕਾਂ ਦੀ ਮੁਰੰਮਤ ਲਈ ਤਜਵੀਜ਼ ਵੀ ਭੇਜਦੀਆਂ ਹਨ ਜੋ ਪਹਿਲਾਂ ਹੀ ਚੰਗੀ ਹਾਲਤ ਵਿੱਚ ਹਨ।

ਪਿਛਲੇ ਸਾਲ ਵੀ ਪਾਇਲਟ ਪ੍ਰੋਜੈਕਟ ਵਜੋਂ ਬੋਰਡ ਨੇ ਮੁਰੰਮਤ ਤੋਂ ਪਹਿਲਾਂ ਸੜਕਾਂ ਦਾ ਏਆਈ ਸਰਵੇਖਣ ਕੀਤਾ ਸੀ। ਸਰਵੇ ਵਿੱਚ ਸਾਹਮਣੇ ਆਇਆ ਕਿ 7 ਕਰੋੜ ਰੁਪਏ ਦਾ ਮੁਰੰਮਤ ਦਾ ਕੰਮ ਜ਼ਰੂਰੀ ਨਹੀਂ ਹੈ। ਸਰਵੇਖਣ ਵਿੱਚ ਸੜਕਾਂ ਦੀ ਹਾਲਤ ਚੰਗੀ ਪਾਈ ਗਈ। ਇਸੇ ਤਰ੍ਹਾਂ ਕਈ ਵਾਰ ਅਜਿਹੀਆਂ ਸੜਕਾਂ ਦੇ ਪ੍ਰਸਤਾਵ ਭੇਜੇ ਜਾਂਦੇ ਹਨ, ਜਿਨ੍ਹਾਂ ਦਾ ਕੁਝ ਹਿੱਸਾ ਮਾੜਾ ਅਤੇ ਕੁਝ ਚੰਗਾ ਹੁੰਦਾ ਹੈ। ਪਿਛਲੇ ਸਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਏਆਈ ਤਕਨੀਕ ਦੀ ਵਰਤੋਂ ਕਰਕੇ ਪੇਂਡੂ ਸੜਕਾਂ ਬਣਾਉਣ ਦੇ ਨਿਰਦੇਸ਼ ਦਿੱਤੇ ਸਨ।

ਇੱਕ-ਇੱਕ ਪੈਸਾ ਸਹੀ ਢੰਗ ਨਾਲ ਖਰਚਿਆ ਜਾਵੇ-CM ਮਾਨ

ਮੁੱਖ ਮੰਤਰੀ ਨੇ ਕਿਹਾ ਸੀ ਕਿ ਉੱਚ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਸਬੰਧਤ ਪ੍ਰਾਜੈਕਟ ਲਈ ਅਲਾਟ ਕੀਤੀ ਗਈ ਇੱਕ-ਇੱਕ ਪੈਸਾ ਸਹੀ ਢੰਗ ਨਾਲ ਖਰਚਿਆ ਜਾਵੇ। ਜਿਸ ਤੋਂ ਬਾਅਦ ਹੀ ਵਿਭਾਗ ਨੇ ਇਨ੍ਹਾਂ ਸੜਕਾਂ ਦਾ ਏਆਈ ਸਰਵੇ ਕਰਨ ਦਾ ਫੈਸਲਾ ਕੀਤਾ ਸੀ। ਮੰਡੀ ਬੋਰਡ ਅਤੇ ਬੀਐਂਡਆਰ ਨੇ ਕੁੱਲ 5,382 ਸੜਕਾਂ ਦੀ ਮੁਰੰਮਤ ਦਾ ਕੰਮ ਪੂਰਾ ਕਰਨਾ ਹੈ, ਜਿਸ ਲਈ ਕਰਜ਼ਾ ਵੀ ਲਿਆ ਜਾਣਾ ਹੈ।

ਇਸ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਨੇ ਵੀ ਪਿਛਲੇ ਸਾਲ ਏਆਈ ਸਰਵੇਖਣ ਤੋਂ ਬਾਅਦ ਪਾਇਲਟ ਪ੍ਰੋਜੈਕਟ ਵਜੋਂ ਸੜਕਾਂ ਦੀ ਮੁਰੰਮਤ ਦਾ ਕੰਮ ਕਰਨ ਦਾ ਫੈਸਲਾ ਕੀਤਾ ਸੀ। ਇਸ ਸਬੰਧੀ ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਕੰਮ ਕੀਤਾ ਗਿਆ ਸੀ, ਜਿਸ ਲਈ ਵਿਭਾਗ ਨੂੰ ਚੰਗਾ ਹੁੰਗਾਰਾ ਮਿਲਿਆ ਹੈ।

ਏਆਈ ਤਕਨੀਕ ਨੂੰ ਲਾਗੂ ਕਰਨ ਦੀ ਤਿਆਰੀ ਕੀਤੀ ਜਾ ਰਹੀ

ਇਸ ਕਾਰਨ ਹੁਣ ਵਿਭਾਗ ਵੱਲੋਂ ਤਿਆਰ ਕੀਤੀਆਂ ਜਾ ਰਹੀਆਂ ਸੜਕਾਂ ਦੇ ਨਿਰਮਾਣ ਲਈ ਨਵੀਆਂ ਤਜਵੀਜ਼ਾਂ ਵਿੱਚ ਏਆਈ ਤਕਨੀਕ ਨੂੰ ਲਾਗੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਨਗਰ ਨਿਗਮ ਨੇ ਇਸ ਵੇਲੇ 33 ਫੋਕਲ ਪੁਆਇੰਟਾਂ ਵਿੱਚ ਸੜਕਾਂ ਦੀ ਮੁਰੰਮਤ ਦਾ ਕੰਮ ਪੂਰਾ ਕਰਨਾ ਹੈ, ਜਿਸ ਲਈ ਘੱਟ ਵਿਆਜ ਦਰ 'ਤੇ ਸਮਾਲ ਇੰਡਸਟਰੀਜ਼ ਐਂਡ ਡਿਵੈਲਪਮੈਂਟ ਬੈਂਕ ਆਫ਼ ਇੰਡੀਆ ਤੋਂ 50 ਕਰੋੜ ਰੁਪਏ ਦਾ ਕਰਜ਼ਾ ਲਿਆ ਜਾਣਾ ਹੈ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget