Punjab News: ਵਿਦਿਆਰਥੀਆਂ 'ਚ ਮੈਥ ਤੇ ਅੰਗਰੇਜ਼ੀ ਦਾ ਡਰ ਇੰਝ ਖਤਮ ਕਰੇਗਾ ਸਿੱਖਿਆ ਵਿਭਾਗ; ਗਲਤ ਰਿਪੋਰਟ ਦੇਣ ਵਾਲੇ ਅਧਿਆਪਕਾਂ ਨੂੰ ਹੋਵੇਗੀ ਸਜ਼ਾ
Mission Samarth: ਸਿੱਖਿਆ ਵਿਭਾਗ ਨੇ ਪੰਜਾਬ ਦੇ 19 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਦੂਜੀ ਤੋਂ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ ਅੰਗਰੇਜ਼ੀ, ਪੰਜਾਬੀ ਅਤੇ ਗਣਿਤ 'ਤੇ ਪਕੜ ਮਜ਼ਬੂਤ ਕਰਨ ਅਤੇ ਇਨ੍ਹਾਂ ਵਿਸ਼ਿਆਂ ਦਾ ਡਰ ਖਤਮ...
Mission Samarth: ਸਿੱਖਿਆ ਵਿਭਾਗ ਨੇ ਪੰਜਾਬ ਦੇ 19 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਦੂਜੀ ਤੋਂ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ ਅੰਗਰੇਜ਼ੀ, ਪੰਜਾਬੀ ਅਤੇ ਗਣਿਤ 'ਤੇ ਪਕੜ ਮਜ਼ਬੂਤ ਕਰਨ ਅਤੇ ਇਨ੍ਹਾਂ ਵਿਸ਼ਿਆਂ ਦਾ ਡਰ ਖਤਮ ਕਰਨ ਲਈ ਨਵਾਂ ਉਪਰਾਲਾ ਕੀਤਾ ਹੈ। ਇਸ ਲਈ ਪ੍ਰੋਜੈਕਟ ਸਮਰਥ 21 ਅਪ੍ਰੈਲ ਤੋਂ ਨਵੇਂ ਸੈਸ਼ਨ ਦੀ ਸ਼ੁਰੂਆਤ ਨਾਲ ਸ਼ੁਰੂ ਹੋਵੇਗਾ।
ਇਹ ਪ੍ਰੋਜੈਕਟ 31 ਮਈ ਤੱਕ ਚੱਲੇਗਾ। ਇਸ ਵਿੱਚ ਸ਼ਾਮਲ ਵਿਦਿਆਰਥੀਆਂ ਦਾ ਮੁਲਾਂਕਣ ਕੀਤਾ ਜਾਵੇਗਾ। ਹਾਲਾਂਕਿ ਵਿਭਾਗ ਵੱਲੋਂ ਇਸ ਦੀ ਜਾਂਚ ਬਾਅਦ ਵਿੱਚ ਕੀਤੀ ਜਾਵੇਗੀ। ਨਾਲ ਹੀ ਜੇਕਰ ਕੋਈ ਸਕੂਲ ਗਲਤ ਤੱਥ ਪੇਸ਼ ਕਰਦਾ ਹੈ ਤਾਂ ਸਬੰਧਤ ਸਕੂਲਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਇੰਝ ਵਿਸ਼ਿਆਂ ਨੂੰ ਕੀਤਾ ਜਾਵੇਗਾ ਮਜ਼ਬੂਤ
