Punjab Tourist death: ਹਿਮਾਚਲ ਪ੍ਰਦੇਸ਼ ਤੋਂ ਬੁਰੀ ਖਬਰ ਆਈ ਹੈ। ਪਹਾੜਾਂ ਵਿੱਚ ਘੁੰਮਣ ਗਏ ਪੰਜਾਬੀ ਸੈਲਾਨੀਆਂ ਦੀ ਕਾਰ ਚੰਬਾ ਵਿੱਚ ਐਤਵਾਰ ਸ਼ਾਮ ਨੂੰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਪੰਜਾਬ ਦੇ ਗੁਰਦਾਸਪੁਰ ਦੇ ਇੱਕ ਸੈਲਾਨੀ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


ਮ੍ਰਿਤਕ ਦੀ ਪਛਾਣ ਰਮਨ ਕੁਮਾਰ ਪੁੱਤਰ ਜੋਗਿੰਦਰ ਪਾਲੀ ਵਾਸੀ ਆਈਟੀਆਈ ਕਲੋਨੀ ਗੁਰਦਾਸਪੁਰ ਵਜੋਂ ਹੋਈ ਹੈ। ਮ੍ਰਿਤਕ ਪੰਜਾਬ ਪੁਲਿਸ ਵਿੱਚ ਨੌਕਰੀ ਕਰਦਾ ਸੀ। ਉਹ ਆਪਣੇ ਪਰਿਵਾਰ ਨਾਲ ਪਹਾੜਾਂ ਵਿੱਚ ਘੁੰਮਣ ਗਿਆ ਹੋਇਆ ਸੀ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ। ਉਸ ਦਾ ਅੱਜ ਚੰਬਾ ਹਸਪਤਾਲ ਵਿੱਚ ਪੋਸਟਮਾਰਟਮ ਕੀਤਾ ਜਾ ਰਿਹਾ ਹੈ। ਇਸ ਮਗਰੋਂ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।


ਹਾਸਲ ਜਾਣਕਾਰੀ ਮੁਤਾਬਕ ਇਹ ਹਾਦਸਾ ਡਲਹੌਜ਼ੀ-ਖਜੀਅਰ ਰੋਡ 'ਤੇ ਵਾਪਰਿਆ। ਕਾਰ ਵਿੱਚ ਰਮਨ ਕੁਮਾਰ ਤੋਂ ਇਲਾਵਾ ਉਸ ਦੀ ਪਤਨੀ, ਉਸ ਦੇ ਦੋ ਬੱਚੇ, ਸਹੁਰਾ ਤੇ ਇੱਕ ਰਿਸ਼ਤੇਦਾਰ ਦਾ ਬੱਚਾ ਵੀ ਸਵਾਰ ਸਨ। ਸਾਰੇ ਛੇ ਮੈਂਬਰ ਕਾਰ 'ਚ ਡਲਹੌਜ਼ੀ ਤੋਂ ਮਸ਼ਹੂਰ ਸੈਰ-ਸਪਾਟਾ ਸਥਾਨ ਖਜਿਆਰ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਕਾਰ ਖਜਿਆਰ ਤੋਂ ਕਰੀਬ ਢਾਈ ਕਿਲੋਮੀਟਰ ਪਹਿਲਾਂ ਲੰਬੇ ਟ੍ਰੈਫਿਕ ਜਾਮ ਵਿੱਚ ਫਸ ਗਈ।



ਇਸ ਤੋਂ ਬਾਅਦ ਪੰਜਾਬ ਤੋਂ ਆਏ ਪੰਜ ਸੈਲਾਨੀ ਕਾਰ ਤੋਂ ਹੇਠਾਂ ਉੱਤਰ ਕੇ ਪੈਦਲ ਹੀ ਖਜਿਆਰ ਲਈ ਰਵਾਨਾ ਹੋ ਗਏ ਜਦਕਿ ਰਮਨ ਕੁਮਾਰ ਗੱਡੀ ਵਿੱਚ ਹੀ ਰਿਹਾ। ਇਸ ਦੌਰਾਨ ਉਸ ਦੀ ਕਾਰ ਬੇਕਾਬੂ ਹੋ ਕੇ ਖਾਈ 'ਚ ਜਾ ਡਿੱਗੀ। ਇਸ ਕਾਰਨ ਰਮਨ ਦੀ ਮੌਕੇ 'ਤੇ ਹੀ ਮੌਤ ਹੋ ਗਈ।


ਮੌਕੇ 'ਤੇ ਮੌਜੂਦ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ ਤੇ ਦੇਰ ਸ਼ਾਮ ਤੱਕ ਰਮਨ ਦੀ ਲਾਸ਼ ਨੂੰ ਖੱਡ 'ਚੋਂ ਬਾਹਰ ਕੱਢਿਆ ਗਿਆ। ਉਦੋਂ ਤੱਕ ਰਮਨ ਦੇ ਪਰਿਵਾਰਕ ਮੈਂਬਰ ਵੀ ਉਥੇ ਪਹੁੰਚ ਗਏ। ਉਦੋਂ ਤੋਂ ਹੀ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।