ਪੜਚੋਲ ਕਰੋ

ਮੋਦੀ ਸਰਕਾਰ ਦੇ ਫੈਸਲੇ ਮਗਰੋਂ ਪੰਜਾਬ 'ਚ ਵੱਡਾ ਸੰਕਟ, ਸਾਰੇ ਪਾਵਰ ਪਲਾਟ ਬੰਦ

ਕੇਂਦਰ ਤੇ ਪੰਜਾਬ ਵਿਚਲੀ ਖਿੱਚੋਤਾਣ ਦੇ ਚੱਲਦਿਆਂ ਮਾਲਗੱਡੀਆਂ ਫਿਲਹਾਲ ਰੁਕੀਆਂ ਹੋਈਆਂ ਹਨ। ਜਿਸ ਕਾਰਨ ਰੂਪਨਗਰ, ਬਠਿੰਡਾ ਦੇ ਲਹਿਰਾ ਮੁਹੱਬਤ, ਮਾਨਸਾ ਦੇ ਤਲਵੰਡੀ ਸਾਬੋ, ਪਟਿਆਲਾ ਦੇ ਰਾਜਪੁਰਾ ਤੇ ਤਰਨ ਤਾਰਨ ਦੇ ਗੋਇੰਦਵਾਲ ਸਾਹਿਬ ਥਰਮਲ ਪਾਵਰ ਪਲਾਂਟ ਦੇ ਸਾਰੇ ਯੂਨਿਟ ਬੰਦ ਕਰ ਦਿੱਤੇ ਗਏ ਹਨ।

ਰਮਨਦੀਪ ਕੌਰ ਦੀ ਰਿਪੋਰਟ

ਚੰਡੀਗੜ੍ਹ: ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ 'ਚ ਪੰਜਾਬ 'ਚ ਕਿਸਾਨ ਅੰਦੋਲਨ ਸਿਖਰਾਂ 'ਤੇ ਹੈ। ਅਜਿਹੇ 'ਚ ਹੁਣ ਕੇਂਦਰ ਸਰਕਾਰ ਨੇ ਸੂਬੇ 'ਚ ਮਾਲ ਗੱਡੀਆਂ 'ਤੇ ਬ੍ਰੇਕ ਲਾ ਦਿੱਤੀ ਹੈ। ਮਾਲ ਗੱਡੀਆਂ ਰੁਕਣ ਨਾਲ ਪੰਜਾਬ ਵਿੱਚ ਵੱਡਾ ਸੰਕਟ ਖੜ੍ਹਾ ਹੋ ਗਿਆ ਹੈ। ਇਸ ਦਾ ਸਭ ਤੋਂ ਵੱਡਾ ਅਸਰ ਥਰਮਲ ਪਾਵਰ ਪਲਾਂਟਾਂ 'ਤੇ ਪਿਆ ਹੈ। ਦਰਅਸਲ ਪੰਜਾਬ 'ਚ ਕੋਲੇ ਦੀ ਘਾਟ ਫਿਰ ਤੋਂ ਰੜਕਣ ਲੱਗੀ ਹੈ। ਨਤੀਜਾ ਇਹ ਹੋਇਆ ਕਿ ਸੂਬੇ 'ਚ ਸਾਰੇ ਥਰਮਲ ਪਾਵਰ ਪਲਾਂਟਾ 'ਚ ਬਿਜਲੀ ਉਤਪਾਦਨ ਠੱਪ ਹੋ ਗਿਆ ਹੈ।

ਥਰਮਲ ਪਾਵਰ ਪਲਾਂਟਾਂ ਦਾ ਹਾਲ ਪਾਵਰਕੌਮ ਸੈਂਟਰਲ ਕੰਟਰੋਲ ਰੂਮ ਮੁਤਾਬਕ ਮਾਨਸਾ ਦੇ ਤਲਵੰਡੀ ਸਾਬੋ ਥਰਮਲ ਪਾਵਰ ਪਲਾਂਟ 'ਚ ਇੱਕ ਤਿਹਾਈ ਦਿਨ ਲਈ 10,552 ਟਨ ਕੋਲਾ ਬਚਿਆ ਹੈ। ਰਾਜਪੁਰਾ ਪਲਾਂਟ 'ਚ ਅੱਧੇ ਦਿਨ ਲਈ 10 ਹਜ਼ਾਰ ਮੀਟ੍ਰਿਕ ਟਨ ਕੋਲਾ ਬਚਿਆ ਹੈ। ਗੋਇੰਦਵਾਲ ਸਾਹਿਬ ਪਲਾਂਟ 'ਚ 18,294 ਮੀਟ੍ਰਿਕ ਟਨ ਕੋਲਾ ਮੌਜੂਦ ਹੈ। ਬਠਿੰਡਾ ਦੇ ਲਹਿਰਾ ਮੁਹੱਬਤ ਤੇ ਰੂਪਨਗਰ ਦੇ ਪਲਾਂਟ 'ਚ ਪਹਿਲਾਂ ਤੋਂ ਹੀ ਉਤਪਾਦਨ ਬੰਦ ਹੈ। ਅਜਿਹੇ 'ਚ ਪਾਵਰਕੌਮ ਨੇ 700 ਮੈਗਾਵਾਟ ਬਿਜਲੀ ਖਰੀਦਣ ਲਈ ਟੈਂਡਰ ਵੀ ਸੱਦੇ ਹਨ।