ਇਸ ਪ੍ਰੋਜੈਕਟ ਰਾਹੀਂ ਮੁੱਖ ਤੌਰ 'ਤੇ ਤਿੰਨ ਵਿਸ਼ਿਆਂ ਪੰਜਾਬੀ, ਅੰਗਰੇਜ਼ੀ ਅਤੇ ਗਣਿਤ 'ਤੇ ਧਿਆਨ ਦਿੱਤਾ ਜਾਵੇਗਾ। ਇਸ ਵਿੱਚ ਵਿਦਿਆਰਥੀਆਂ ਦੇ ਗਰੁੱਪ ਬਣਾਏ ਜਾਣਗੇ। ਦੂਜੀ ਜਮਾਤ ਦੇ ਵਿਦਿਆਰਥੀਆਂ ਨੂੰ ਪੰਜਾਬੀ ਵਿਸ਼ੇ ਲਈ ਪੈਰਾਗ੍ਰਾਫ ਰੀਡਿੰਗ ਸਿਖਾਈ ਜਾਵੇਗੀ। ਜਦਕਿ ਤੀਜੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਕਹਾਣੀ ਸਿਖਾਈ ਜਾਵੇਗੀ।
ਇਸੇ ਤਰ੍ਹਾਂ ਗਣਿਤ ਵਿੱਚ ਦੂਜੀ ਤੋਂ ਤੀਜੀ ਜਮਾਤ ਦੇ ਵਿਦਿਆਰਥੀਆਂ ਨੂੰ ਪਲੱਸ ਅਤੇ ਮਾਇਨਸ ਪੜ੍ਹਾਇਆ ਜਾਵੇਗਾ। ਜਦਕਿ ਦੂਜੀਆਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਜੋੜ, ਘਟਾਓ, ਗੁਣਾ ਅਤੇ ਭਾਗ ਪੜ੍ਹਾਇਆ ਜਾਵੇਗਾ। ਇਸੇ ਤਰ੍ਹਾਂ ਦੂਸਰੀ ਜਮਾਤ ਦੇ ਅੰਗਰੇਜ਼ੀ ਦੇ ਬੱਚੇ ਪੈਰਾਗ੍ਰਾਫ ਰੀਡਿੰਗ ਵਿੱਚ ਰੁਝੇ ਰਹਿਣਗੇ। ਜਦਕਿ ਹੋਰ ਜਮਾਤਾਂ ਦੇ ਵਿਦਿਆਰਥੀਆਂ ਨੂੰ ਕਹਾਣੀ ਸਿਖਾਈ ਜਾਵੇਗੀ। ਇਸ ਦੇ ਲਈ ਸਕੂਲਾਂ ਨੂੰ ਟਾਈਮ ਟੇਬਲ ਵੀ ਭੇਜ ਦਿੱਤੇ ਗਏ ਹਨ।
ਇਸ ਪ੍ਰੋਜੈਕਟ ਵਿੱਚ ਸ਼ਾਮਲ ਬੱਚਿਆਂ ਦਾ ਮੁਲਾਂਕਣ ਵੀ ਕੀਤਾ ਜਾਵੇਗਾ। ਸਾਰਾ ਡਾਟਾ ਨਿਰਧਾਰਤ ਸਮੇਂ 'ਤੇ ਪੋਰਟਲ 'ਤੇ ਅਪਲੋਡ ਕੀਤਾ ਜਾਵੇਗਾ। ਇਸ ਦੇ ਨਾਲ ਹੀ ਜੇਕਰ ਕਿਸੇ ਪ੍ਰੋਜੈਕਟ ਨਾਲ ਸਬੰਧਤ ਅੰਕੜਿਆਂ ਵਿੱਚ 5 ਫੀਸਦੀ ਤੋਂ ਵੱਧ ਦੀ ਕਮੀ ਪਾਈ ਜਾਂਦੀ ਹੈ ਤਾਂ ਸਬੰਧਤ ਸਕੂਲ ਮੁਖੀ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮਹੀਨਾਵਾਰ ਪ੍ਰੀਖਿਆਵਾਂ ਜੁਲਾਈ ਮਹੀਨੇ ਵਿੱਚ ਹੋਣਗੀਆਂ। ਇਸ ਪ੍ਰੋਜੈਕਟ ਦੇ ਸਵਾਲ ਵੀ ਉਸ ਵਿੱਚ ਸ਼ਾਮਲ ਕੀਤੇ ਜਾਣਗੇ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।