Punjab News: ਬਟਾਲਾ ਦੇ ਚੱਲ ਰਹੇ ਨਵੀਨੀਕਰਨ ਦੇ ਕੰਮਕਾਜ ਨੂੰ ਮੁੱਖ ਰੱਖਦਿਆਂ 10 ਦਿਨਾਂ ਤੱਕ 8 ਰੇਲ ਗੱਡੀਆਂ ਨੂੰ ਰੱਦ ਹੋਣ ਦੀ ਖਬਰ ਸਾਹਮਣੇ ਆਈ ਹੈ, ਜਿਸ ਨਾਲ ਰੇਲਵੇ ਸਟੇਸ਼ਨ ’ਤੇ ਸੁੰਨ ਜਿਹੀ ਛਾਈ ਹੋਈ ਹੈ। ਇਸ ਸਬੰਧੀ ਵਿਸ਼ੇਸ਼ ਜਾਣਕਾਰੀ ਸਾਂਝੀ ਕਰਦਿਆਂ ਸਟੇਸ਼ਨ ਸੁਪਰਡੈਂਟ ਵੀਓਮ ਸਿੰਘ ਨੇ ਦੱਸਿਆ ਕਿ ਬਟਾਲਾ ਰੇਲਵੇ ਸਟੇਸ਼ਨ ਦੇ ਨਵ-ਨਿਰਮਾਣ ਦਾ ਕੰਮ ਚੱਲ ਰਿਹਾ ਹੈ, ਜਿਸਦੇ ਚਲਦਿਆਂ ਇਸ ਸਟੇਸ਼ਨ ਤੋਂ ਲੰਘਣ ਵਾਲੀਆਂ 8 ਰੇਲ ਗੱਡੀਆਂ 12 ਮਾਰਚ ਤੱਕ ਰੱਦ ਕੀਤੀਆਂ ਗਈਆਂ ਹਨ।
ਅੰਮ੍ਰਿਤਸਰ-ਪਠਾਨਕੋਟ 54611, ਪਠਾਨਕੋਟ-ਅੰਮ੍ਰਿਤਸਰ 45614, ਅੰਮ੍ਰਿਤਸਰ-ਪਠਾਨਕੋਟ 14633, ਪਠਾਨਕੋਟ-ਅੰਮ੍ਰਿਤਸਰ 54616, ਪਠਾਨਕੋਟ-ਵੇਰਕਾ 74674, ਵੇਰਕਾ-ਪਠਾਨਕੋਟ 74673 ਸ਼ਾਮਲ ਹਨ। ਇਸੇ ਤਰ੍ਹਾਂ 4 ਤੋਂ 12 ਮਾਰਚ ਤੱਕ ਅੰਮ੍ਰਿਤਸਰ-ਕਾਦੀਆਂ 74691 ਤੇ ਕਾਦੀਆਂ ਤੋਂ ਅੰਮ੍ਰਿਤਸਰ 74692 ਰੱਦ ਹਨ।
ਜਦਕਿ ਅੰਮ੍ਰਿਤਸਰ ਤੋਂ ਪਠਾਨਕੋਟ ਲਈ 74671 ਰੇਲ ਗੱਡੀ 7 ਤੋਂ 9 ਮਾਰਚ ਤੱਕ ਆਪਣੇ ਨਿਰਧਾਰਤ ਸਮੇਂ ਤੋਂ 50 ਮਿੰਟ ਦੇਰੀ ਨਾਲ ਅੰਮ੍ਰਿਤਸਰ ਤੋਂ ਚੱਲੇਗੀ। ਇਸਦੇ ਨਾਲ ਹੀ 18101 ਤੇ 18309 ਟਾਟਾਨਗਰ ਸੱਬਲਪੁਰ ਜੰਮੂ ਤਵੀ ਰੇਲ ਗੱਡੀਆਂ ਦੇ 5 ਤੋਂ 10 ਮਾਰਚ ਤੱਕ ਅਤੇ 18102 ਤੇ 18310 ਜੰਮੂ ਤਵੀ ਟਾਟਾ ਨਗਰ ਸੱਬਲ ਦੇ 8 ਤੋਂ 13 ਮਾਰਚ ਤੱਕ ਰੂਟ ਬਦਲੇ ਗਏ ਹਨ। ਉਨ੍ਹਾਂ ਯਾਤਰੀਆਂ ਨੂੰ ਸਹਿਯੋਗ ਦੇਣ ਲਈ ਅਪੀਲ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।