ਕੇਂਦਰ ਤੇ ਪੰਜਾਬ ਵਿਚਾਲੇ ਖਿੱਚੋਤਾਣ

ਸੂਬੇ 'ਚ ਥਰਮਲ ਪਾਵਰ ਠੱਪ ਹੋਣ ਕਾਰਨ ਬਿਜਲੀ ਸੰਕਟ ਪੈਦਾ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਦਰਅਸਲ ਪਿਛਲੇ ਕਰੀਬ ਇਕ ਮਹੀਨੇ ਤੋਂ ਪੰਜਾਬ 'ਚ ਮਾਲ ਗੱਡੀਆਂ 'ਤੇ ਬਰੇਕ ਲੱਗੀ ਹੋਈ ਹੈ। ਹਾਲਾਂਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਪੀਲ ਮਗਰੋਂ ਕਿਸਾਨ ਮਾਲਗੱਡੀਆਂ ਨੂੰ ਰਾਹ ਦੇਣ 'ਤੇ ਰਾਜ਼ੀ ਹੋ ਗਏ ਸਨ। ਪਰ 24 ਅਕਤੂਬਰ ਨੂੰ ਕੁਝ ਥਾਵਾਂ 'ਤੇ ਕਿਸਾਨਾਂ ਨੇ ਫਿਰ ਤੋਂ ਮਾਲ ਗੱਡੀਆਂ ਰੋਕੀਆਂ ਜਿਸ ਤੋਂ ਰੇਲਵੇ ਨੇ ਪੰਜਾਬ 'ਚ ਮਾਲ ਗੱਡੀਆਂ ਦੀਆਂ ਸੇਵਾਵਾਂ ਰੋਕ ਦਿੱਤੀਆਂ।

ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਰੇਲ ਮੰਤਰੀ ਪਿਊਸ਼ ਗੋਇਲ ਨੂੰ ਚਿੱਠੀ ਲਿਖ ਕੇ ਰੇਲ ਸੇਵਾਵਾਂ ਬਹਾਲ ਕਰਾਉਣ 'ਚ ਨਿੱਜੀ ਦਖਲ ਦੇਣ ਦੀ ਮੰਗ ਕੀਤੀ ਸੀ। ਪਰ ਰੇਲ ਮੰਤਰੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੀ ਚਿੱਠੀ 'ਚ ਕਿਹਾ ਕਿ ਪੰਜਾਬ ਸਰਕਾਰ ਮਾਲਗੱਡੀਆਂ ਦੇ ਨਾਲ-ਨਾਲ ਯਾਤਰੀ ਗੱਡੀਆਂ ਦੀ ਮੁੜ ਬਹਾਲੀ ਯਕੀਨੀ ਬਣਾਵੇ ਤੇ ਸੁਰੱਖਿਆ ਦੀ ਜ਼ਿੰਮੇਵਾਰੀ ਵੀ ਲਵੇ।

ਪੈਟਰੋਲ ਡੀਜ਼ਲ 'ਤੇ ਟੈਕਸ ਵਧਾਉਣ ਦੀ ਤਿਆਰੀ 'ਚ ਮੋਦੀ ਸਰਕਾਰ! ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ਦਿੱਤੀ ਇਹ ਨਸੀਹਤ

ਸੂਬੇ 'ਚ ਗਰਮਾਇਆ ਬਿਜਲੀ ਸੰਕਟ

ਕੇਂਦਰ ਤੇ ਪੰਜਾਬ ਵਿਚਲੀ ਖਿੱਚੋਤਾਣ ਦੇ ਚੱਲਦਿਆਂ ਮਾਲਗੱਡੀਆਂ ਫਿਲਹਾਲ ਰੁਕੀਆਂ ਹੋਈਆਂ ਹਨ। ਜਿਸ ਕਾਰਨ ਰੂਪਨਗਰ, ਬਠਿੰਡਾ ਦੇ ਲਹਿਰਾ ਮੁਹੱਬਤ, ਮਾਨਸਾ ਦੇ ਤਲਵੰਡੀ ਸਾਬੋ, ਪਟਿਆਲਾ ਦੇ ਰਾਜਪੁਰਾ ਤੇ ਤਰਨ ਤਾਰਨ ਦੇ ਗੋਇੰਦਵਾਲ ਸਾਹਿਬ ਥਰਮਲ ਪਾਵਰ ਪਲਾਂਟ ਦੇ ਸਾਰੇ ਯੂਨਿਟ ਬੰਦ ਕਰ ਦਿੱਤੇ ਗਏ ਹਨ। ਕੋਲਾ ਨਾ ਪਹੁੰਚਣ ਕਾਰਨ ਬਿਜਲੀ ਸੰਕਟ ਪੈਦਾ ਹੋ ਸਕਦਾ ਹੈ। ਇਸ ਸਮੇਂ ਸੂਬੇ 'ਚ 5456 ਮੈਗਾਵਾਟ ਬਿਜਲੀ ਦੀ ਮੰਗ ਹੈ। ਇਸ ਮੰਗ ਨੂੰ ਪੂਰਾ ਕਰਨ ਲਈ ਪਾਵਰਕੌਮ ਮੁੱਖ ਤੌਰ 'ਤੇ ਪਣਬਿਜਲੀ ਯੋਜਨਾਵਾਂਣ 'ਤੇ ਨਿਰਭਰ ਹੋ ਗਿਆ ਹੈ।

ਮੋਦੀ ਸਰਕਾਰ ਵੱਲੋਂ ਪੰਜਾਬ ਨੂੰ ਇਕ ਹੋਰ ਵੱਡਾ ਝਟਕਾ ਦੇਣ ਦੀ ਤਿਆਰੀ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ
Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?
Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?
ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼
ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
Embed widget